Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਵਿਧਾਨ ਸਭਾ ਚੋਣਾ 2022:ਜ਼ਿਲ੍ਹੇ 'ਚ ਵਿਧਾਨ ਸਭਾ ਚੋਣਾ ਅਮਨ ਅਮਾਨ ਨਾਲ ਨੇਪਰੇ ਚੜ੍ਹੀਆ : ਈਸ਼ਾ ਕਾਲੀਆ

ਜਿਲ੍ਹੇ 'ਚ ਕੁੱਲ 63 ਫ਼ੀਸਦੀ ਹੋਈ ਵੋਟਿੰਗ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 20 Feb 2022

ਜਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆ ਵਿਧਾਨ ਸਭਾ ਹਲਕਾ 052 ਖਰੜ੍ਹ, ਵਿਧਾਨ ਸਭਾ ਹਲਕਾ 053 ਐਸ.ਏ.ਐਸ ਨਗਰ ਅਤੇ ਵਿਧਾਨ ਸਭਾ ਹਲਕਾ 112 ਡੇਰਾਬਸੀ ਲਈ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕੀ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਖੇਤਰਾਂ ਵਿੱਚ ਪੂਰੇ ਅਮਨ ਅਮਾਨ ਨਾਲ ਵੋਟਿੰਗ ਹੋਈ lਉਨ੍ਹਾਂ ਦੱਸਿਆ ਕਿ ਰਾਤ 8 ਵੱਜ ਕੇ 10 ਮਿਨਟ ਤੱਕ ਜ਼ਿਲ੍ਹੇ ਵਿਚ ਹੋਈ ਵੋਟਿੰਗ ਦੇ ਇਕੱਤਰ ਕੀਤੇ ਵੇਰਵੇ ਅਨੁਸਾਰ ਕੁੱਲ 63 ਫੀਸਦੀ ਵੋਟਾਂ ਪੋਲ ਹੋਈਆ ਹਨ । ਉਨ੍ਹਾਂ ਕਿਹਾ ਚੋਣ ਪ੍ਰਕਿਰਿਆ ਦੌਰਾਨ ਜਿਲ੍ਹੇ ਵਿੱਚ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਹੀ ਵਾਪਰੀ । ਉਨ੍ਹਾਂ ਦੱਸਿਆ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਚੋਣ ਅਮਲੇ ਵਲੋਂ ਈ. ਵੀ. ਐਮਜ਼. ਨੂੰ  ਪੂਰਨ ਸੁਰੱਖਿਆ ਨਾਲ ਸਟਰਾਂਗ ਰੂਮ 'ਚ ਜਮਾਂ ਕਰਵਾ ਦਿਤਾ ਗਿਆ ਹੈ।ਉਨ੍ਹਾਂ ਦੱਸਿਆ ਵਿਧਾਨ ਸਭਾ ਹਲਕਾ 052 ਖਰੜ੍ਹ 'ਚ ਕੁੱਲ 63.7 ਫੀਸਦੀ ਤੇ ਵਿਧਾਨ ਸਭਾ ਹਲਕਾ 053 ਐਸ.ਏ.ਐਸ ਨਗਰ 'ਚ ਕੁੱਲ 63.6 ਫੀਸਦੀ ਅਤੇ ਵਿਧਾਨ ਸਭਾ ਹਲਕਾ 112 ਡੇਰਾਬਸੀ 'ਚ ਕੁੱਲ 61.7 ਫੀਸਦੀ ਵੋਟਾਂ ਪੋਲ ਹੋਈਆ ਹਨ।

ਈਸ਼ਾ ਕਾਲੀਆ ਨੇ ਦੱਸਿਆ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਵਿਧਾਨ ਸਭਾ ਚੋਣਾਂ ਨੂੰ ਸ਼ਾਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ।ਉਨ੍ਹਾਂ ਕਿਹਾ ਪ੍ਰਸ਼ਾਸ਼ਨਿਕ ਅਧਿਕਾਰੀਆ ਅਤੇ ਲੋਕਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ 'ਚ ਵਿਧਾਨ ਸਭਾ ਚੋਣਾਂ 2022 ਦਾ ਹੁਣ ਤੱਕ ਦਾ ਅਮਲ ਸ਼ਾਂਤੀਮਈ ਰਿਹਾ ਹੈ।  ਉਨ੍ਹਾਂ ਦੱਸਿਆ ਅੱਜ ਜ਼ਿਲ੍ਹੇ ਦੇ ਤਿੰਨੋਂ  ਵਿਧਾਨ ਸਭਾ ਹਲਕਿਆਂ 'ਚ ਕੁੱਲ 907 ਪੋਲਿੰਗ ਬੂਥਾਂ ਤੇ ਲੋਕਾਂ  ਵੱਲੋ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਹੈ । ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੋਟਾਂ ਪਵਾਉਣ ਦਾ ਕੰਮ ਕਰਾਉਂਣ ਲਈ 8559 ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਜਿਸ ਵਿੱਚ 907 ਪ੍ਰੋਜਾਇਡਿੰਗ ਅਫ਼ਸਰ, 907 ਵਧੀਕ ਪ੍ਰੋਜਾਇਡਿੰਗ ਅਫ਼ਸਰ,1814 ਪੋਲਿੰਗ ਅਫ਼ਸਰ ਸ਼ਾਮਲ ਸਨ। ਇਸ ਤੋਂ ਇਲਾਵਾ 902 ਬੀ.ਐਲ.ਓ., 83 ਸੈਕਟਰ ਅਫ਼ਸਰ ਅਤੇ 491 ਮਾਈਕਰੋ ਅਬਜ਼ਰਵਰ ਵੀ ਇਸ ਕੰਮ ਲਈ ਤਾਇਨਾਤ ਕੀਤੇ ਗਏ ਸਨ । ਇਸ ਦੇ ਨਾਲ ਹੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲੀਸ ਦੇ ਨਾਲ ਨਾਲ ਸੀ.ਏ.ਪੀ.ਐਫ ਦੀਆਂ 19 ਕੰਪਨੀਆ ਤੈਨਾਤ  ਕੀਤੀਆਂ  ਗਈਆਂ ਸਨ  । ਉਨਾਂ ਦੱਸਿਆ ਕਿ ਕਰਮਚਾਰੀਆਂ ਨੂੰ ਬਕਾਇਦਾ ਹਰੇਕ ਕੰਮ ਦੀ ਸਿਖਲਾਈ ਦਿੱਤੀ ਗਈ ਸੀ, ਤਾਂ ਜੋ ਕਿਧਰੇ ਵੀ ਕੋਈ ਮੁਸ਼ਕਿਲ ਨਾ ਆਵੇ। 

ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆ ਅਤੇ ਅਬਜ਼ਰਵਰਾ ਵੱਲੋ ਸੁਰੱਖਿਆ ਦੇ ਮੱਦੇਨਜ਼ਰ ਵੱਖ- ਵੱਖ ਪੋਲਿੰਗ ਸਟੇਸ਼ਨਾ ਨੂੰ ਚੈੱਕ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਨਵੇਂ   ਵੋਟਰ ਜਿਨ੍ਹਾਂ ਵੱਲੋ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਹੈ ਉਨ੍ਹਾਂ ਨਵੇ ਵੋਟਰਾ ਦਾ ਸੁਆਗਤ ਵੱਖਰੇ ਢੰਗ ਨਾਲ ਕੀਤਾ ਗਿਆ । ਇਸ ਤੋਂ ਇਲਾਵਾ ਵਿਆਹ ਵਾਲੇ ਲੜਕੇ ਅਤੇ ਲੜਕੀਆ ਵੱਲੋ ਵੀ ਆਪਣਾ ਫਰਜ਼ ਨਿਭਉਂਦੇ ਹੋਏ ਮਤਦਾਨ ਕੀਤਾ ਗਿਆ  ।  ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਪ੍ਰਸ਼ਾਸ਼ਨ ਵੱਲੋਂ ਚੋਣਾਂ ਦੌਰਾਨ ਲੋਕਾਂ  ਦੀ ਸਹੂਲਤ ਲਈ ਇੱਕ ਮੋਬਾਇਲ ਐਪ ਇੱਕ ਕਤਾਰ ਪ੍ਰਬੰਧਨ ਐਪਲੀਕੇਸ਼ਨ(Queue Management App) ਵੀ ਤਿਆਰ ਕੀਤੀ ਗਈ ਸੀ ਜਿਸ ਵਿੱਚ ਹਰ ਘੰਟੇ ਹਰੇਕ ਪੋਲਿੰਗ ਸਟੇਸ਼ਨ ਤੇ ਕਤਾਰ ਵਿੱਚ ਖੜੇ ਲੋਕਾਂ ਦੀ ਸਹੀ ਜਾਣਕਾਰੀ ਬੀ.ਐਲ.ਓਜ਼ ਵੱਲੋਂ ਫੋਟੋ ਰਾਹੀਂ ਲਗਾਤਾਰ ਅਪਡੇਟ ਕੀਤੀ ਗਈ । ਇਹ ਕਤਾਰ ਪ੍ਰਬੰਧਨ ਐਪਲੀਕੇਸ਼ਨ(Queue Management App) ਲੋਕਾਂ  ਲਈ ਬਹੁਤ ਲਾਹੇਵੰਦ ਸਾਬਿਤ ਹੋਈ ।ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹੇ 'ਚ ਵਿਧਾਨ ਸਭਾ ਚੋਣਾਂ 2022 ਸ਼ਾਂਤੀਮਈ ਢੰਗ ਨਾਲ ਨੇਪਰੇ ਚਾੜ੍ਹਨ 'ਚ ਤਾਇਨਾਤ ਅਧਿਕਾਰੀਆ, ਕਰਮਚਾਰੀਆ ਅਤੇ ਲੋਕਾਂ  ਵੱਲੋ ਮਿਲੇ ਸਹਿਯੋਗ ਦੀ ਸ਼ਲਾਘਾ  ਕੀਤੀ ਅਤੇ ਲੋਕਾਂ ਨੂੰ ਵੋਟਾ ਦੇ ਨਤੀਜੇ ਆਉਂਣ ਤੱਕ ਸ਼ਾਂਤਮਈ  ਮਾਹੋਲ ਰੱਖਣ ਦੀ ਅਪੀਲ ਕੀਤੀ ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD