Tuesday, 30 April 2024

 

 

ਖ਼ਾਸ ਖਬਰਾਂ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਪੋਲਿੰਗ ਸਟਾਫ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏ ਜ਼ਿੰਮੇਵਾਰੀ : ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਵਟਸਐਪ ਚੈਨਲ ਦੀ ਸ਼ੁਰੂਆਤ: ਜਤਿੰਦਰ ਜੋਰਵਾਲ

 

ਬਲਬੀਰ ਸਿੰਘ ਸਿੱਧੂ ਨੇ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੇ ਘਰ ਕੀਤੀ ਜਾਂਚ ਬਾਰੇ ਆਪਣਾ ਪੱਖ ਰੱਖਿਆ

ਜਾਂਚ ਦੀ ਆੜ ਵਿੱਚ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਖ਼ਿਲਾਫ਼ ਪਾਵਾਂਗੇ ਮਾਨਹਾਨੀ ਦਾ ਕੇਸ : ਬਲਬੀਰ ਸਿੰਘ ਸਿੱਧੂ

Balbir Singh Sidhu, Amarjit Singh Jiti Sidhu, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 20 Feb 2022

ਮੋਹਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ  ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਨੇ ਬੀਤੇ ਕੱਲ੍ਹ ਉਨ੍ਹਾਂ ਦੇ ਘਰ ਇਲੈਕਸ਼ਨ ਕਮਿਸ਼ਨ ਵਲੋਂ ਕੀਤੀ ਗਈ ਜਾਂਚ ਬਾਰੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਬਿਨਾਂ ਸਰਚ ਵਾਰੰਟ ਦੇ ਆਈ ਇਸ ਟੀਮ ਨਾਲ  ਪੂਰਾ ਸਹਿਯੋਗ ਕੀਤਾ ਗਿਆ ਜਦੋਂ ਕਿ ਹੁਣ ਉਨ੍ਹਾਂ ਦੀ ਇਮੇਜ ਨੂੰ ਡੈਮੇਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰੋਂ ਜਿਹੜੀਆਂ ਪੰਜ ਸੱਤ ਸਿਲਾਈ ਮਸ਼ੀਨਾਂ ਮਿਲੀਆਂ ਹਨ ਉਹ ਉਹ ਮਸ਼ੀਨਾਂ ਹਨ ਜੋ ਉਹ ਆਪਣੇ ਵੱਡੇ ਭਰਾ ਸਵਰਗਵਾਸੀ  ਓਲੰਪੀਅਨ ਬਲਦੇਵ ਸਿੰਘ ਸਿੱਧੂ ਦੀ ਯਾਦ ਵਿੱਚ ਪਿਛਲੇ ਕਈ ਸਾਲਾਂ ਤੋਂ ਕਰਵਾਉਣ ਵਾਲੇ ਪ੍ਰੋਗਰਾਮਾਂ ਦੌਰਾਨ ਲੋੜਵੰਦ ਲੜਕੀਆਂ ਨੂੰ ਦਿੰਦੇ ਹਨ। ਇਸੇ ਤਰ੍ਹਾਂ ਕੁਝ ਸੂਟ ਅਤੇ ਸਾੜ੍ਹੀਆਂ ਉਨ੍ਹਾਂ ਦੇ ਘਰ ਪਈਆਂ ਸਨ ਜੋ ਉਹ ਗ਼ਰੀਬ ਲੜਕੀਆਂ ਦੇ ਵਿਆਹ ਮੌਕੇ ਉਨ੍ਹਾਂ ਨੂੰ ਦਿੰਦੇ ਹਨ ਤੇ ਨਾਲ ਇੱਕੀ ਸੌ ਰੁਪਏ ਦਾ ਸ਼ਗਨ ਵੀ ਦਿੰਦੇ ਹਨ।ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਉਨ੍ਹਾਂ ਦੇ ਖਿਲਾਫ ਰੋਜ਼ਾਨਾ ਪਿੰਡਾਂ ਵਿਚ, ਬੱਸ ਸਟੈਂਡਾਂ, ਲੋਕਾਂ ਦੇ ਘਰਾਂ ਅਤੇ ਪਿੰਡਾਂ ਦੀਆਂ ਫਿਰਨੀਆਂ ਅਤੇ ਹੋਰ ਥਾਵਾਂ ਤੇ  ਉਨ੍ਹਾਂ ਦੇ ਖ਼ਿਲਾਫ਼ ਕੂੜ ਪ੍ਰਚਾਰ ਦੇ ਪਰਚੇ ਸੁਟਵਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਸਾਫ ਸੁਥਰੀ ਰਾਜਨੀਤੀ ਕੀਤੀ ਹੈ ਅਤੇ ਮੁਹਾਲੀ ਹਲਕੇ ਵਿੱਚ ਕਰਵਾਏ ਗਏ ਵਿਕਾਸ ਦੇ ਦਮ ਤੇ ਚੋਣਾਂ ਵਿਚ ਆਏ ਹਨ ਜਦੋਂ ਕਿ ਕੁਲਵੰਤ ਸਿੰਘ ਖੁਦ ਇਕ ਧੋਖੇਬਾਜ਼ ਵਿਅਕਤੀ ਹੈ  ਜਿਸ ਨੇ ਪਿੰਡਾਂ ਦੀਆਂ ਜ਼ਮੀਨਾਂ ਵੀ ਦੱਬੀਆਂ ਹੋਈਆਂ ਹਨ ਅਤੇ ਉਸ ਦੇ ਆਪਣੇ ਸੈਕਟਰਾਂ ਦੇ ਵਸਨੀਕਾਂ ਉੱਤੇ ਉਸ ਨੇ ਭਾਰੀ ਟੈਕਸ ਲਗਾਏ ਹੋਏ ਹਨ ਤੇ ਉਨ੍ਹਾਂ ਤੋਂ ਮਨਮਾਨੀਆਂ ਰਕਮਾਂ ਵਸੂਲਦਾ ਹੈ। ਉਨ੍ਹਾਂ ਕਿਹਾ ਕਿ ਆਪਣੀ ਹਾਰ ਤੋਂ ਬੌਖਲਾਇਆ ਹੋਇਆ ਕੁਲਵੰਤ ਸਿੰਘ ਉਨ੍ਹਾਂ ਦੀ ਖ਼ਿਲਾਫ਼ ਸਾਜ਼ਿਸ਼ਨ ਤੌਰ ਤੇ ਇਹ ਪਰਚੇ ਵੰਡ ਰਿਹਾ ਹੈ ਅਤੇ ਉਹ ਇਸ ਦੇ ਖਿਲਾਫ਼  ਮਾਣਹਾਨੀ ਦਾ ਮਾਮਲਾ ਦਰਜ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖਿਲਾਫ ਜੋ ਪਰਚੇ ਸੁਟਵਾਏ ਜਾ ਰਹੇ ਹਨ ਉਨ੍ਹਾਂ ਵਿਚ ਉਨ੍ਹਾਂ ਦੀ ਜਾਇਦਾਦ ਨੂੰ ਕਿਤੇ 45 ਹਜ਼ਾਰ ਕਰੋੜ, ਕਿਤੇ 25 ਹਜ਼ਾਰ ਕਰੋੜ, ਕਿਤੇ ਖਰੜ ਵਿੱਚ ਜ਼ਮੀਨਾਂ ਕਿਤੇ ਹੋਰ ਜਾਇਦਾਦ ਦੇ ਦਾਅਵੇ ਕਰਕੇ ਉਨ੍ਹਾਂ ਦੀ ਛਵੀ ਨੂੰ ਧੂਮਲ ਕੀਤਾ ਜਾ ਰਿਹਾ ਹੈ ਜਦੋਂ ਕਿ ਕੁਲਵੰਤ ਸਿੰਘ ਵਰਗਾ  ਇਕ ਤੂੜੀ ਦੀ ਦੁਕਾਨ ਤੇ ਪੱਠੇ ਵੇਚਣ ਵਾਲਾ ਵਿਅਕਤੀ ਅੱਜ ਅਰਬਾਂ ਖਰਬਾਂ ਦਾ ਮਾਲਕ ਕਦੇ ਪੰਜਾਬ ਦਾ ਸਭ ਤੋਂ ਵੱਧ ਅਮੀਰ ਉਮੀਦਵਾਰ ਬਣਿਆ ਬੈਠਾ ਹੈ ਤਾਂ ਉਹ ਕਿਵੇਂ ਅੱਜ ਅਮੀਰ ਵਿਅਕਤੀ ਬਣ ਗਿਆ ਹੈ ਇਹ ਸਾਰਿਆਂ ਨੂੰ ਪਤਾ ਹੈ ਤੇ ਉਸ ਦੇ ਕੂੜ ਪ੍ਰਚਾਰ ਦਾ ਜੁਆਬ ਦਿੰਦਿਆਂ ਮੋਹਾਲੀ ਦੀ ਜਨਤਾ 10 ਮਾਰਚ ਨੂੰ ਕੁਲਵੰਤ ਸਿੰਘ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ ਅਤੇ ਉਹ ਬੁਰੀ ਤਰ੍ਹਾਂ ਚੋਣ ਹਾਰੇਗਾ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦਾ ਇਹ ਸਾਰਾ ਕੂੜ ਪ੍ਰਚਾਰ ਉਸ ਦੀ ਬੁਖਲਾਹਟ ਦਾ ਨਤੀਜਾ ਹੈ ਕਿਉਂਕਿ ਉਸ ਨੂੰ ਇਸ ਗੱਲ ਦੀ ਸਮਝ ਆ ਚੁੱਕੀ ਹੈ ਕਿ ਆਮ ਆਦਮੀ ਪਾਰਟੀ  ਮੁਹਾਲੀ ਵਿੱਚ ਬੁਰੀ ਤਰ੍ਹਾਂ ਹਾਰ ਰਹੀ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਹੀ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਹੈ ਜਦੋਂ ਕਿ ਕੁਲਵੰਤ ਸਿੰਘ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਔਰਤਾਂ ਨੂੰ ਸੂਟ ਵੰਡਦਾ ਰਿਹਾ ਹੈ ਇਸ ਦੀ ਸ਼ਿਕਾਇਤ ਵੀ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਕੀਤੀ ਪਰ ਕੋਈ ਕਾਰਵਾਈ ਨਾ ਹੋਈ।ਉਨ੍ਹਾਂ ਕਿਹਾ ਕਿ ਉਹ ਮੁਹਾਲੀ ਵਿੱਚ ਆਪਣੇ ਵੱਲੋਂ ਕਰਵਾਏ ਗਏ ਵਿਕਾਸ ਦੇ ਦਮ ਤੇ ਆਏ ਹਨ ਜਦੋਂ ਕਿ ਕੁਲਵੰਤ ਸਿੰਘ ਸੱਤਾ ਦਾ ਲੋਭੀ ਹੈ ਤੇ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਸੱਤਾ ਤੇ ਕਾਬਜ਼ ਹੋਣਾ ਚਾਹੁੰਦਾ ਹੈ ਪਰ ਮੁਹਾਲੀ ਦੇ ਲੋਕ ਇੰਨੇ ਜ਼ਿਆਦਾ ਸਿਆਣੇ ਹਨ ਕਿ ਪਹਿਲਾਂ ਵੀ ਉਸ ਨੂੰ ਮਿਉਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਵਿੱਚ ਬੁਰੀ ਤਰ੍ਹਾਂ ਨਕਾਰ ਚੁੱਕੇ ਹਨ। ਉਨ੍ਹਾਂ ਆਪਣੇ ਨਾਲ ਬੈਠੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇੱਕ ਰਿਟਾਇਰਡ ਪ੍ਰਿੰਸੀਪਲ ਨੇ ਕੁਲਵੰਤ ਸਿੰਘ ਨੂੰ ਬੁਰੀ ਤਰ੍ਹਾਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਮਾਤ  ਦਿੱਤੀ ਕਿਉਂਕਿ ਲੋਕ ਖੁਦ ਅੱਗੇ ਹੋ ਕੇ ਕੁਲਵੰਤ ਸਿੰਘ ਨੂੰ ਹਰਾਉਣਾ ਚਾਹੁੰਦੇ ਸਨ ਕਿਉਂਕਿ ਕੁਲਵੰਤ ਨੇ  ਲੋਕਾਂ ਦੇ ਕੰਮ ਕਰਨੇ ਤਾਂ ਦੂਰ ਦੀ ਗੱਲ ਹੈ ਸਗੋਂ ਉਨ੍ਹਾਂ ਦੀ ਬੇਇੱਜ਼ਤੀ ਕਰਦਾ ਸੀ। 

ਉਨ੍ਹਾਂ ਕਿਹਾ ਕਿ ਬੀਤੇ ਕੱਲ ਉਨ੍ਹਾਂ ਦੇ ਰੋਡ ਸ਼ੋਅ ਨੇ ਵਿਰੋਧੀਆਂ ਦੇ ਹੌਸਲੇ ਬੁਰੀ ਤਰ੍ਹਾਂ ਪਸਤ ਕਰ ਦਿੱਤੇ ਹਨ  ਅਤੇ ਵਿਰੋਧੀਆਂ ਨੂੰ ਇਹ ਗੱਲ ਸਮਝ ਆ ਚੁੱਕੀ ਹੈ ਕਿ ਪਿਛਲੇ 30 ਵਰ੍ਹਿਆਂ ਤੋਂ ਲਗਾਤਾਰ ਮੋਹਾਲੀ ਦੇ ਲੋਕਾਂ ਦੀ ਸੇਵਾ ਵਿੱਚ ਜੁਟੇ ਬਲਬੀਰ ਸਿੰਘ ਸਿੱਧੂ ਤੋਂ ਇਲਾਵਾ  ਮੁਹਾਲੀ ਹਲਕੇ ਦੇ ਲੋਕਾਂ ਨੇ ਕਿਸੇ ਹੋਰ ਉਮੀਦਵਾਰ  ਨੂੰ ਮੂੰਹ ਨਹੀਂ ਲਾਉਣਾ। ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਦੇ ਖਿਲਾਫ ਚੋਣ ਕਮਿਸ਼ਨ ਵੱਲੋਂ ਵਿਤਕਰੇ ਦੀ ਕਾਰਵਾਈ ਕੀਤੀ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਸਮਝ ਨਹੀਂ ਆ ਰਹੀ  ਕਿ ਜਦੋਂ ਉਨ੍ਹਾਂ ਦੀ ਕਿਸੇ ਗੱਡੀ ਵਿਚ ਕੋਈ ਸਾਮਾਨ ਨਹੀਂ ਮਿਲਿਆ, ਕਿਸੇ ਨੂੰ ਵੰਡਦੇ ਹੋਏ ਕੋਈ ਸਾਮਾਨ ਨਹੀਂ ਮਿਲਿਆ ਤਾਂ ਫਿਰ ਘਰ ਵਿੱਚ ਪਈਆਂ ਇਹ ਵਸਤਾਂ  ਜੋ ਕਿ ਉਹ ਵੱਖ ਵੱਖ ਪ੍ਰੋਗਰਾਮਾਂ ਵਿੱਚ ਲੋੜਵੰਦਾਂ ਨੂੰ ਵੰਡਦੇ ਹਨ ਬਾਰੇ ਵਧ ਚੜ੍ਹ ਕੇ ਗੱਲ ਕਿਉਂ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੋਸ਼ਲ ਮੀਡੀਆ ਉੱਤੇ ਇਸ ਰਾਤ ਨੂੰ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਦੀ ਆੜ ਵਿੱਚ ਉਨ੍ਹਾਂ ਦੇ ਖ਼ਿਲਾਫ਼ ਬਹੁਤ ਵੱਡਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਦਾ ਜਵਾਬ ਦੇਣ ਲਈ ਉਨ੍ਹਾਂ ਨੇ ਪੱਤਰਕਾਰ ਸੰਮੇਲਨ ਕਰਨ ਲਈ ਮਜਬੂਰ ਹੋਣਾ ਪਿਆ ਹੈ  ਤਾਂ ਕਿ ਉਹ ਆਪਣੀ ਗੱਲ ਆਪਣੇ ਹਲਕੇ ਦੇ ਲੋਕਾਂ ਤਕ ਪਹੁੰਚਾ ਸਕਣ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਪ੍ਰੋ ਹਰਪਾਲ ਸਿੰਘ ਸਾਬਕਾ  ਡਾਇਰੈਕਟਰ ਅਕੈਡਮਿਕ ਪੰਜਾਬ ਸਕੂਲ ਐਜੂਕੇਸ਼ਨ ਬੋਰਡ  ਨਾਲ ਵੀ ਰੂਬਰੂ ਕਰਵਾਇਆ ਜੋ ਕਿ ਕੁਲਵੰਤ ਸਿੰਘ ਦੇ ਪੁਰਾਣੇ ਸਾਥੀ ਰਹੇ ਹਨ ਉਨ੍ਹਾਂ ਕਿਹਾ ਕਿ ਪ੍ਰੋ ਹਰਲਾਲ ਸਿੰਘ ਨਾਲ ਵੀ ਕੁਲਵੰਤ ਸਿੰਘ ਨੇ ਧੋਖਾ ਕੀਤਾ ਹੈ। ਇਸ ਮੌਕੇ ਪ੍ਰੋ ਹਰਲਾਲ ਸਿੰਘ ਨੇ ਕਿਹਾ ਕਿ ਕੁਲਵੰਤ ਸਿੰਘ ਦੀਆਂ ਕਾਲੀਆਂ ਕਰਤੂਤਾਂ ਨੂੰ ਵੇਖਦੇ ਹੋਏ ਓ ਕੁਲਵੰਤ ਸਿੰਘ ਦਾ ਸਾਥ ਛੱਡ ਗਏ ਸਨ ਪਰ ਉਨ੍ਹਾਂ ਕੋਲ ਅੱਜ ਵੀ ਉਹ ਐਗਰੀਮੈਂਟ ਪਏ ਹਨ ਜਿਨ੍ਹਾਂ ਵਿੱਚ ਕੁਲਵੰਤ ਸਿੰਘ ਨੇ ਉਨ੍ਹਾਂ ਦੇ ਪੈਸੇ ਦੇਣੇ ਹਨ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਪਿੰਡਾਂ ਦੇ ਖਾਲੇ, ਨਾਲੀਆਂ, ਪਹੀਆਂ ਸਭ ਕੁਝ ਖਾ ਗਿਆ ਅਤੇ ਇਸੇ ਕਰਕੇ ਉਹ ਕੁਲਵੰਤ ਸਿੰਘ ਨੂੰ ਛੱਡ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੁਲਵੰਤ ਸਿੰਘ ਨੂੰ ਕੌਂਸਲਰ ਬਣਾਉਣ ਵਿਚ ਮਦਦ ਕੀਤੀ ਮੇਅਰ ਬਣਾਉਣ ਵਿਚ ਮਦਦ ਕੀਤੀ ਅਤੇ ਇਸ ਵਾਰ ਉਹ ਕੁਲਵੰਤ ਸਿੰਘ ਨੂੰ ਹਰਾਉਣ ਲਈ ਤੇ  ਬਲਬੀਰ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਕਮਰਕੱਸੇ ਕਰੀ ਬੈਠੇ ਹਨ। ਇਸ ਮੌਕੇ ਕਾਂਗਰਸ ਦੇ  ਜ਼ਿਲ੍ਹਾ ਪ੍ਰਧਾਨ ਰਿਸ਼ਵ ਜੈਨ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਚੇਅਰਮੈਨ ਮਾਰਕੀਟ ਕਮੇਟੀ ਖਰੜ ਅਤੇ ਮੁਹਾਲੀ ਨਗਰ ਨਿਗਮ ਦੇ ਕਈ ਕੌਂਸਲਰ ਹਾਜ਼ਰ ਸਨ।

 

Tags: Balbir Singh Sidhu , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD