Monday, 06 May 2024

 

 

ਖ਼ਾਸ ਖਬਰਾਂ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ

 

ਡਿਪਟੀ ਕਮਿਸ਼ਨਰ ਨੇ ਕੀਤਾ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ

ਫਸਟ ਟਾਈਮ ਵੋਟਰਾਂ ਨੂੰ ਸਰਟੀਫਿਕੇਟਾਂ ਨਾਲ ਕੀਤਾ ਸਨਮਾਨਿਤ

DC Jalandhar, Ghanshyam Thori, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 20 Feb 2022

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਾਡੋਵਾਲੀ ਰੋਡ ਵਿਖੇ ਪੋਲਿੰਗ ਬੂਥ 'ਤੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ, ਇਨਕਮ ਟੈਕਸ, ਜਲੰਧਰ ਗਗਨ ਕੁੰਦਰਾ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਿੰਗ ਨੂੰ ਸੁਚਾਰੂ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ 20,000 ਤੋਂ ਵੱਧ ਸਿਵਲ ਅਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੋਲਿੰਗ ਸਟਾਫ਼, ਆਰ.ਓਜ਼ ਦੇ ਨਾਲ ਤਾਇਨਾਤ ਸਟਾਫ਼, ਨਿਗਰਾਨ ਟੀਮਾਂ ਦੇ ਮੈਂਬਰ ਅਤੇ ਪੁਲਿਸ ਕਰਮਚਾਰੀ ਸ਼ਾਮਲ ਹਨ। 

ਇਸ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੇ ਪ੍ਰਬੰਧਾਂ ਅਤੇ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ 1975 ਪੋਲਿੰਗ ਬੂਥਾਂ ’ਤੇ ਸੌ ਫੀਸਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਲਈ ਸਾਰੀਆਂ ਪੋਲਿੰਗ ਲੋਕੇਸ਼ਨਾਂ 'ਤੇ ਮਾਈਕਰੋ ਅਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ।ਇਸ ਮੌਕੇ ਉਨ੍ਹਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਸਨਮਾਨਤ ਕਰਨ ਤੋਂ ਇਲਾਵਾ ਬੂਥ 'ਤੇ ਮੌਜੂਦ ਵਲੰਟੀਅਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਸਮੇਂ ਸਿਰ ਆਪਣੇ ਸਬੰਧਤ ਬੂਥਾਂ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਮਾਜਿਕ ਦੂਰੀ, ਮਾਸਕ ਸਮੇਤ ਹੋਰ ਕੋਵਿਡ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।

 

 

Tags: DC Jalandhar , Ghanshyam Thori , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD