Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਹਤਰੀਨ ਪਹਿਲ, ਸਕਾਈ ਸ਼ਾਟ ਤੇ ਸਕਾਈ ਲਾਲਟੈਨ ਨਾਲ ਜਗਮਗਾਇਆ ਅਸਮਾਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸੈਂਕੜੇ ਨੌਜਵਾਨਾਂ ਨਾਲ ਮਿਲ ਕੇ ਸਕਾਈ ਲਾਲਟੈਨ ਛੱਡ ਕੇ ਵੋਟਰ ਜਾਗਰੂਕਤਾ ਦਾ ਦਿੱਤਾ ਸੰਦੇਸ਼

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 18 Feb 2022

Last updated on: Feb 18, 2022, 00:00 IST

ਵਿਧਾਨ ਸਭਾ ਚੋਣਾਂ-2022 ਵਿਚ ਜ਼ਿਲ੍ਹੇ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਵਿਸ਼ੇਸ਼ ਪਹਿਲ ਕਰਦੇ ਹੋਏ ਅੱਜ ਦੁਸਹਿਰਾ ਗਰਾਉਂਡ ਹੁਸ਼ਿਆਰਪੁਰ ਵਿਚ ਸ਼ਾਮ ਨੂੰ ਜ਼ਿਲ੍ਹਾ ਚੋਣ ਅਫ਼ਸਰ ਦੇ ਨਾਲ-ਨਾਲ ਜ਼ਿਲ੍ਹੇ ਦੇ ਨੌਜਵਾਨਾਂ ਵਲੋਂ ਵੋਟ ਜਾਗਰੂਕਤਾ ਦਾ ਸੰਦੇਸ਼ ਦੇਣ ਲਈ ਸਕਾਈ ਸ਼ਾਟ ਤੇ ਸਕਾਈ ਲਾਲਟੈਨ ਅਸਮਾਨ ਵਿਚ ਛੱਡੇ ਗਏ। ਜ਼ਿਲ੍ਹਾ ਚੋਣ ਅਫ਼ਸਰ ਨੇ ਸਕਾਈ ਲਾਲਟੈਨ ਛੱਡਦੇ ਹੋਏ ਸਾਰੇ ਵੋਟਰਾਂ ਨੂੰ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਪ੍ਰਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੋਟ ਸਾਡਾ ਅਧਿਕਾਰ ਅਤੇ ਜ਼ਿੰਮੇਵਾਰੀ ਹੈ, ਜਿਸ ਦਾ ਹਰ ਵੋਟਰ ਨੂੰ ਸਹੀ ਪ੍ਰਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਉਪਰਾਲੇ ਦਾ ਉਦੇਸ਼ ਲੋਕਾਂ ਵਿਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਵੋਟਰਾਂ ਨੂੰ ਵੋਟ ਪਾਉਣ ਦਾ ਸੰਦੇਸ਼ ਦੇਣ ਲਈ ਜ਼ਿਲ੍ਹੇ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਸ਼ੇਸ਼ ਗਤੀਵਿਧੀਆਂ ਨਾਲ ਵੋਟਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਜੈਕਟ ਵਿਸ਼ੇਸ਼ ਤੌਰ ’ਤੇ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਲਈ ਪੇ੍ਰਰਿਤ ਕਰਨ ਲਈ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਮਹਿਲਾ, ਬਜ਼ੁਰਗ, ਪੀ.ਡਬਲਯੂ.ਡੀ. ਤੇ ਨੌਜਵਾਨ ਵੋਟਰਾਂ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਸਵੀਪ ਤਹਿਤ ਕਰਵਾਈ ਜਾਣ ਵਾਲੀਆਂ ਇਨ੍ਹਾਂ ਗਤੀਵਿਧੀਆਂ ਨਾਲ ਵੋਟਰਾਂ ਦਾ ਉਤਸ਼ਾਹ ਵੱਧਦਾ ਹੈ ਅਤੇ ਉਨ੍ਹਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੁੰਦਾ ਹੈ। ਅੱਜ ਕਰਵਾਏ ਗਏ ਜਾਗਰੂਕਤਾ ਅਭਿਆਨ ਵਿਚ ਸੈਂਕੜੇ ਨੌਜਵਾਨ ਵੋਟਰਾਂ ਨੇ ਹਿੱਸਾ ਲੈ ਕੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਵਿਕਾਸ ਫੈਲੋ ਅਦਿਤਿਆ ਮਦਾਨ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕਾਊਂਸਲਰ ਅਦਿਤਿਆ ਰਾਣਾ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਲੈਕਚਰਾਰ ਸੰਦੀਪ ਸੂਦ ਅਤੇ ਚੰਦਰ ਪ੍ਰਕਾਸ਼ ਸਿੰਘ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD