Monday, 06 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ

 

ਜ਼ਿਲਾ ਚੋਣ ਅਫ਼ਸਰ ਨੇ ਵੱਖ-ਵੱਖ ਪਲਿੰਗ ਬੂਥਾਂ ‘ਤੇ ਜਾ ਕੇ ਵੋਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤੀ ਹੌਂਸਲਾ ਅਫ਼ਜਾਈ

DC Tarntaran, Kulwant Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 20 Feb 2022

ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਜ਼ਿਲਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ‘ਤੇ ਜਾ ਕੇ ਚੱਲ ਰਹੀ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ।ਇਸ ਦੌਰਾਨ ਉਹਨਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਅਤੇ ਪੋਲਿੰਗ ਬੂਥਾਂ ‘ਤੇ ਸਥਾਪਤ ਕੀਤੇ ਗਏ ਸੈਲਫ਼ੀ ਪੁਆਇੰਟਾਂ, ਪਿੰਕ ਪੋਲਿੰਗ ਬੂਥਾਂ, ਮਾਡਲ ਪੋਲਿੰਗ ਬੂਥਾਂ ਸਮੇਤ ਹੋਰ ਸੁਵਿਧਾਵਾਂ ਦਾ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਜਿ਼ਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ ਛੇ ਪਿੰਕ ਬੂਥ ਸਥਾਪਿਤ ਕੀਤੇ ਗਏ ਸਨ, ਜਿੰਨ੍ਹਾਂ ਵਿੱਚ ਸਾਰਾ ਚੋਣ ਸਟਾਫ਼ ਹੀ ਮਹਿਲਾਵਾਂ ਦਾ ਹੀ ਸੀ, ਜਿੰਨ੍ਹਾਂ ਨੇ ਸਫਤਲਾ ਪੂਰਵਕ ਚੋਣ ਪ੍ਰਕ੍ਰਿਆ ਪੂਰੀ ਕਰਕੇ ਮਹਿਲਾ ਸਸ਼ਕਤੀਕਰਨ ਦਾ ਸੰਦੇਸ਼ ਦਿੱਤਾ। ਉਹਨਾਂ ਦੱਸਿਆ ਕਿ ਇੰਨ੍ਹਾਂ ਬੂਥਾਂ ਦੀ ਸਜਾਵਟ ਵਿਸੇਸ਼ ਤੌਰ ‘ਤੇ ਗੁਲਾਬੀ ਰੰਗਾਂ ਨਾਲ ਕੀਤੀ ਗਈ ਸੀ ਅਤੇ ਇੰਨ੍ਹਾਂ ਵਿਚ ਆਉਣ ਵਾਲੀਆਂ ਮਹਿਲਾ ਵੋਟਰਾਂ ਲਈ ਸੈਲਫੀ ਪੁਆਇੰਟ ਅਤੇ ਰੰਗੋਲੀ ਆਦਿ ਬਣਾਈ ਗਈ ਸੀ।ਇੰਨ੍ਹਾਂ ਬੂਥਾਂ ਤੇ ਆਉਣ ਵਾਲੇ ਵੋਟਰਾਂ ਖਾਸ ਕਰਕੇ ਮਹਿਲਾ ਵੋਟਰਾਂ ਨੇ ਇਸ ਉਪਰਾਲੇ ਦੀ ਵੱਡੇ ਪੱਧਰ ਤੇ ਸ਼ਲਾਘਾ ਕੀਤੀ। 

ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ. ਡਬਲਿਊ. ਡੀ. ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।ਦਿਵਿਆਂਗ ਵੋਟਰਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ।ਪੋਲਿੰਗ ਸਟੇਸ਼ਨਾਂ ’ਤੇ ਪੀ. ਡਬਲਿਊ. ਡੀ. ਵੋਟਰਾਂ ਲਈ ਵੀਲ ਚੇਅਰਾਂ, ਉਨਾਂ ਨੂੰ ਲਿਆਉਣ ਤੇ ਲਿਜਾਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਤਦਾਨ ਲਈ ਪੋਲਿੰਗ ਬੂਥਾਂ ‘ਤੇ ਆਉਣ ਵਾਲੇ ਵੋਟਰਾਂ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਹਿੱਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਚੇਚੇ ਪ੍ਰਬੰਧ ਕੀਤੇ ਗਏ ਸਨ। ਉਹਨਾਂ ਦੱਸਿਆ ਕਿ ਬੂਥਾਂ ‘ਤੇ ਥਰਮਲ ਸਕੈਨਰ ਦੀ ਵਿਵਸਥਾ ਕੀਤੀ ਗਈ ਸੀ ਤਾਂ ਜੋ ਵੋਟਰਾਂ ਦਾ ਤਾਪਮਾਨ ਚੈਕ ਕੀਤਾ ਜਾ ਸਕੇ। ਇਸ ਤੋਂ ਬਿਨ੍ਹਾਂ ਸੈਨੇਟਾਈਜ਼ਰ ਦੀ ਵਿਵਸਥਾ ਕੀਤੀ ਗਈ ਤਾਂ ਕਿ ਵੋਟਰਾਂ ਦੇ ਹੱਥਾਂ ਨੂੰ ਸੈਨੇਟਾਈਜ਼ ਕੀਤਾ ਜਾ ਸਕੇ ਅਤੇ ਜਿੰਨ੍ਹਾਂ ਵੋਟਰਾਂ ਕੋਲ ਮਾਸਕ ਨਹੀਂ ਸੀ, ਉਨ੍ਹਾਂ ਨੂੰ ਮਾਸਕ ਵੀ ਮੁਹੱਈਆ ਕਰਵਾਇਆ ਗਿਆ।ਉਹਨਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਪੋਲਿੰਗ ਸਟਾਫ ਨੂੰ ਵੈਕਸੀਨ ਦੀ ਡਬਲ ਡੋਜ਼ ਲਗਾਉਣ ਦੇ ਨਾਲ-ਨਾਲ ਬੂਸਟਰ ਡੋਜ਼ ਵੀ ਲਗਵਾਈ ਗਈ ਸੀ।ਉਨ੍ਹਾਂ ਨੇ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਮਤਦਾਨ ਲਈ ਹੁੰਮ ਹੁੰਮਾਂ ਕੇ ਪਹੁੰਚਣ ਲਈ ਜਿ਼ਲ੍ਹੇ ਦੇ ਵੋਟਰਾਂ ਦਾ ਧੰਨਵਾਦ ਵੀ ਕੀਤਾ।

 

Tags: DC Tarntaran , Kulwant Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD