Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੰਟਰੋਲ ਰੂਮ ਵਿਚ ਚੋਣ ਲੜ ਰਹੇ ਉਮੀਵਦਾਰ ਆ ਕੇ ਦੇਖ ਰਹੇ ਨੇ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 23 Feb 2022

Last updated on: Feb 23, 2022, 00:00 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੰਟਰਲ ਰੂਮ ਜਿਥੇ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼ (ਵਿਯੂ) 24 ਘੰਟੇ ਚੱਲ ਰਹੀ ਹੈ, ਉਸਨੂੰ ਦੇਖਣ ਲਈ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ ਗਿੱਲ ਪੁਹੰਚੇ।ਉਨਾਂ ਕੰਟਰੋਲ ਰੂਮ ਵਿਖੇ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼ ਵੇਖਣ ਉਪੰਰਤ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਟਰਾਂਗ ਰੂਮ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧ ਕਾਬਲੇਤਾਰੀਫ ਹਨ ਅਤੇ ਚੋਣ ਉਮੀਦਵਾਰਾਂ ਨੂੰ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਤੋਂ ਇਲਾਵਾ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਹੂਲਤ ਪ੍ਰਦਾਨ ਕੀਤੀ ਗਈ ਹੈ, ਜਿਸ ਨਾਲ ਉਮੀਦਵਾਰਾਂ/ਨੁਮਾਇੰਦਿਆਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨਾਂ ਅੱਗੇ ਕਿਹਾ ਕਿ ਜਿਸ ਤਰਾਂ ਪ੍ਰਸ਼ਾਸਨ ਵਲੋਂ ਜ਼ਿਲੇ ਅੰਦਰ ਵੋਟ ਪ੍ਰਕਿਰਿਆ ਅਮਨ-ਸਾਂਤੀ ਢੰਗ ਨਾਲ ਨੇਪਰੇ ਚਾੜ੍ਹੀ ਗਈ ਹੈ, ਉਨਾਂ ਨੂੰ ਪੂਰੀ ਆਸ ਹੈ ਕਿ ਓਸੇ ਤਰਾਂ ਵੋਟਾਂ ਦੀ ਗਿਣਤੀ ਦਾ ਕੰਮ ਵੀ ਅਮਨ-ਸਾਂਤੀ ਪੂਰਵਕ ਨੇਪਰੇ ਚੜ੍ਹੇਗਾ। 

ਉਨਾਂ ਕਿਹਾ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਲੋਕਤੰਤਰ ਪ੍ਰਣਾਲੀ ਦਾ ਹਿੱਸਾ ਹਾਂ ਅਤੇ ਸਾਨੂੰ ਸੰਵਿਧਾਨ ਤਹਿਤ ਵੱਖ-ਵੱਖ ਅਧਿਕਾਰ ਪ੍ਰਦਾਨ ਕੀਤੇ ਗਏ ਹਨ।ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਜ਼ਿਲੇ ਅੰਦਰ ਸਮੁੱਚੀ ਚੋਣ ਪ੍ਰਕਿਰਿਆ ਨਿਰਪੱਖ ਅਤੇ ਅਮਨ-ਸ਼ਾਂਤੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਵਚਨਬੱਧ ਹੈ ਅਤੇ ਜਿਸ ਤਰਾਂ ਵੋਟਾਂ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋਇਆ ਹੈ, ਓਸੇ ਤਰਾਂ ਵੋਟਾਂ ਦੀ ਗਿਣਤੀ ਦਾ ਕੰਮ ਵੀ ਅਮਨ-ਅਮਾਨ ਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰਾਂ/ਨੁਮਾਇੰਦਿਆਂ ਦੀ ਸਹੂਲਤ ਲਈ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਸਥਾਪਤ ਕੰਟਰੋਲ ਰੂਮ ਤੋਂ ਇਲਾਵਾ, ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸੁਪਰ ਵਿਖੇ ਵੀ ਕਮਰਾ ਨੰਬਰ 323, ਬਲਾਕ ਬੀ ਵਿਖੇ ਵੀ ਕੰਟਰੋਲ ਰੂਮ ਬਣਾਇਆ ਗਿਆ ਹੈ, ਜਿਥੇ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਦੇ ਕੰਟਰੋਲ ਰੂਮ ਦਾ ਵਿਯੂ ਦਿੱਤਾ ਗਿਆ ਹੈ, ਜੋ 24 ਘੰਟੇ ਚੱਲ ਰਿਹਾ ਹੈ। ਉਨਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਅਮਨ-ਸ਼ਾਂਤੀ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD