Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ 1975 ਪੋਲਿੰਗ ਸਟੇਸ਼ਨਾਂ ਦੀ ਸੌ ਫੀਸਦੀ ਵੈਬਕਾਸਟਿੰਗ ਨੇ ਲਿਖੀ ਸਫ਼ਲਤਾ ਦੀ ਨਵੀਂ ਕਹਾਣੀ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Jalandhar, Ghanshyam Thori, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 20 Feb 2022

Last updated on: Feb 20, 2022, 00:00 IST

ਜਲੰਧਰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਦੇ ਸਮੁੱਚੇ 1975 ਪੋਲਿੰਗ ਸਟੇਸ਼ਨਾਂ 'ਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਸੌ ਫੀਸਦੀ ਵੈਬਕਾਸਟਿੰਗ ਨੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ, ਜੋ ਕਿ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਈ ਹੈ।

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 1975 ਪੋਲਿੰਗ ਬੂਥਾਂ ਸਮੇਤ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਵੈਬਕਾਸਟਿੰਗ ਨੂੰ ਯਕੀਨੀ ਬਣਾਇਆ ਗਿਆ। ਇਨ੍ਹਾਂ 1975 ਬੂਥਾਂ ਵਿੱਚੋਂ 242 ਬੂਥ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਹਨ। ਜਦਕਿ ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ ਪੱਛਮੀ, ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਕੈਂਟ ਅਤੇ ਆਦਮਪੁਰ ਹਲਕੇ ਵਿੱਚ ਕ੍ਰਮਵਾਰ  252, 250, 228, 183, 190, 196, 217 ਅਤੇ 217 ਪੋਲਿੰਗ ਸਟੇਸ਼ਨ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਮਰਿਆਂ ਨੂੰ ਚਲਾਉਣ ਅਤੇ ਪੋਲਿੰਗ ਬੂਥਾਂ 'ਤੇ ਹੋਣ ਵਾਲੀ ਹਰ ਗਤੀਵਿਧੀ 'ਤੇ ਸਖ਼ਤ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਟਾਫ਼ ਦੀ ਨਿਯੁਕਤੀ ਕੀਤੀ ਗਈ।

ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਏ.ਡੀ.ਸੀ.ਪੀ ਸੁਹੇਲ ਮੀਰ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੁਲਿਸ ਅਬਜ਼ਰਵਰਾਂ ਡਾ.ਵਿਕਰਮ ਸਿੰਘ ਮਾਨ, ਡਾ.ਐਨ.ਕੋਲਾਂਚੀ ਦੇ ਨਾਲ ਸੀ.ਟੀ. ਇੰਸਟੀਚਿਊਟ ਮਕਸੂਦਾਂ ਵਿਖੇ ਸਥਾਪਤ ਵੈਬਕਾਸਟਿੰਗ ਕੰਟਰੋਲ ਰੂਮ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਬੂਥਾਂ 'ਤੇ ਤਾਇਨਾਤ ਸਟਾਫ਼ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਅਤੇ ਨਿਰਪੱਖ ਵੋਟਿੰਗ ਦੀ ਦ੍ਰਿੜ ਵਚਨਬੱਧਤਾ ਤਹਿਤ ਸੌ ਫੀਸਦੀ ਪੋਲਿੰਗ ਬੂਥਾਂ 'ਤੇ ਵੈਬਕਾਸਟਿੰਗ ਨੂੰ ਯਕੀਨੀ ਬਣਾਉਣ ਲਈ ਵੈੱਬ ਕੈਮਰੇ, ਵਾਈ-ਫਾਈ ਰਾਊਟਰ ਅਤੇ ਸਟਾਫ਼ ਨੂੰ ਪੋਲਿੰਗ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖਣ ਲਈ ਲਗਾਇਆ ਗਿਆ ਸੀ। ਇਨ੍ਹਾਂ ਬੂਥਾਂ 'ਤੇ ਪੋਲਿੰਗ ਪ੍ਰਕਿਰਿਆ ਦੀ ਲਾਈਵ ਨਿਗਰਾਨੀ ਯਕੀਨੀ ਬਣਾਈ ਗਈ, ਜਿਸ 'ਤੇ ਬਕਾਇਦਾ ਸੀਨੀਅਰ ਅਧਿਕਾਰੀਆਂ ਵੱਲੋਂ ਨਜ਼ਰ ਰੱਖੀ ਗਈ ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Jalandhar , Ghanshyam Thori , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD