Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਈਵੀਐਮ ਮਸ਼ੀਨਾਂ ਦੀ ਸੁਰੱਖਿਆ ਯਕੀਨੀ ਬਣਾਵੇ ਚੋਣ ਕਮਿਸ਼ਨ : ਰਾਘਵ ਚੱਢਾ

ਸਟ੍ਰਾਂਗ ਰੂਮ ਦੇ ਬਾਹਰ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣ, ਪ੍ਰਾਪਤ ਸੰਖਿਆ ਵਿੱਚ ਸੀਸੀਟੀਵੀ ਕੈਮਰੇ ਲਾਏ ਜਾਣ ਅਤੇ ਸਾਰੇ ਉਮੀਦਵਾਰਾਂ ਨੂੰ ਆਨਲਾਇਨ ਲਿੰਕ ਪ੍ਰਦਾਨ ਕਰੇ ਚੋਣ ਅਯੋਗ: ਰਾਘਵ ਚੱਢਾ

Raghav Chadha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 23 Feb 2022

ਆਮ ਆਦਮੀ ਪਾਰਟੀ (ਆਪ) ਨੇ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ 'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਈਵੀਐਮ ਨਾਲ ਛੇੜਛਾੜ ਹੋਣ ਦੇ ਸ਼ੱਕ ਨੂੰ ਦੂਰ ਕਰਨ ਲਈ ਤਿੰਨ ਪਰਤੀ ਸੁਰੱਖਿਆ ਵਿਵਸਥਾ ਵਿੱਚ ਈਵੀਐਮ ਦੀ ਨਿਗਰਾਨੀ ਕੀਤੀ ਜਾਵੇ।ਰਾਘਵ ਚੱਢਾ ਨੇ ਆਪਣੇ ਪੱਤਰ ਵਿੱਚ ਚੋਣ ਕਮਿਸ਼ਨ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਲਈ ਵੋਟਾਂ ਪਾਉਣ ਦੀ ਪ੍ਰੀਕਿਰਿਆ ਸ਼ਾਂਤੀਪੂਰਨ ਪੂਰੀ ਹੋ ਗਈ ਹੈ। ਪਰ ਆਮ ਆਦਮੀ ਪਾਰਟੀ ਦੇ ਵੱਖ ਵੱਖ ਉਮੀਦਵਾਰਾਂ ਨੇ ਵੋਟਿੰਗ ਮਸ਼ੀਨਾਂ ਦੀ ਲੋੜੀਂਦੀ ਸੁਰੱਖਿਆ ਨਾ ਹੋਣ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਕਈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਨਾਂ ਥਾਂਵਾਂ 'ਤੇ ਵੋਟਿੰਗ ਮਸ਼ੀਨਾਂ ਰੱਖੀਆਂ ਗਈਆਂ ਹਨ, ਉਥੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਨਹੀਂ ਹਨ ਅਤੇ ਕਈ ਥਾਂਵਾਂ 'ਤੇ ਸੁਰੱਖਿਆ ਦੇ ਨਾਲ ਨਾਲ ਰੌਸ਼ਨੀ ਦੇ ਵੀ ਲੋੜੀਂਦੇ ਪ੍ਰਬੰਧ ਨਹੀਂ ਹਨ।

ਰਾਘਵ ਚੱਢਾ ਨੇ ਮੁੱਖ ਚੋਣ ਅਧਿਕਾਰੀ ਤੋਂ ਚਾਰ ਮੰਗਾਂ ਕੀਤੀਆਂ ਹਨ, ਜਿਨਾਂ ਚੋਂ ਪਹਿਲੀ ਸਟ੍ਰਾਂਗ ਰੂਮ ਦੀ ਤਿੰਨ ਪਰਤੀ ਸਰੱਖਿਆ ਵਿਵਸਥਾ ਵਿੱਚ ਈਵੀਐਮ ਦੀ ਨਿਗਰਾਨੀ ਹੋਵੇ ਅਤੇ ਵਰਤਮਾਨ ਪੁਲੀਸ ਸਮੇਤ ਸਟ੍ਰਾਂਗ ਰੂਮ ਦੇ ਬਾਹਰ ਅਰਧ ਸੁਰੱਖਿਆ ਬਲ ਨਿਯੁਕਤ ਕੀਤੇ ਜਾਣ। ਦੂਜਾ, ਸਟ੍ਰਾਂਗ ਰੂਪ ਦੇ ਅੰਦਰ ਅਤੇ ਬਾਹਰ ਲੋੜੀਂਦੀ ਸੰਖਿਆ 'ਚ ਸੀਸੀਟੀਵੀ ਕੈਮਰੇ ਲਾਏ ਜਾਣ। ਤੀਜਾ ਸਟ੍ਰਾਂਗ ਰੂਮ ਦੇ ਅੰਦਰ ਆਉਣ-  ਜਾਣ ਵਾਲੇ ਵਿਅਕਤੀਆਂ ਨੂੰ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਕੀਤਾ ਜਾਵੇ ਅਤੇ ਚੌਥਾ ਹਜ਼ਾਰਾਂ ਉਮੀਦਵਾਰਾਂ ਦੀ ਸ਼ੱਕ ਨੂੰ ਦੂਰ ਕਰਨ ਲਈ ਸਾਰੇ ਉਮੀਦਵਾਰਾਂ ਨੂੰ ਸੁਰੱਖਿਆ ਵਿਵਸਥਾ ਦਾ ਆਨਲਾਇਨ ਲਿੰਕ ਪ੍ਰਦਾਨ ਕੀਤਾ ਜਾਵੇ।ਚੱਢਾ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾ, ਜੋ ਭਾਰਤ ਦੇ ਸੰਵਿਧਾਨ ਦੀ ਮੂਲ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਹੈ, ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਇਸ ਨੂੰ ਪੱਕਾ ਕਰਨਾ ਚੋਣ ਕਮਿਸ਼ਨ ਦਾ ਕਰਤੱਵ ਹੈ। ਆਜ਼ਾਦ ਅਤੇ ਪਾਰਦਰਸ਼ੀ ਚੋਣਾ ਤਾਂ ਹੀ ਸੰਪਨ ਹੋ ਸਕਦੀਆਂ ਹਨ, ਜਦੋਂ ਪੰਜਾਬ ਦੇ ਸਵਾ ਦੋ ਕਰੋੜ ਲੋਕਾਂ ਦੀਆਂ ਭਾਵਨਾਵਾਂ, ਜਿਸ ਈਵੀਐਮ ਵਿੱਚ ਕੈਦ ਹਨ, ਉਹ ਪੂਰੀ ਤਰਾਂ ਸੁਰੱਖਿਅਤ ਹੋਣ। ਆਮ ਆਦਮੀ ਪਾਰਟੀ ਸਮੇਤ ਕਈ ਹੋਰ ਪਾਰਟੀਆਂ ਨੂੰ ਸ਼ੱਕ ਹੈ ਕਿ ਵਰਤਮਾਨ ਸੁਰੱਖਿਆ ਵਿਵਸਥਾ ਵਿੱਚ ਈਵੀਐਮ ਪੂਰੀ ਤਰਾਂ ਸੁਰੱਖਿਅਤ ਨਹੀਂ ਹੋ ਸਕਦਾ ਹੈ। ਇਸ ਲਈ ਚੋਣ ਕਮਿਸ਼ਨ ਈਵੀਐਮ ਦੀ ਸੁਰੱਖਿਆ ਪੱਕੀ ਕਰਨ ਲਈ ਉਨਾਂ ਦੀ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰੇ ਅਤੇ ਸਾਰੇ ਉਮੀਦਵਾਰਾਂ ਦੇ ਸ਼ੱਕ ਨੂੰ ਤੁਰੰਤ ਦੂਰ ਕਰੇ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD