Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਹੜਾ ਵਿਅਕਤੀ ਸ਼ਹੀਦ-ਏ-ਆਜ਼ਮ ਨਾਲ ਧੋਖਾਧੜੀ ਕਰ ਸਕਦਾ ਹੈ ਉਹ ਹੋਰ ਕਿਸੇ ਨੂੰ ਕੀ ਬਖਸ਼ੇਗਾ : ਜਨਮੇਜਾ ਸਿੰਘ ਸੇਖੋਂ

ਸ਼ਹੀਦ ਭਗਤ ਸਿੰਘ ਦੀ ਆਤਮਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮਨਪ੍ਰੀਤ ਨੂੰ ਹਰ ਥਾਂ

ਜਨਮੇਜਾ ਸਿੰਘ ਸੇਖੋਂ
ਜਨਮੇਜਾ ਸਿੰਘ ਸੇਖੋਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 08 Apr 2014

Last updated on: Apr 08, 2014, 00:00 IST

ਖੇਂਰੂ ਖੇਂਰੂ ਹੋ ਚੁੱਕੀ ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਪ੍ਰਧਾਨ ਅਤੇ ਹੁਣ ਆਪਣੇ ਦਾਅਵਿਆਂ ਦੇ ਉਲਟ ਕਾਂਗਰਸ ਪਾਰਟੀ ਦੇ ਨਿਸ਼ਾਨ 'ਤੇ ਚੋਣ ਲੜ ਰਹੇ ਸ. ਮਨਪ੍ਰੀਤ ਸਿੰਘ ਬਾਦਲ ਨੂੰ ਇਸ ਵਕਤ ਇਕ ਅਜੀਬ ਨੈਤਿਕ ਅਤੇ ਰਾਜਨੀਤਿਕ ਪ੍ਰੇਸ਼ਾਨੀ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਜਿਸ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਪਿੰਡ ਖਟਕੜਕਲਾਂ ਦੀ ਮਿੱਟੀ ਨੂੰ ਆਪਣੀ ਮੁੱਠੀ ਵਿਚ ਲੈ ਕੇ ਉਨ੍ਹਾਂ ਨੇ ਕਾਂਗਰਸ ਅਤੇ ਅਕਾਲੀ ਦਲ ਨਾਲ ਕਦੇ ਵੀ ਸਮਝੌਤਾ ਨਾ ਕਰਨ ਦੀ ਕਸਮ ਖਾਈ ਸੀ, ਉਸ ਸ਼ਹੀਦ ਭਗਤ ਸਿੰਘ ਦੀ ਆਤਮਾ ਹਰ ਪਿੰਡ ਹਰ ਥਾਂ ਅਤੇ ਹਰ ਰੈਲੀ ਵਿਚ ਮਨਪ੍ਰੀਤ ਸਿੰਘ ਬਾਦਲ ਦੇ ਸਾਹਮਣੇ  ਇਕ ਵੱਡੇ ਪ੍ਰੇਸ਼ਨ ਚਿੰਨ੍ਹ ਵਾਂਗ ਆ ਖਲੋਤੀ ਜਾਪਦੀ ਹੈ। ਇਥੋਂ ਤੱਕ ਕਿ ਪੀ ਪੀ ਪੀ ਦੇ ਲਗਭਗ ਸਾਰੇ ਵਰਕਰ ਇਹ ਐਲਾਨ ਕਰ ਚੁੱਕੇ ਹਨ ਕਿ ਸ. ਮਨਪ੍ਰੀਤ ਸਿੰਘ ਬਾਦਲ ਸ਼ਹੀਦ ਏ ਆਜ਼ਮ ਨਾਲ ਗੱਦਾਰੀ ਕਰ ਗਏ ਹਨ ਅਤੇ ਉਨ੍ਹਾਂ ਦੇ ਨਾਂ ਦੀਆਂ ਰੋਟੀਆਂ ਸੇਕਣ ਤੋਂ ਬਾਅਦ  ਹੁਣ ਉਨ੍ਹਾਂ ਲੋਕਾਂ ਦੀ ਬੁੱਕਲ ਵਿਚ ਜਾ ਬੈਠੇ ਹਨ ਜਿਨ੍ਹਾਂ ਦਾ ਸ਼ਹੀਦ ਭਗਤ ਸਿੰਘ ਨੇ ਹਮੇਸ਼ਾਂ ਵਿਰੋਧ ਕੀਤਾ ਸੀ।ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਪ੍ਰਗਟ ਕੀਤੇ ਹਨ।  

ਇਥੇ ਜਾਰੀ ਇਕ ਬਿਆਨ ਵਿਚ ਸ੍ਰੀ ਸੇਖੋਂ ਨੇ ਯਾਦ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਵਿਸ਼ਵਾਸ਼ਘਾਤ ਕਰਨ ਤੋਂ ਬਾਅਦ ਸ੍ਰੀ ਮਨਪ੍ਰੀਤ ਸਿੰਘ ਨੇ ਇਹ ਐਲਾਨ ਕੀਤਾ ਸੀ ਕਿ ਉਹ ਆਪਣੇ ਤਾਏ ਨਾਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਅਸੂਲਾਂ ਨੂੰ ਤਰਜੀਹ ਦਿੰਦੇ ਹਨ ਅਤੇ ਉਨ੍ਹਾਂ ਨੇ ਆਪਣੀ ਪਾਰਟੀ ਤੋਂ ਅਸਤੀਫ਼ਾ ਇਸ ਕਰਕੇ ਦਿੱਤਾ ਤਾਂ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਵਲੋਂ ਦਰਸਾਏ ਮਾਰਗ 'ਤੇ ਚਲਦੇ ਹੋਏ ਪੰਜਾਬ ਦਾ ਭਲਾ ਕੀਤਾ ਜਾ ਸਕੇ। ਉਨ੍ਹਾਂ ਨੇ ਇਥੋਂ ਤੱਕ ਕਹਿ ਦਿੱਤਾ ਸੀ ਕਿ ਜਾਂ ਤਾਂ ਉਹ ਪੂਰਾ ਨਿਜ਼ਾਮ ਬਦਲ ਕੇ ਸਾਹ ਲੈਣਗੇ ਨਹੀਂ ਤਾਂ ਚੁੱਪ ਚਾਪ ਆਪਣੇ ਘਰ ਬੈਠ ਜਾਣਗੇ। ਸ੍ਰੀ ਸੇਖੋਂ ਨੇ ਕਿਹਾ ਕਿ ਅੱਜ ਅੱਜ ਉਨ੍ਹਾਂ ਸਾਰੇ ਦਾਅਵਿਆਂ ਅਤੇ ਅਸੂਲਾਂ ਨੂੰ ਤਿਲਾਂਜਲੀ ਦੇ ਕੇ ਸ੍ਰੀ ਮਨਪ੍ਰੀਤ ਸਿੰਘ ਬਾਦਲ ਉਸ ਖੂਨੀ ਪੰਜੇ ਦੀ ਜਕੜ ਵਿਚ ਜਾ ਬੈਠੇ ਹਨ ਜਿਹੜਾ ਕਿ ਪੰਜਾਬੀਆਂ ਦੇ ਖੂਨ ਨਾਲ ਲੱਥ ਪੱਥ ਹੈ।

ਵਰਣਨਯੋਗ ਹੈ ਕਿ ਸ. ਭਗਤ ਸਿੰਘ ਦੇ ਭਤੀਜੇ ਸ੍ਰੀ ਅਭੈ ਸਿੰਘ ਸੰਧੂ ਵੀ ਸ. ਮਨਪ੍ਰੀਤ ਸਿੰਘ ਬਾਦਲ ਉਤੇ ਇਹ ਇਲਜ਼ਾਮ ਲਗਾ ਚੁੱਕੇ ਹਨ ਕਿ ਉਨ੍ਹਾਂ ਨੇ ਕੌਮ ਦੇ ਮਹਾਨ ਸ਼ਹੀਦ ਦੀ ਪਵਿੱਤਰ ਯਾਦ ਨਾਲ ਖਿਲਵਾੜ ਕੀਤਾ। ਚੇਤੇ ਰਹੇ ਕਿ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਖਟਕੜਕਲਾਂ ਵਿਚ ਰੈਲੀ ਕੀਤੀ ਸੀ ਤਾਂ ਸ੍ਰੀ ਅਭੈ ਸਿੰਘ ਸੰਧੂ ਉਨ੍ਹਾਂ ਦੇ ਨਾਲ ਖੜ੍ਹੇ ਸਨ ਅਤੇ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਦਾ ਨਾਂ ਲੈ ਕੇ ਸ਼ਹੀਦ ਏ ਆਜ਼ਮ ਦੀ ਸਹੁੰ ਖਾਧੀ ਸੀ। ਇਸ ਤੋਂ ਤੁਰੰਤ ਬਾਅਦ ਸ੍ਰੀ ਅਭੈ ਸਿੰਘ ਸੰਧੂ ਨੂੰ ਪੰਜਾਬ ਪੀਪਲਜ਼ ਪਾਰਟੀ ਦਾ 'ਬ੍ਰਾਂਡ ਅੰਬੈਸਡਰ' ਬਣਾ ਕੇ ਪੇਸ਼ ਕੀਤਾ ਗਿਆ ਸੀ ਅਤੇ 30 ਜਨਵਰੀ 2012 ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ੍ਰੀ ਅਭੈ ਸਿੰਘ ਸੰਧੂ ਮਨਪ੍ਰੀਤ ਸਿਘ ਬਾਦਲ ਦੇ ਨੁਮਾਇੰਦੇ ਵਜੋਂ ਨਵਾਂ ਸ਼ਹਿਰ ਤੋਂ ਚੋਣੋਵੀ ਉਮੀਦਵਾਰ ਸਨ।ਇਹ ਗੱਲ ਵੀ ਸਿਆਸੀ ਮਾਹਰਾਂ ਨੂੰ ਬੜੀ ਹੈਰਾਨੀ ਵਾਲੀ ਲੱਗੀ ਸੀ ਕਿ ਉਨ੍ਹਾਂ ਚੋਣਾਂ ਦੌਰਾਨ ਸ੍ਰੀ ਮਨਪ੍ਰੀਤ ਸਿੰਘ ਬਾਦਲ ਇਕ ਦਿਨ ਵੀ ਅਭੈ ਸਿੰਘ ਸੰਧੂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਨਵਾਂ ਸ਼ਹਿਰ ਹਲਕੇ ਵਿਚ ਨਹੀਂ ਗਏ ਸਨ। ਸ੍ਰੀ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਗੱਲਾਂ ਨੇ ਸ੍ਰੀ ਮਨਪ੍ਰੀਤ ਸਿੰਘ ਬਾਦਲ ਬਾਰੇ ਇਹ ਧਾਰਨਾ ਪੱਕੀ ਕਰ ਦਿੱਤੀ ਹੈ ਕਿ ਆਪਣੇ ਜਾਤੀ ਫਾਇਦਿਆਂ ਲਈ ਉਹ ਕਿਸੇ ਨਾਲ ਵੀ ਧੋਖਾ ਕਰ ਸਕਦੇ ਹਨ। ਇਥੋਂ ਤੱਕ ਕਿ ਸ੍ਰੀ ਜਗਬੀਰ ਸਿੰਘ ਅਤੇ ਸ੍ਰੀ ਕੁਸ਼ਲਦੀਪ ਸਿੰਘ ਢਿੱਲੋਂ ਵਰਗੇ ਉਹ ਆਗੂ ਜਿਨ੍ਹਾਂ ਨੇ ਆਪਣਾ ਸਿਆਸੀ ਜੀਵਨ ਸਿਰਫ਼ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੇ ਕਹਿਣ ਉਤੇ ਦਾਅ 'ਤੇ ਲਗਾ ਦਿੱਤਾ ਸੀ ਉਹ ਕੁਝ ਹੀ ਮਹੀਨਿਆਂ ਵਿਚ ਉਨ੍ਹਾਂ ਤੋਂ ਮਾਯੂਸ ਹੋ ਕੇ ਪੰਜਾਬ ਪੀਪਲਜ਼ ਪਾਰਟੀ ਨੂੰ ਛੱਡ ਗਏ ਸਨ।

ਇਹ ਵੀ ਵਰਣਨਯੋਗ ਹੈ ਕਿ ਸ. ਮਨਪ੍ਰੀਤ ਸਿੰਘ ਬਾਦਲ ਨਾਲ ਚੱਟਾਨ ਵਾਂਗ ਖਲੋਤੇ ਸ੍ਰੀ ਭਗਵੰਤ ਮਾਨ ਨੂੰ ਵੀ ਅਖੀਰ ਵਿਚ ਨਿਰਾਸ਼ ਹੋ ਕੇ ਮਨਪ੍ਰੀਤ ਵਿਰੁੱਧ ਧੋਖਾਧੜੀ ਦੇ ਇਲਜ਼ਾਮ ਲਗਾ ਕੇ ਪਾਰਟੀ ਤੋਂ ਅਲੱਗ ਹੋਣਾ ਪਿਆ ਸੀ। ਸ੍ਰੀ ਭਗਵੰਤ ਮਾਨ ਇਸ ਵਕਤ ਸੰਗਰੂਰ ਤੋਂ ਚੋਣ ਲੜ ਰਹੇ ਹਨ, ਜਿਥੇ ਸ਼ਹਿਰੀ ਵਸੋਂ ਵਿਚ ਆਮ ਆਦਮੀ ਪਾਰਟੀ ਦਾ ਕਾਫ਼ੀ ਪ੍ਰਭਾਵ ਦੱਸਿਆ ਜਾਂਦਾ ਹੈ।ਸ੍ਰੀ ਸੇਖੋਂ ਨੇ ਅਖੀਰ ਵਿਚ ਕਿਹਾ ਕਿ ਜਿਹੜਾ ਵਿਅਕਤੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਜਾਂ ਆਪਣੇ ਪਿਤਾ ਨਾਲੋਂ ਵੀ ਵੱਧ ਪਿਆਰ ਦੇਣ ਵਾਲੇ ਤਾਏ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹੀ ਨਹੀਂ ਬਲਕਿ ਦੁਨੀਆਂ ਵਿਚ ਅੱਜ ਦੇ ਯੁਗ ਦੇ ਸਭ ਤੋਂ ਮਹਾਨ ਸ਼ਹੀਦ ਸ. ਭਗਤ ਸਿੰਘ ਨੂੰ ਵੀ ਆਪਣੇ ਸੌੜੇ ਸਿਆਸੀ ਲਾਲਚਾਂ ਖਾਤਰ ਧੋਖਾ ਦੇ ਸਕਦਾ ਹੈ, ਉਸ ਉਤੇ ਪੰਜਾਬ ਦਾ ਕੋਈ ਵੀ ਵਿਅਕਤੀ ਵਿਸ਼ਵਾਸ਼ ਕਰਨ ਦੀ ਗਲਤੀ ਕਿਵੇਂ ਕਰ ਸਕਦਾ ਹੈ। ਸ੍ਰੀ ਸੇਖੋਂ ਨੇ ਕਿਹਾ ਕਿ ਬਠਿੰਡਾ ਚੋਣ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੀ ਆਖਰੀ ਚੋਣ ਹੋਵੇਗੀ ਅਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਨਾਲ ਕੀਤੇ ਧਰੋਹ ਦਾ ਪਾਪ ਉਨ੍ਹਾਂ ਦੇ ਸਿਆਸੀ ਜੀਵਨ ਦਾ ਭੋਗ ਪਾ ਦੇਵੇਗਾ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD