Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਰੂਪਨਗਰ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ

Special Day, International Mothers Tongue Day

Web Admin

Web Admin

5 Dariya News

ਰੂਪਨਗਰ , 22 Feb 2022

Last updated on: Feb 22, 2022, 00:00 IST

ਭਾਸ਼ਾ ਵਿਭਾਗ ਪੰਜਾਬ,ਜ਼ਿਲ੍ਹਾ ਰੂਪਨਗਰ ਵੱਲੋਂ ਸਥਾਨਕ ਗਾਂਧੀ ਮੈਮੋਰੀਅਲ ਨੈਸ਼ਨਲ ਸੀ. ਸੈ. ਸਕੂਲ ਵਿਖੇ 21 ਫਰਵਰੀ ਦਿਨ ਸੋਮਵਾਰ ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਸ. ਗੁਰਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸਮਾਗ਼ਮ ਵਿੱਚ ਸ. ਜਰਨੈਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ, ਰੂਪਨਗਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਸ੍ਰੀ ਸੁਰਜੀਤ ਸਿੰਘ ਜੀਤ, ਮੋਰਿੰਡਾ ਵਲੋਂ ਕੀਤੀ ਗਈ ਅਤੇ ਉੱਪ.ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ. ਗੁਰਿੰਦਰਪਾਲ ਸਿੰਘ ਪ੍ਰਿੰਸੀਪਲ, ਲ਼ਵਿਸ਼ ਚਾਵਲਾ, ਡਾਇਟ ਰੂਪਨਗਰ ਅਤੇ ਪ੍ਰਿੰਸੀਪਲ ਬੀ.ਪੀ. ਐਸ ਠਾਕੁਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਇਸ ਸਮਾਗਮ ਵਿੱਚ ਪੰਜਾਬੀ ਮਾਤ ਭਾਸ਼ਾ ਦੀ ਆਮ ਜੀਵਨ ਅਤੇ ਸਮੂਹ ਸੰਸਥਾਵਾਂ ਵਿੱਚ ਪੰਜਾਬੀ ਦੀ ਵਰਤੋਂ ਸਬੰਧੀ ਇੱਕ ਅਹਿਦ ਲੈਣ ਨਾਲ ਸ਼ੁਰੂ ਹੋਇਆ। ਵਾਰਤਕ ਲੇਖਕ ਸ੍ਰੀ ਸੰਜੀਵ ਧਰਮਾਣੀ ਦੀ ਪੁਸਤਕ ‘ਮਹਿਕ’ ਅਤੇ ਉਹਨਾਂ ਦੀ ਧਰਮ ਪਤਨੀ ਰਜਨੀ ਧਰਮਾਣੀ ਦੀ ਬਾਲ ਸਾਹਿਤ ਪੁਸਤਕ ‘ਪਾਪਾ ਦਾ ਫ਼ੋਨ’ ਪ੍ਰਧਾਨਗੀ ਮੰਡਲ ਵਲੋ ਰਿਲੀਜ਼ ਕੀਤੀਆਂ ਗਈਆਂ ਅਤੇ ਇਹਨਾਂ ਦੋਵੇਂ ਲੇਖਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। 

ਭਾਸ਼ਾ ਵਿਭਾਗ ਪੰਜਾਬ ਦੀਆਂ ਮਹੱਤਵਪੂਰਨ ਭਲਾਈ ਸਕੀਮਾਂ ਸਬੰਧੀ ਇੱਕ ਕਿਤਾਬਚਾ ਰਿਲੀਜ਼ ਕੀਤਾ ਗਿਆ। ਖੋਜ ਅਫ਼ਸਰ ਸ. ਗੁਰਿੰਦਰ ਸਿੰਘ ਕਲਸੀ ਨੇ ਵੱਖ-ਵੱਖ ਭਲਾਈ ਸਕੀਮਾਂ ਬਾਰੇ ਦੱਸਿਆ। ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਂ ਬੋਲੀ ਦੀ ਵਰਤੋਂ ਸਬੰਧੀ ਪ੍ਰਸਿੱਧ ਲੇਖਕ ਅਤੇ ਗੀਤਕਾਰ ਸੁਰਜੀਤ ਸਿੰਘ ਸੁਮਨ ਨੇ ਵਿਚਾਰ ਚਰਚਾ ਦੀ ਸ਼ੁਰੂਆਤ ਕੀਤੀ ਅਤੇ ਇਕ ਗੀਤ ਵੀ ਸੁਣਾਇਆ। ਪ੍ਰਿਸੀਪਲ ਲਵਿਸ਼ ਚਾਵਲਾ ਦੇ ਵਿਚਾਰਾਂ ਅਤੇ ਪੇਸ਼ ਕੀਤੀ ਗਜ਼ਲ ਨੇ ਰੰਗ ਬੰਨ ਦਿੱਤਾ। ਮੁੱਖ ਮਹਿਮਾਨ ਸ. ਜਰਨੈਲ ਸਿੰਘ ਨੇ ਜਦੋਂ ਇਕ ਸਾਹਿਤਕ ਗੀਤ ਪੇਸ਼ ਕੀਤਾ ਤਾਂ ਸਾਰੇ ਸਰੋਤੇ ਦੰਗ ਰਹਿ ਗਏ। ਉਹਨਾਂ ਕਿਹਾ ਕਿ ਸਾਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਨੂੰ ਨਹੀਂ ਭੂੱਲਣਾ ਚਾਹੀਦਾ। ਇਸ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸ੍ਰੀ ਸੁਰਜੀਤ ਸਿੰਘ ਜੀਤ ਦੇ ਵਿਚਾਰਾਂ ਅਤੇ ਗਜ਼ਲਾਂ ਨਾਲ ਸਮਾਗਮ ਸਿਖਰ ਉਤੇ ਪੁੱਜਾ ਅਤੇ ਭਾਸ਼ਾ ਵਿਭਾਗ ਵੱਲੋ ਪ੍ਰਕਾਸ਼ਿਤ ਪੁਸਤਕਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਪ੍ਰਿੰਸੀਪਲ ਬੀ.ਪੀ. ਐਸ. ਠਾਕੁਰ ਨੇ ਕੀਤਾ। ਯਤਿੰਦਰ ਕੌਰ ਮਾਹਲ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਨੂੰ ਉਜਾਗਰ ਕਰਦਿਆਂ ਆਪਣੀ ਰਚਨਾ ਸੁਣਾਈ। ਕਹਾਣੀ ਲੇਖਿਕਾ ਮਨਦੀਪ ਰਿੰਪੀ ਨੇ ਭਾਸ਼ਾ ਵਿਭਾਗ ਪੰਜਾਬ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਇਹਨਾਂ ਤੋਂ ਇਲਾਵਾ ਸੁਰਿੰਦਰ ਕੌਰ ਸੈਣੀ, ਅਮਰਜੀਤ ਕੌਰ ਮੋਰਿੰਡਾ, ਪਰਨੀਤ ਕੌਰ, ਸੂਫ਼ੀ, ਗੁਰਨਾਮ ਸਿੰਘ ਬਿਜਲੀ, ਸੁਰੇਸ਼ ਭਿਓਰਾ, ਸੁਰਜਨ ਸਿੰਘ, ਈਸ਼ਰ ਸਿੰਘ, ਗੁਰਿੰਦਰ ਸਿੰਘ ਕਲਸੀ ਅਤੇ ਹਰਵਿੰਦਰ ਨੇ ਕਵਿਤਾਵਾਂ ਗੀਤ ਅਤੇ ਗ਼ਜ਼ਲਾਂ ਪੇਸ਼ ਕੀਤੀਆਂ। ਸਮਾਗਮ ਵਿੱਚ ਸ੍ਰ, ਸੁਦਾਗਰ ਸਿੰਘ, ਸਵਰਨਜੀਤਕੌਰ, ਨਰਵਿੰਦਰ ਸਿੰਘ, ਕੁਲਵੰਤ ਸਿੰਘ ਪਰਦੀਪ ਕੁਮਾਰ ਸਮੇਤ ਭਾਸ਼ਾ ਵਿਭਾਗ ਰੂਪਨਗਰ ਦੇ ਕਈ ਵਿਦਿਆਰਥੀ ਵੀ ਸ਼ਾਮਿਲ ਹੋਏ।

 

Tags: Special Day , International Mothers Tongue Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD