Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹੇ ’ਚ ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋਈ ਵੋਟਿੰਗ, ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਮਤਦਾਨ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 20 Feb 2022

Last updated on: Feb 20, 2022, 00:00 IST

ਜ਼ਿਲ੍ਹੇ ਵਿਚ ਸਵੇਰੇ 8 ਵਜੇ ਤੋਂ  ਪੋਲਿੰਗ  ਬੂਥਾਂ ’ਤੇ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਸ਼ੁਰੂ ਹੋਈ ਅਤੇ 9 ਵਜੇ ਤੱਕ 5.3 ਫੀਸਦੀ ਵੋਟ ਪੋਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ  ਪੋਲਿੰਗ  ਬੂਥ ’ਤੇ ਲਾਈਨ ਵਿਚ ਲੱਗ ਕੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਦੇ ਆਪਣਾ ਮਤਦਾਨ ਜ਼ਰੂਰ ਕਰਨ।ਸ੍ਰੀਮਤੀ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ 1563 ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਵਿਖੇ 251, ਦਸੂਹਾ 224, ਉੜਮੁੜ 221, ਸ਼ਾਮਚੁਰਾਸੀ 220, ਹੁਸ਼ਿਆਰਪੁਰ 214, ਚੱਬੇਵਾਲ 205 ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਖੇ 228  ਪੋਲਿੰਗ   ਬੂਥ ਬਣਾਏ ਗਏ ਹਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀਪੂਰਨ ਢੰਗ ਨਾਲ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਸੀ ਅਤੇ 9 ਵਜੇ ਤੱਕ 5.3 ਫੀਸਦੀ ਵੋਟਾਂ ਪੋਲ ਹੋਈਆਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ 5.5 ਫੀਸਦੀ, ਦਸੂਹਾ 5.7, ਗੜ੍ਹਸ਼ੰਕਰ 7 ਫੀਸਦੀ, ਹੁਸ਼ਿਆਰਪੁਰ ਵਿਖੇ 4.3, ਮੁਕੇਰੀਆਂ ਵਿਖੇ 5.9, ਸ਼ਾਮਚੁਰਾਸੀ 4.9 ਅਤੇ ਉੜਮੁੜ ਵਿਖੇ 4.1 ਫੀਸਦੀ ਮਤਦਾਨ ਹੋਇਆ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12 ਲੱਖ 87 ਹਜ਼ਾਰ 837 ਵੋਟਰ ਹਨ, ਜਿਨ੍ਹਾਂ ਵਿਚ 6,62,641 ਪੁਰਸ਼, 6,25,154 ਮਹਿਲਾ ਅਤੇ 42 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਮਜ਼ਬੂਤ ਲੋਕਤੰਤਰ ਵਿਚ ਆਪਣੀ ਹਿੱਸੇਦਾਰੀ ਪਾਉਣ ਲਈ ਮਤਦਾਨ ਕਰਨਾ ਬਹੁਤ ਜ਼ਰੂਰੀ ਹੈ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD