Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਅਰਵਿੰਦ ਕੇਜਰੀਵਾਲ ਕੰਮ ਦੇ ਮੁੱਦਿਆਂ 'ਤੇ ਚੋਣ ਲੜਦੇ ਹਨ, ਬੇਈਮਾਨ ਪਾਰਟੀਆਂ ਚਿੱਕੜ ਸੁੱਟਣ ਦਾ ਕੰਮ ਕਰਦੀਆਂ : ਰਾਘਵ ਚੱਢਾ

ਪੰਜਾਬ ਦੇ ਲੋਕ ਭ੍ਰਿਸ਼ਟਾਚਾਰੀ ਪਾਰਟੀਆਂ ਦੇ ਧੋਖ਼ੇ 'ਚ ਨਹੀਂ ਆਉਣਗੇ, ਇਮਾਨਦਾਰ ਆਗੂ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਜਿਤਾਉਣਗੇ: ਰਾਘਵ ਚੱਢਾ

Raghav Chadha, AAP, Aam Aadmi Party, Aam Aadmi Party Punjab, AAP Punjab, Malwinder Singh Kang, Vineet Verma

Web Admin

Web Admin

5 Dariya News

ਚੰਡੀਗੜ੍ਹ , 18 Feb 2022

Last updated on: Feb 18, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾ 2022 ਦੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਦੇ ਚੁੱਕੇ ਹਨ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀਆਂ ਗਰੰਟੀਆਂ ਦਿੱਤੀਆਂ ਹਨ, ਜਦੋਂ  ਕਿ ਵਿਰਧੀ ਪਾਰਟੀਆਂ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ  ਆਮ ਆਦਮੀ ਪਾਰਟੀ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਹੈ। ਚੱਢਾ ਨੇ ਇਹ ਦਾਅਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਇਸ ਸਮੇਂ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਵੀ ਮੌਜ਼ੂਦ ਸਨ।ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਕਿਹਾ, ''ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮੁੱਦਿਆਂ 'ਤੇ ਅਧਾਰਤ ਹਾਂ ਪੱਖੀ (ਪੌਜ਼ੇਟਿਵ) ਚੋਣ ਮੁਹਿੰਮ ਚਲਾਈ ਹੈ, ਜਦੋਂ ਕਿ ਬੇਈਮਾਨ ਪਾਰਟੀਆਂ ਅਤੇ ਆਗੂਆਂ ਨੇ 'ਆਪ' ਨੂੰ ਭੰਡਿਆ ਹੈ। ਅਰਵਿੰਦ ਕੇਜਰੀਵਾਲ ਕੰਮ ਦੇ ਮੁੱਦਿਆਂ 'ਤੇ ਚੋਣ ਲੜਦੇ ਹਨ, ਬੇਈਮਾਨ ਪਾਰਟੀਆਂ ਚਿੱਕੜ ਸੁੱਟਣ ਦਾ ਕੰਮ ਕਰਦੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੀ ਭਾਜਪਾ ਨੇ 'ਆਪ' ਅਤੇ ਅਰਵਿੰਦ ਕੇਜਰੀਵਾਲ ਖਿਲਾਫ਼ ਝੂਠਾ ਦਾ ਪ੍ਰਚਾਰ ਕੀਤਾ ਹੈ। ਇਸੇ ਤਰ੍ਹਾਂ ਰਾਹੁਲ ਗਾਂਧੀ, ਪ੍ਰਿਅੰਕਾਂ ਗਾਂਧੀ ਅਤੇ ਸਾਰੀ ਕਾਂਗਰਸ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਖ਼ਿਲਾਫ਼ ਕੂੜ ਫੈਲਾਇਆ ਹੈ। 

ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਅੱਤਵਾਦੀ ਕਹਿ ਕੇ ਭੰਡਿਆ ਗਿਆ, ਜਦੋਂ ਕਿ ਭਗਵੰਤ ਮਾਨ ਨੂੰ ਸ਼ਰਾਬੀ ਕਹਿ ਕੇ ਵੋਟਾਂ ਨਾ ਪਾਉਣ ਲਈ ਕਿਹਾ ਗਿਆ ਹੈ। ''ਚੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 3 ਕਰੋੜ ਪੰਜਾਬੀ ਇਨਾਂ ਬੇਈਮਾਨ ਪਾਰਟੀਆਂ ਅਤੇ ਆਗੂਆਂ ਦੀਆਂ ਝੂਠੀਆਂ ਗੱਲਾਂ ਵਿੱਚ ਨਹੀਂ ਆਉਣਗੇ, ਸਗੋਂ ਆਪਣੇ ਬੱਚਿਆਂ ਅਤੇ ਪੰਜਾਬ ਦੇ ਭਲੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਇੱਕ ਇਮਾਨਦਾਰ ਅਤੇ ਕੱਟੜ ਦੇਸ਼ ਭਗਤ ਸਰਕਾਰ ਬਣਾਉਣਗੇ।ਰਾਘਵ ਚੱਢਾ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਸਵਾਲ ਪੁੱਛਿਆ ਕਿ ਇਨਾਂ ਕੋਲ ਪੰਜਾਬ ਦੇ ਭਾਲੇ ਲਈ ਕੀ- ਕੀ ਏਜੰਡੇ ਹਨ? ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀ- ਕੀ ਕੰਮ ਕਰਨੇ ਹਨ? ਜਦੋਂ ਕਿ 'ਆਪ' ਨੇ ਪੰਜਾਬ ਦੇ ਲੋਕਾਂ ਨੂੰ ਕੰਮ ਅਤੇ ਮੁੱਦਿਆਂ ਦੀ ਗਰੰਟੀਆਂ ਦਿੱਤੀਆਂ ਹਨ। ਜਿਨ੍ਹਾਂ ਵਿੱਚ ਪੰਜਾਬ ਵਿੱਚ ਮੁਫ਼ਤ ਬਿਜਲੀ, ਪਾਣੀ, ਚੰਗੇ ਸਕੂਲ, ਵਿਸ਼ਵ ਪੱਧਰੀ ਹਸਪਤਾਲ, 16 ਹਜ਼ਾਰ ਪਿੰਡ ਕਲੀਨਿਕ, ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ, ਨੌਜਵਾਨਾਂ ਨੂੰ ਨੌਕਰੀਆਂ ਅਤੇ ਸਰਕਾਰੀ ਸਹੂਲਤਾਂ ਲੋਕਾਂ ਦੇ ਘਰਾਂ 'ਤੇ ਹੀ ਦੇਣ ਦੀਆਂ ਗਰੰਟੀਆਂ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਕੇਵਲ ਇਹੋ ਕਸੂਰ ਹੈ ਕਿ ਉਹ ਚੰਗੇ ਸਕੂਲ, ਹਸਪਤਾਲ ਬਣਾਉਣਾ ਚਾਹੁੰਦਾ, ਔਰਤਾਂ ਨੂੰ 1000 ਰੁਪਏ ਦੇਣਾ ਚਾਹੁੰਦਾ।ਵਾਅਦੇ ਨਹੀਂ ਕਰਦੇ, ਸਗੋਂ ਗਰੰਟੀਆਂ ਦਿੰਦੇ ਹਨ ਅਤੇ ਹਰ ਗਰੰਟੀ ਪੂਰੀ ਕੀਤੀ ਜਾਂਦੀ ਹੈ। ਇਸ ਦੀ ਉਦਾਹਰਨ ਦਿੱਲੀ ਵਿਚ ਪੇਸ਼ ਕੀਤੀ ਗਈ ਹੈ।ਚੱਢਾ ਨੇ ਪੰਜਾਬ ਵਾਸੀਆਂ ਸੁਚੇਤ ਕੀਤਾ ਕਿ ਕੀਤਾ ਕਿ 'ਝੂਠੇ ਕਵੀ ਦੀ ਝੂਠੀ ਕਵਿਤਾ' ਦੇ ਆਧਾਰ ਕੇਂਦਰ ਸਰਕਾਰ ਦੀ ਏਜੰਸੀ ਐਨ.ਆਈ.ਏ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਝੂਠਾ ਪਰਚਾ ਵੀ ਦਰਜ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਪਾਰਟੀਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਖ਼ਿਲਾਫ਼ ਝੂਠੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚਲਾ ਰਹੇ ਹਨ ਅਤੇ ਅਗਲੇ ਤਿੰਨ ਦਿਨਾਂ ਵਿੱਚ 'ਆਪ' ਆਗੂਆਂ ਖਿਲਾਫ਼ ਮਨ ਘੜਤ ਖ਼ਬਰਾਂ, ਮੋਬਾਇਲ ਮੈਸਜ਼ ਅਤੇ ਕਹਾਣੀਆਂ ਫੈਲਾਈਆਂ ਜਾਣਗੀਆਂ। ਚੱਢਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਰੋਧੀ ਪਾਰਟੀਆਂ ਦੀਆਂ 'ਆਪ' ਖਿਲਾਫ਼ ਇਨਾਂ ਝੂਠੀਆਂ ਖਬਰਾਂ, ਅਫਵਾਹਾਂ ਅਤੇ ਮੈਸਜ਼ 'ਤੇ ਭਰੋਸਾ ਨਹੀਂ ਕਰਨਗੇ, ਸਗੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ 'ਝਾੜੂ' ਦਾ ਬਟਨ ਦੱਬ ਕੇ ਵਿਰੋਧੀਆਂ ਨੂੰ ਕਰਾਰੀ ਹਾਰ ਦੇਣਗੇ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Malwinder Singh Kang , Vineet Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD