Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਰਲੇਖ : ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਮਾਂ-ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਲਿਆ ਗਿਆ ਅਹਿਦ

Special Day, International Mothers Tongue Day

Web Admin

Web Admin

5 Dariya News

ਐਸ.ਏ.ਐਸ ਨਗਰ , 22 Feb 2022

Last updated on: Feb 22, 2022, 00:00 IST

ਬੀਤੇ ਕੱਲ੍ਹ ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ.ਨਗਰ (ਮੋਹਾਲੀ) ਵਿਖੇ ਭਾਸ਼ਾ ਵਿਭਾਗ ਪੰਜਾਬ ਅਤੇ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ਼੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪਹੁੰਚ ਕੇ ਵਿਭਾਗੀ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਪੰਜਾਬ ਦਾ ਪਹਿਲਾ ਸਮਾਰਟ ਦਫ਼ਤਰ ਬਣਾਉਣ 'ਤੇ ਸਮੁੱਚੀ ਟੀਮ ਨੂੰ ਹੱਲਾਸ਼ੇਰੀ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ।  ਕੌਮਾਂਤਰੀ ਮਾਂ-ਬੋਲੀ ਦੇ ਇਸ ਪਵਿੱਤਰ ਦਿਹਾੜੇ 'ਤੇ ਹੋਏ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਨਾਮਵਰ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਹਾਜ਼ਰੀਨ ਨੂੰ ਜੀ ਆਇਆਂ ਨੂੰ ਕਹਿਣ ਤੋਂ ਇਲਾਵਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜੇ ਦੇ ਇਤਿਹਾਸ 'ਤੇ ਸੰਖੇਪ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਇਸ ਦਿਨ ਨੂੰ ਯੂਨਾਇਟਿਡ ਨੇਸ਼ਨਜ਼ ਦੀ ਸੰਸਥਾ ਯੂਨੈਸਕੋ ਨੇ 17 ਨਵੰਬਰ, 1999 ਵਿੱਚ ਪਾਸ ਕੀਤੇ ਗਏ ਇੱਕ ਮਤੇ ਰਾਹੀਂ 'ਕੌਮਾਂਤਰੀ ਮਾਂ-ਬੋਲੀ ਦਿਵਸ' ਵਜੋਂ ਐਲਾਨਿਆ ਸੀ। ਉਨ੍ਹਾਂ ਵੱਲੋਂ  ਭਾਸ਼ਾ ਵਿਭਾਗ ਪੰਜਾਬ ਦੇ ਕੰਮਾਂ ਤੋਂ ਵੀ ਜਾਣੂ ਕਰਾਇਆ ਗਿਆ ਅਤੇ ਸਭ ਹਾਜ਼ਰ ਸ਼ਖਸੀਅਤਾਂ ਵੱਲੋਂ ਪੰਜਾਬੀ ਮਾਂ ਬੋਲੀ ਲਈ ਅਹਿਦ ਵੀ  ਲਈ ਗਈ। 

ਉੱਘੇ ਆਲੋਚਕ ਡਾ. ਸੁਖਦੇਵ ਸਿੰਘ ਸਿਰਸਾ ਵੱਲੋਂ "ਮਾਤ ਭਾਸ਼ਾ ਦਾ ਮਹੱਤਵ" ਵਿਸ਼ੇ 'ਤੇ ਵਿਸਥਾਰ ਨਾਲ ਚਰਚਾ ਕਰਦਿਆਂ ਬੜੇ ਅਹਿਮ ਨੁਕਤੇ ਪੇਸ਼ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਖੇਤਰੀ ਭਾਸ਼ਾ ਹਰ ਕੌਮ ਦਾ ਸੱਭਿਆਚਾਰਕ, ਰਾਜਨੀਤਕ ਅਤੇ ਸਮਾਜਿਕ ਸਰਮਾਇਆ ਹੁੰਦੀ ਹੈ। ਇਸ ਲਈ ਕਿਸੇ ਕੌਮ ਦੀ ਪਛਾਣ ਲਈ ਉਸ ਦੀ ਭਾਸ਼ਾ ਦਾ ਜ਼ਿੰਦਾ ਰਹਿਣਾ ਅਤਿ ਜ਼ਰੂਰੀ ਹੈ। ਉੱਘੇ ਲੇਖਕ ਡਾ. ਮਨਮੋਹਨ ਸਿੰਘ ਦਾਊਂ ਨੇ ਪ੍ਰੋਗਰਾਮ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਮਾਤ ਭਾਸ਼ਾ ਸਬੰਧੀ ਕਈ ਨੁਕਤੇ ਉਠਾਏ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਦੀ ਅਜੋਕੀ ਸਥਿਤੀ ਲਈ ਸਭ ਤੋਂ ਜ਼ਿੰਮੇਵਾਰ ਕਾਰਨ ਪੰਜਾਬੀਆਂ ਅੰਦਰ ਪੰਜਾਬੀ ਪ੍ਰਤੀ ਹੀਣ ਭਾਵਨਾ ਹੈ। ਸਮਾਗਮ ਦੀ ਪ੍ਰਧਾਨਗੀ ਡਾ. ਜਰਨੈਲ ਸਿੰਘ ਕਾਲੇਕੇ ਡਾਇਰੈਕਟਰ, ਐੱਸ.ਸੀ.ਈ.ਆਰ.ਟੀ. ਪੰਜਾਬ ਨੇ ਕੀਤੀ। ਉਨ੍ਹਾਂ ਵੱਲੋਂ ਇਹ ਫ਼ਿਕਰ ਜਤਾਇਆ ਗਿਆ ਕਿ ਮਾਤ ਭਾਸ਼ਾ ਲਈ ਸਭ ਤੋਂ ਵੱਡੀ ਚੁਣੌਤੀ ਇਸ ਬਾਰੇ ਪੰਜਾਬੀਆਂ ਵਿਚ ਚੇਤਨਤਾ ਦੀ ਘਾਟ ਹੈ। ਪ੍ਰੋਗਰਾਮ ਵਿੱਚ ਪਹੁੰਚੇ ਵਿਦਵਾਨਾਂ, ਲੇਖਕਾਂ ਤੇ ਪਾਠਕਾਂ ਵੱਲੋਂ ਮਾਂ-ਬੋਲੀ ਪੰਜਾਬੀ ਪ੍ਰਚਾਰ-ਪ੍ਰਸਾਰ ਹਿੱਤ ਭਾਸ਼ਾ ਵਿਭਾਗ ਪੰਜਾਬ ਦੇ ਯਤਨਾਂ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ ਗਿਆ ਅਤੇ ਵਿਭਾਗੀ ਮੈਗਜ਼ੀਨਾਂ ਦੀ ਮੈਂਬਰਸ਼ਿਪ ਰਾਹੀਂ ਇਸਦੇ ਪਾਠਕ ਬਣਨ ਦਾ ਮਾਣ ਮਹਿਸੂਸ ਕੀਤਾ। ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਇਸ ਸ਼ੁਭ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਸਮਾਗਮ ਵਿੱਚ ਉਚੇਚੇ ਤੌਰ 'ਤੇ ਡਾ ਮੇਘਾ ਸਿੰਘ, ਸ. ਗੁਰਪ੍ਰੀਤ ਸਿੰਘ ਨਿਆਮੀਆਂ, ਨਾਟਕਕਾਰ ਸੰਜੀਵਨ ਸਿੰਘ, ਸ. ਸਤਵਿੰਦਰ ਸਿੰਘ ਧੜਾਕ,ਪ੍ਰੋ.ਅਵਤਾਰ ਸਿੰਘ ਪਤੰਗ, ਸ. ਸਰਦਾਰਾ ਸਿੰਘ ਚੀਮਾ, ਸ. ਜੈਪਾਲ ਸਿੰਘ, ਸ. ਭਜਨਬੀਰ ਸਿੰਘ, ਸ੍ਰੀ ਭਗਤ ਰਾਮ ਰੰਗਾੜਾ,  ਸ੍ਰੀ ਸਿਰੀ ਰਾਮ ਅਰਸ਼, ਪ੍ਰੋ. ਗੁਰਜੋਧ ਕੌਰ, ਪ੍ਰੋ. ਬਲਵਿੰਦਰ ਚਹਿਲ, ਪ੍ਰੋ. ਸੁਨੀਤਾ ਅਤੇ ਕਈ ਹੋਰ ਨਾਮਵਰ ਸ਼ਖ਼ਸੀਅਤਾਂ ਵੱਲੋਂ ਭਾਗ ਲਿਆ ਗਿਆ । ਇਸ ਮੌਕੇ ਖੋਜ ਅਫ਼ਸਰ ਮਿਸ ਦਰਸ਼ਨ ਕੌਰ,ਇੰਸਟ੍ਰਕਟਰ ਸ. ਜਤਿੰਦਰਪਾਲ ਸਿੰਘ ਅਤੇ ਸ. ਗੁਰਵਿੰਦਰ ਸਿੰਘ ਵੀ ਮੌਜੂਦ ਸਨ।

 

Tags: Special Day , International Mothers Tongue Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD