Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਦਲ, ਭਾਜਪਾ ਅਤੇ ਕੈਪਟਨ ਦਾ ਗਠਜੋੜ ਮੰਗਲ ਗ੍ਰਹਿ 'ਤੇ ਸਰਕਾਰ ਬਣਾ ਸਕੇਗਾ, ਪੰਜਾਬ ਦੀ ਪਵਿੱਤਰ ਧਰਤੀ 'ਤੇ ਨਹੀਂ : ਹਰਪਾਲ ਸਿੰਘ ਚੀਮਾ

ਕਿਸਾਨੀ ਸੰਘਰਸ਼ ਦੇ ਡਰ ਕਾਰਨ ਬਾਦਲਾਂ ਨੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਕੀਤੇ ਡਰਾਮੇ ਤੋਂ ਮਜੀਠੀਆ ਨੇ ਚੁੱਕਿਆ ਪਰਦਾ

Harpal Singh Cheema, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ , 21 Feb 2022

Last updated on: Feb 21, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ 'ਤੇ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਚਿਹਰਾ ਪੰਜਾਬ ਵਾਸੀਆਂ ਅੱਗੇ ਇਹ ਕਹਿ ਕੇ ਨੰਗਾ ਕਰ ਦਿੱਤਾ ਹੈ ਕਿ ਪੰਜਾਬ 'ਚ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਮੁੱੜ ਤੋਂ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰੇਗਾ। ਚੀਮਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗਠਜੋੜ ਦੀ ਸਾਂਝੀ ਸਰਕਾਰ ਮੰਗਲ ਗ੍ਰਹਿ 'ਤੇ ਹੀ ਬਣੇਗੀ, ਕਿਉਂਕਿ ਪੰਜਾਬ ਦੇ ਵੋਟਰਾਂ ਨੇ ਅਕਾਲੀ ਦਲ ਬਾਦਲ, ਭਾਜਪਾ ਅਤੇ  ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਨੂੰ ਮੁੱਢ ਤੋਂ ਹੀ ਨਿਕਾਰ ਦਿੱਤਾ ਹੈ।ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਦੇ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀ ਵੋਟਾਂ ਲੈਣ ਲਈ ਹੀ ਅਕਾਲੀ ਦਲ ਬਾਦਲ ਭਾਜਪਾ ਤੋਂ ਵੱਖ ਹੋਇਆ ਸੀ, ਜਦੋਂ ਸੱਚ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕੋ ਥੱਲੀ ਦੇ ਚੱਟੇ- ਵੱਟੇ ਹਨ। ਅਕਾਲੀ ਦਲ ਦਾ ਭਾਜਪਾ ਨਾਲ ਅੰਦਰੂਨੀ ਤੌਰ 'ਤੇ ਰਾਜਸੀ ਗੱਠਜੋੜ ਅੱਜ ਵੀ ਕਾਇਮ ਹੈ, ਪਰ ਪੰਜਾਬ ਵਾਸੀਆਂ ਨੂੰ ਧੋਖ਼ਾ ਦੇਣ ਲਈ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਅਲੱਗ ਹੋਣ ਦਾ ਕੇਵਲ ਡਰਾਮਾ ਕੀਤਾ ਸੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦਿੱਤਾ ਹੈ। ਉਨਾਂ ਕਿਹਾ ਕਿ ਮਜੀਠੀਆ ਦੇ ਬਿਆਨ ਤੋਂ ਪਤਾ ਚੱਲਦਾ ਹੈ ਕਿ ਅਕਾਲੀ ਦਲ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਲੋਕ ਦਿਖਾਵੇ ਲਈ ਵੱਖੋਂ- ਵੱਖ ਚੋਣਾ ਲੜੀਆਂ ਹਨ, ਜਦੋਂ ਕਿ ਅੰਦਰੂਨੀ ਤੌਰ 'ਤੇ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕਮਿੱਕ ਸਨ। ਉਨਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਕਿਸਾਨ ਵਿਰੋਧੀ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਕੇਂਦਰ ਸਰਕਾਰ 'ਚ ਰਹਿ ਕੇ ਸਮਰਥਨ ਕੀਤਾ ਸੀ ਅਤੇ ਬਾਹਰ ਅਖਬਾਰਾਂ ਰਾਹੀਂ ਇਨਾਂ ਕਾਲੇ ਕਾਨੂੰਨਾਂ ਦੀ ਪੈਰਵੀ ਕੀਤੀ ਸੀ, ਪਰ ਕਿਸਾਨੀ ਸੰਘਰਸ਼ ਦੇ ਡਰ ਕਾਰਨ ਬਾਦਲਾਂ ਨੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਜੋ ਡਰਾਮਾ ਕੀਤਾ ਸੀ, ਉਸ ਡਰਾਮੇ ਤੋਂ ਮਜੀਠੀਆ ਨੇ ਪਰਦਾ ਹਟਾ ਦਿੱਤਾ ਹੈ।ਚੀਮਾ ਨੇ ਕਿਹਾ ਕਿ ਅਕਾਲੀ-  ਭਾਜਪਾ ਦੇ ਅੰਦਰੂਨੀ ਗਠਜੋੜ ਕਾਰਨ ਹੀ ਕੇਂਦਰ ਸਰਕਾਰ ਦੀਆਂ ਇਨਫੋਰਮੈਂਟ ਡਾਇਰੈਕੋਰੇਟ (ਈ.ਡੀ) ਜਿਹੀਆਂ ਏਜੰਸੀਆਂ ਨੇ ਬਿਕਰਮ ਮਜੀਠੀਆ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਜਦੋਂ ਕਿ ਮਜੀਠੀਆ ਖਿਲਾਫ਼ ਵੱਖ- ਵੱਖ ਮਾਮਲਿਆਂ ਵਿੱਚ ਪਰਚੇ ਦਰਜ ਹੋ ਚੁੱਕੇ ਹਨ। ਭਾਜਪਾ ਦੇ ਸਮਰਥਨ ਕਾਰਨ ਹੀ ਅਕਾਲੀ ਆਗੂ ਅੱਜ ਵੀ ਮਾਫੀਆ ਰਾਜ ਚਲਾ ਰਹੇ ਹਨ। ਡਰੱਗ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਕੇਬਲ ਮਾਫੀਆ ਜਿਉਂ ਦਾ ਤਿਉਂ ਲੋਕਾਂ ਨੂੰ ਲੁੱਟ ਰਿਹਾ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੱਤਾ ਬਦਲੀ ਲਈ ਵੋਟਾਂ ਪਾਈਆਂ ਹਨ, ਜਿਸ ਤੋਂ ਸਾਫ਼ ਸੰਦੇਸ਼ ਆ ਗਿਆ ਕਿ ਇਸ ਵਾਰ ਪੰਜਾਬ 'ਚ ਸੱਤਾ ਪਰਿਵਰਤਨ ਹੋਵੇਗਾ। ਇਸ ਲਈ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਗਠਜੋੜ ਮੰਗਲ ਗ੍ਰਹਿ 'ਤੇ ਸਰਕਾਰ ਬਣਾ ਸਕੇਗਾ, ਪੰਜਾਬ ਦੀ ਪਵਿੱਤਰ ਧਰਤੀ 'ਤੇ ਨਹੀਂ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD