Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਪਟਿਆਲਾ ਵਿੱਚ ਹੋਏ ਕੈਪਟਨ ਅਮਰਿੰਦਰ ਸਿੰਘ ਦੇ ‘ਰੂਟ-ਮਾਰਚ’ ਵਿੱਚ ਹਜ਼ਾਰਾਂ ਲੋਕ ਸ਼ਾਮਲ

ਰਾਜਨਾਥ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਿੱਠ ਥਾਪੜਦਿਆਂ ਕਿਹਾ ਕਿ ਪੂਰਾ ਭਾਰਤ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਸਨਮਾਨ ਕਰਦਾ ਹੈ

Captain Amarinder Singh, Amarinder Singh, Punjab Lok Congress, Patiala

Web Admin

Web Admin

5 Dariya News

ਪਟਿਆਲਾ , 18 Feb 2022

ਅੱਜ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਗ੍ਰਹਿ ਹਲਕੇ ਤੋਂ ਕੱਢੇ ਗਏ ਰੂਟ-ਮਾਰਚ (ਪਦ-ਯਾਤਰਾ) ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਏ।ਮਾਰਚ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਹੋਏ। ਇਸ ਤੋਂ ਇਲਾਵਾ ਰੂਟ ਮਾਰਚ ਦੌਰਾਨ ਕੈਪਟਨ ਅਮਰਿੰਦਰ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ, ਰੋਹਤਕ ਦੇ ਸੰਸਦ ਮੈਂਬਰ ਅਰਵਿੰਦ ਸ਼ਰਮਾ ਅਤੇ ਉੱਘੇ ਫਿਲਮ ਅਦਾਕਾਰ ਪੁਨੀਤ ਈਸਰ (ਮਹਾਭਾਰਤ ਟੈਲੀਵਿਜ਼ਨ ਸੀਰੀਅਲ ਦੇ ਦੁਰਯੋਦਨ) ਅਤੇ ਕਈ ਹੋਰ ਲੋਕ ਵੀ ਇਸ 'ਪਦ ਯਾਤਰਾ' ਦੌਰਾਨ ਉਨ੍ਹਾਂ ਨਾਲ ਸਨ।ਰੂਟ-ਮਾਰਚ ਦੀ ਸਮਾਪਤੀ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਅੱਜ ਵਿਸ਼ੇਸ਼ ਤੌਰ 'ਤੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਨਾਲ ਸ਼ਾਮਲ ਹੋਣ ਲਈ  ਉੱਤਰ ਪ੍ਰਦੇਸ਼ ਤੋਂ ਕਰਕੇ ਆਏ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਕੈਪਟਨ ਅਮਰਿੰਦਰ ਦੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਲਈ ਓਹਨਾਂ ਨੂੰ ਪਿਆਰ ਅਤੇ ਸਤਿਕਾਰ ਕਰਦਾ ਹੈ।ਰੱਖਿਆ ਮੰਤਰੀ ਨੇ ਜ਼ਿਕਰ ਕਰਦਿਆਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਸਤਿਕਾਰ ਕਰਦੇ ਹਨ। ਲੋਕਾਂ ਨੂੰ ਅਪੀਲ ਕਰਦਿਆਂ ਰੱਖਿਆ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਅਤੇ ਇਹ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਸਹਿਯੋਗ ਨਾਲ ਉਨ੍ਹਾਂ (ਕੈਪਟਨ ਅਮਰਿੰਦਰ) ਦੀ ਅਗਵਾਈ ਹੇਠ ਪੰਜਾਬ ਵੱਡੀ ਤਰੱਕੀ ਕਰੇਗਾ। 

ਕਾਂਗਰਸ 'ਤੇ ਵਰ੍ਹਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਕਾਂਗਰਸ ਦੇਸ਼ ਲਈ ਵਿਫ਼ਲ ਹੋ ਚੁੱਕੀ ਹੈ ਅਤੇ ਇਹੀ ਕਾਰਨ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੱਦ ਵਾਲੇ ਵਿਅਕਤੀ ਨੂੰ ਪਾਰਟੀ ਛੱਡ ਕੇ ਭਾਜਪਾ ਨਾਲ ਹੱਥ ਮਿਲਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਨਾਲ ਮਿਲ ਕੇ ਪੰਜਾਬ ਦੀ ਸਰਬਪੱਖੀ ਤਰੱਕੀ ਨੂੰ ਯਕੀਨੀ ਬਣਾਏਗੀ ਕਿਉਂਕਿ ਇਹ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਸੁਰੱਖਿਆ ਦੇ ਹਿੱਤ ਵਿੱਚ ਵੀ ਹੋਵੇਗਾ।ਕੈਪਟਨ ਅਮਰਿੰਦਰ ਨੇ ਪਟਿਆਲਾ ਦੇ ਲੋਕਾਂ ਦਾ ਆਪਣੇ ਘਰਾਂ, ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਛੱਡ ਓਨ੍ਹਾਂ ਦੇ ਰੂਟ ਮਾਰਚ ਵਿੱਚ ਸ਼ਾਮਲ ਹੋਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਵਲੋਂ ਜੋ ਪਿਆਰ ਉਨ੍ਹਾਂ 'ਤੇ ਦਿਖਾਇਆ ਜਾਂਦਾ ਤੋਂ ਓਹ ਬਹੁਤ ਪ੍ਰਭਾਵਿਤ ਹੁੰਦੇ ਹਨ ਅਤੇ ਹਮੇਸ਼ਾ ਉਤੇਜਿਤ ਕਰ ਦਿੰਦਾ ਹੈ।“ਮੈਂ ਅੱਜ ਹਰ ਉਹ ਚਿਹਰਾ ਦੇਖਿਆ ਜਿਸ ਨੇ ਮੇਰੇ ਲਈ ਪਿਆਰ ਅਤੇ ਨਿੱਘ ਦਿਖਾਇਆ ਹੈ", ਓਹਨਾਂ ਜੋੜਦਿਆਂ ਕਿਹਾ ਕਿ “ਪਟਿਆਲੇ ਦੇ ਲੋਕ ਹਮੇਸ਼ਾ ਮੇਰੇ ਦਿਲ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ ਕਿਉਂਕਿ ਉਹ ਸਾਰੇ ਮੇਰੇ ਪਰਿਵਾਰ ਦਾ ਹੀ ਹਿੱਸਾ ਜਾਪਦੇ ਹਨ”। ਰੂਟ-ਮਾਰਚ ਵਿੱਚ ਸ਼ਾਮਲ ਹੋਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਵੀ ਆਪਣੀ ਵੋਟ ਪਾਉਣ ਲਈ ਘਰਾਂ ਤੋਂ ਬਾਹਰ ਆਉਣ ਅਤੇ ਓਹਨਾਂ ਦੀ ਜਿੱਤ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਪੰਜਾਬ, ਖਾਸ ਕਰਕੇ ਪਟਿਆਲਾ ਦੇ ਲੋਕਾਂ ਲਈ ਸੂਬੇ ਵਿੱਚ ਓਹ ਸਰਕਾਰ ਚੁਣਨ ਦਾ ਇਹ ਇੱਕੋ ਇੱਕ ਸੁਨਹਿਰੀ ਮੌਕਾ ਹੈ, ਜਿਸ ਦਾ ਕੇਂਦਰ ਸਰਕਾਰ ਨਾਲ ਚੰਗਾ ਰਿਸ਼ਤਾ ਹੋਵੇਗਾ।  ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਜਪਾ, ਪੀਐੱਲਸੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਐਨਡੀਏ ਸਰਕਾਰ ਬਣਨ ’ਤੇ ਪੰਜਾਬ ਮੁੜ ਲੀਹਾਂ ’ਤੇ ਚੜ੍ਹੇਗਾ।ਆਪਣੇ ਰੂਟ-ਮਾਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਕੈਪਟਨ ਅਮਰਿੰਦਰ ਨੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਬਾਰੇ ਚਰਨਜੀਤ ਸਿੰਘ ਚੰਨੀ ਦੀਆਂ ਟਿੱਪਣੀਆਂ 'ਤੇ ਬੇਹੱਦ ਨਿਰਾਸ਼ਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਇੱਕ ਮੁੱਖ ਮੰਤਰੀ ਵੱਲੋਂ ਸਾਡੇ ਗੁਆਂਢੀ ਰਾਜਾਂ ਦੇ ਲੋਕਾਂ, ਜਿਨ੍ਹਾਂ ਨੇ ਪੰਜਾਬ ਦੇ ਵਿਕਾਸ ਵਿੱਚ ਇੱਕ ਅਹਿਮ ਯੋਗਦਾਨ ਪਾਇਆ ਹੈ, ਵਿਰੁੱਧ ਅਜਿਹੀ ਬੇਇੱਜ਼ਤੀ ਭਰੀਆਂ ਟਿੱਪਣੀਆਂ ਕਰਨਾ ਉਚਿਤ ਨਹੀਂ ਹੈ।ਜਿਵੇਂ ਹੀ ਕੈਪਟਨ ਅਮਰਿੰਦਰ ਦਾ ਕਾਫ਼ਲਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਘੁੰਮਦਾ ਰਿਹਾ, ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਲੋਕਾਂ ਨੇ ਰਸਤੇ ਵਿੱਚ ਖਾਣ-ਪੀਣ ਦੇ ਸਟਾਲ ਲਗਾਏ ਹੋਏ ਸਨ। ਜਿਵੇਂ-ਜਿਵੇਂ ਕਾਫ਼ਲਾ ਵਧਦਾ ਗਿਆ, ਲੋਕਾਂ ਦੀ ਗਿਣਤੀ ਵੀ ਵਧਦੀ ਗਈ ਇਸੇ ਦੌਰਾਨ ਪੁਲਿਸ ਲਈ ਭੀੜ ਨੂੰ ਕਾਬੂ ਕਰਨਾ ਔਖਾ ਕੰਮ ਸੀ। ਕੈਪਟਨ ਅਮਰਿੰਦਰ ਨੇ ਰੂਟ-ਮਾਰਚ ਦੌਰਾਨ ਨਿਭਾਈਆਂ ਡਿਊਟੀਆਂ ਲਈ ਪੁਲਿਸ ਮੁਲਾਜ਼ਮਾਂ ਦਾ ਵੀ ਧੰਨਵਾਦ ਕੀਤਾ।

 

Tags: Captain Amarinder Singh , Amarinder Singh , Punjab Lok Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD