Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਜਿਸਨੂੰ ਅੱਤਵਾਦੀ ਕਹਿੰਦੇ ਹਨ, ਉਸਨੇ 12,430 ਸਮਾਰਟ ਕਲਾਸਰੂਮ ਦੇਸ਼ ਨੂੰ ਸਮਰਪਿਤ ਕੀਤੇ

ਦੇਸ਼ ਭਗਤਾਂ ਨੂੰ ਪੈਦਾ ਕਰਨ ਵਾਲੇ ਹਨ ਦਿੱਲੀ ਦੇ ਸਕੂਲ : ਅਰਵਿੰਦ ਕੇਜਰੀਵਾਲ

Arvind Kejriwal, AAP, Aam Aadmi Party, Manish Sisodia, Satyendra Jain

Web Admin

Web Admin

5 Dariya News

ਦਿੱਲੀ , 19 Feb 2022

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿੱਚ ਨਵੇਂ 12,430 ਕਲਾਸ ਰੂਮਾਂ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ। ਨਾਲ ਹੀ ਉਹਨਾਂ ਕਿਹਾ ਕਿ ਦਿੱਲੀ ਦੀ ਸਰਕਾਰ ਅਤੇ ਮੰਤਰੀ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਕੋਈ ਵੀ ਸਰਕਾਰ ਜੋ ਵਧੀਆ ਸਕੂਲ ਜਾਂ ਹਸਪਤਾਲ ਬਣਾਉਣਾ ਚਾਹੁੰਦੀ ਹੈ ਉਹਨਾਂ ਦੀ ਮਦਦ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਕੂਲ ਦੇਸ਼ ਭਗਤ ਪੈਦਾ ਕਰ ਰਹੇ ਹਨ ਜੋ ਜਾਤੀ ਅਤੇ ਧਰਮ ਦੇ ਨਾਮ 'ਤੇ ਵੋਟ ਨਹੀਂ ਦੇਣਗੇ ਸਗੋਂ ਵਿਕਾਸ ਦੇ ਨਾਮ 'ਤੇ ਵੋਟ ਦੇਣਗੇ। ਇਸ ਮੌਕੇ ਉਹਨਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਮੌਜੂਦ ਸਨ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਅਸਲ ਅਰਥਾਂ ਵਿੱਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ। ਰਾਜ ਵਿੱਚ ਸਾਨਦਾਰ ਸਕੂਲ ਅਤੇ ਕਲਾਸ ਰੂਮ ਬਣਾਏ ਜਾ ਰਹੇ ਹਨ। ਦੇਸ ਦੇ ਪ੍ਰਾਈਵੇਟ ਸਕੂਲ ਵੀ ਦਿੱਲੀ ਦੇ ਸਰਕਾਰੀ ਸਕੂਲਾਂ ਵਾਂਗ ਸਮਾਰਟ ਨਹੀਂ ਹਨ। ਉਹਨਾਂ ਕਿਹਾ ਕਿ ਪਿਛਲੇ 7 ਸਾਲਾਂ ਵਿੱਚ ਦਿੱਲੀ ਸਰਕਾਰ ਨੇ 20,000 ਤੋਂ ਵੱਧ ਨਵੇਂ ਕਲਾਸਰੂਮ ਬਣਾਏ ਜਾਂਦੇ ਹਨ ਅਤੇ ਜੇ ਤੁਸੀਂ ਰਿਕਾਰਡ ਚੈੱਕ ਕਰੋ ਤਾਂ ਪਤਾ ਲਗਦਾ ਹੈ ਕਿ ਪੂਰੇ ਦੇਸ਼ ਵਿੱਚ ਬਾਕੀ ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਨੇ ਮਿਲ ਕੇ ਵੀ ਐਨੇ ਕਲਾਸਰੂਮ ਨਹੀਂ ਬਣਾਏ। ਇਸ ਸਾਲ 3 ਲੱਖ 70 ਹਜਾਰ ਬੱਚਿਆਂ ਨੇ ਦਿੱਲੀ ਦੇ ਪ੍ਰਾਈਵੇਟ ਸਕੂਲਾਂ ਤੋਂ ਆਪਣਾ ਨਾਂ ਕੱਟ ਕੇ ਸਰਕਾਰੀ ਸਕੂਲਾਂ 'ਚ ਦਾਖਲਾ ਲਿਆ ਹੈ, ਇਹ ਇਸ ਗੱਲ ਦਾ ਸਬੂਤ ਹੈ ਕਿ ਦਿੱਲੀ 'ਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਅਤੇ ਅੱਜ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 3 ਸਾਲ ਪਹਿਲਾਂ ਇਹ 11,000 ਕਲਾਸਰੂਮ ਬਣਾਉਣ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਅੱਜ ਉਹ ਇਹ ਕਲਾਸਰੂਮ ਦਿੱਲੀ ਦੇ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ। ਉਹਨਾਂ ਕਿਹਾ ਕਿ ਕੰਮ ਅਤੇ ਵਿਕਾਸ ਕਰਨ ਦੀ ਨੀਅਤ ਹੋਵੇ ਤਾਂ ਹਰ ਵਾਰ ਵੋਟਾਂ ਦੇ ਟੀਮ ਇੱਕੋ ਜਗਾ 'ਤੇ ਉਦਘਾਟਨ ਨਹੀਂ ਕਰਨੇ ਪੈਂਦੇ ਸਗੋਂ ਜੇਕਰ ਉਹਨਾਂ ਦੀ ਸਰਕਾਰ ਇਹ ਕੰਮ 7 ਸਾਲਾਂ ਵਿੱਚ ਕਰ ਸਕਦੀ ਹੈ ਤਾਂ ਦੇਸ਼ ਦੀਆਂ ਬਾਕੀ ਸਰਕਾਰਾਂ ਵੀ 75 ਸਾਲਾਂ ਵਿੱਚ ਕਰ ਸਕਦੀਆਂ ਸਨ। ਪਰ ਭ੍ਰਿਸ਼ਟ ਸਿਆਸਤਦਾਨਾਂ ਨੂੰ ਸਭ ਤੋਂ ਵੱਧ ਸਕੂਲਾਂ ਤੋਂ ਡਰ ਲੱਗਦਾ ਹੈ ਕਿਉਂਕਿ ਜਦੋਂ ਆਮ ਲੋਕ ਪੜ ਲਿਖ ਜਾਣਗੇ ਤਾਂ ਉਹ ਜਾਤੀ ਜਾ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਪਾਉਣਗੇ।ਉਨਾਂ ਦੱਸਿਆ ਕਿ ਇਨਾਂ ਸਕੂਲਾਂ ਵਿੱਚ ਆਲੀਸਾਨ ਮਲਟੀਪਰਪਜ ਹਾਲ, ਅਤਿ-ਆਧੁਨਿਕ ਲੈਬਾਰਟਰੀਆਂ ਦੇ ਨਾਲ-ਨਾਲ ਬਹੁਤ ਸਾਰੇ ਕਮਰੇ ਪੂਰੀ ਤਰਾਂ ਡਿਜੀਟਲ ਹਨ, ਜਿੱਥੇ ਕਲਾਸ ਰੂਮ ਬੋਰਡ ਵੀ ਡਿਜੀਟਲ ਹਨ। ਵੱਡੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਅਜਿਹਾ ਕੋਈ ਸਿਸਟਮ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਘੱਟੋ-ਘੱਟ ਦਿੱਲੀ ਵਿੱਚ ਤਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਸੁਪਨਾ ਪੂਰਾ ਹੋ ਰਿਹਾ ਹੈ। 

ਅੱਜ ਦਿੱਲੀ ਵਿੱਚ ਅਮੀਰਾਂ ਅਤੇ ਗਰੀਬਾਂ ਦੇ ਬੱਚੇ ਇਕੱਠੇ ਪੜਦੇ ਹਨ ਅਤੇ ਉਹਨਾਂ ਨੂੰ ਬਰਾਬਰ ਮੌਕੇ ਮਿਲ ਰਹੇ ਹਨ। ਸਾਡੀ ਸਰਕਾਰ ਨੇ ਬਾਬਾ ਸਾਹਿਬ ਅਤੇ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸਸਿ ਸੁਰੂ ਕਰ ਦਿੱਤੀ ਹੈ। ਅੱਜ ਸਾਰੇ ਬੱਚੇ ਇੱਥੋਂ ਦੇ ਸਕੂਲਾਂ ਵਿੱਚ ਇਕੱਠੇ ਪੜ ਰਹੇ ਹਨ। ਚਾਹੇ ਉਹ ਜੱਜ ਦਾ ਬੱਚਾ ਹੋਵੇ ਜਾਂ ਅਫਸਰ ਜਾਂ ਮਜਦੂਰ ਦਾ।ਇਸ ਮੌਕੇ ਉਨਾਂ ਚੋਣਾਂ ਦਾ ਜਕਿਰ ਕਰਦਿਆਂ ਕਿਹਾ ਕਿ ਜਅਿਾਦਾਤਰ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਸਕੂਲ ਅਤੇ ਹਸਪਤਾਲ ਬਣਾਉਣ ਦਾ ਵਾਅਦਾ ਕਰਦੀਆਂ ਹਨ ਪਰ ਉਹ ਪੂਰਾ ਨਹੀਂ ਕਰਦੀਆਂ। ਸਾਡੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਉਸਾਰੀ ਦਾ ਕੰਮ ਮੁਕੰਮਲ ਕਰਕੇ ਦਿਖਾ ਦਿੱਤਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਹੋਰ ਰਾਜ ਸਰਕਾਰਾਂ ਨੂੰ ਇਹ ਪੇਸਕਸ ਕੀਤੀ ਕਿ ਜੇਕਰ ਉਹ ਵੀ ਆਪਣੇ ਸੂਬੇ ਅੰਦਰ ਦਿੱਲੀ ਵਰਗੀ ਸਿੱਖਿਆ ਪ੍ਰਣਾਲੀ ਚਾਹੁੰਦੇ ਹਨ ਤਾਂ ਉਹ ਸੂਬਾ ਸਰਕਾਰਾਂ ਦੀ ਮਦਦ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਕਿ ਵਿਰੋਧੀ ਦਲ ਦੇ ਆਗੂ ਅੱਜ ਉਹਨਾਂ (ਕੇਜਰੀਵਾਲ) ਨੂੰ ਅੱਤਵਾਦੀ ਕਹਿ ਰਹੇ ਹਨ ਪਰ ਉਹਨਾਂ ਲਈ ਰਾਜਨੀਤੀ ਨਹੀਂ ਦੇਸ਼ ਜ਼ਰੂਰੀ ਹੈ। ਇਸ ਲਈ ਸਰਕਾਰ ਭਾਵੇਂ ਕਾਂਗਰਸ ਦੇ ਹੋਵੇ ਜਾਂ ਬੀ.ਜੇ.ਪੀ. ਦੀ ਜੇਕਰ ਕੋਈ ਵੀ ਸੂਬਾ ਚੰਗੇ ਸਕੂਲਾਂ ਜਾਂ ਹਸਪਤਾਲਾਂ ਲਈ ਦਿੱਲੀ ਸਰਕਾਰ ਦੀ ਮਦਦ ਮੰਗੇਗਾ ਤਾਂ ਅਸੀਂ ਮਦਦ ਕਰਨ ਲਈ  ਤਰਾਂ ਤਿਆਰ ਹਾਂ।ਉਦਘਾਟਨੀ ਪ੍ਰੋਗਰਾਮ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਤ ਸਿੰਘ ਨੇ 'ਇਨਕਲਾਬ ਜਿੰਦਾਬਾਦ ' ਦਾ ਨਾਅਰਾ ਦਿੱਤਾ ਸੀ ਅਤੇ ਅੱਜ ਮੈਂ 'ਇਨਕਲਾਬ ਜਿੰਦਾਬਾਦ , ਸਿੱਖਿਆ ਇਨਕਲਾਬ ਜਿੰਦਾਬਾਦ ' ਦਾ ਨਾਅਰਾ ਦੇਣ ਜਾ ਰਿਹਾ ਹਾਂ।

 

 

Tags: Arvind Kejriwal , AAP , Aam Aadmi Party , Manish Sisodia , Satyendra Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD