Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਰਵਨੀਤ ਬਰਾੜ ਨੇ ਲਗਾਈ ਪੂਰੀ ਤਾਕਤ: ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਹਰ ਕਿਸੇ ਨੂੰ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨਾ ਚਾਹੀਦਾ ਹੈ: ਰਵਨੀਤ ਬਰਾੜ

Ravneet Singh Brar, Ravneet Brar, Sanyukt Samaj Morcha, SSM, S.A.S.Nagar, Mohali, S.A.S. Nagar Mohali, Sahibzada Ajit Singh Nagar, Mohali Assembly Constituency

Web Admin

Web Admin

5 Dariya News

ਮੋਹਾਲੀ , 19 Feb 2022

Last updated on: Feb 19, 2022, 00:00 IST

ਸੰਯੁਕਤ ਸਮਾਜ ਮੋਰਚੇ ਦੇ ਹਲਕਾ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ  ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪੂਰੀ ਤਾਕਤ ਲਗਉਂਦੇ ਹੋਏ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕਾਂ, ਹਲਕੇ ਦੇ ਨੌਜਵਾਨਾਂ ਅਤੇ ਕਿਸਾਨੀ ਭਾਈਚਾਰੇ ਨੂੰ ਪਿਆਰ ਕਰਨ ਵਾਲੇ ਲੋਕ ਮੌਜੂਦ ਰਹੇ।ਮਾਣਯੋਗ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਦੀਆਂ ਵੱਖ ਵੱਖ ਟੀਮਾਂ ਅਤੇ ਉਮੀਦਵਾਰ ਰਵਨੀਤ ਬਰਾਡ਼ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ  ਰਵਾਇਤੀ ਪਾਰਟੀਆਂ ਤੋਂ ਹਟ ਕੇ ਸੰਯੁਕਤ ਸਮਾਜ ਮੋਰਚਾ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। 

ਇਸ ਮੌਕੇ ਬੋਲਦਿਆਂ ਬਰਾਡ਼ ਨੇ ਕਿਹਾ ਕਿ ਪੂਰੀ ਤਰ੍ਹਾਂ ਸਪਸ਼ਟ ਹੈ ਕਿ ਮੋਹਾਲੀ ਹਲਕੇ ਦੇ ਲੋਕ ਇਸ ਵਾਰ ਬਦਲਾਓ ਚਾਹੁੰਦੇ ਹਨ ਅਤੇ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ  ਤੋਂ ਅੱਕੇ ਹੋਏ ਲੋਕ ਇਸ ਵਾਰ ਸੰਯੁਕਤ ਸਮਾਜ ਮੋਰਚੇ ਨੂੰ ਇਕ ਮੌਕਾ ਦੇਣ ਦੇ ਰੌਂਅ ਵਿੱਚ ਦਿਖਾਈ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਇਆ ਹੈ ਕਿ ਮੋਹਾਲੀ ਦੇ ਸ਼ਹਿਰੀ ਖੇਤਰਾਂ ਵਿੱਚੋਂ ਹਰ ਵਾਰ ਵੋਟ ਪ੍ਰਤੀਸ਼ਤ ਘੱਟ ਹੁੰਦਾ ਹੈ। ਇਸ ਲਈ ਮੈਂ ਅਪੀਲ ਕਰਦਾ ਹਾਂ ਕਿ ਲੋਕ ਵੱਧ ਤੋਂ ਵੱਧ ਚੜ੍ਹ ਕੇ ਵੋਟਾਂ ਵਿੱਚ ਹਿੱਸਾ ਲੈਣ ਬੇਸ਼ੱਕ ਉਹ ਕਿਸੇ ਵੀ ਪਾਰਟੀ ਨੂੰ ਵੋਟ ਪਾਉਣ ਪਰ ਹਰੇਕ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰਨਾ ਚਾਹੀਦਾ ਹੈ।  ਅਖੀਰ ਵਿੱਚ ਉਨ੍ਹਾਂ ਮੁੜ ਹਲਕਾ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣਾ ਵੋਟ ਬਹੁਤ ਜ਼ਿਆਦਾ ਸੋਚ ਸਮਝ ਕੇ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਉਣ ਕਿਉਂਕਿ ਬਦਲਾਓ ਦਾ ਇਹ ਮੌਕਾ ਪੰਜ ਸਾਲ ਬਾਅਦ ਮਿਲਿਆ ਹੈ ਅਤੇ ਇਸ ਨੂੰ ਹਰ ਕਿਸੇ ਨੂੰ ਬਾਖੂਬੀ ਇਸਤੇਮਾਲ ਕਰਨਾ ਚਾਹੀਦਾ ਹੈ।

 

Tags: Ravneet Singh Brar , Ravneet Brar , Sanyukt Samaj Morcha , SSM , S.A.S.Nagar , Mohali , S.A.S. Nagar Mohali , Sahibzada Ajit Singh Nagar , Mohali Assembly Constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD