Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਚੋਣ ਅਫ਼ਸਰ ਨੇ ਸਟਰਾਂਗ ਰੂਮਾਂ ਦੀ ਕੀਤੀ ਚੈਕਿੰਗ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰੋਟੋਕਾਲ ਦੀ ਕੀਤੀ ਜਾ ਰਹੀ ਹੈ ਪਾਲਣਾ : ਡਾ. ਐਸ.ਕਰੁਣਾ ਰਾਜੂ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju, DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 24 Feb 2022

Last updated on: Feb 24, 2022, 00:00 IST

ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਐਸ. ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਬਣਾਏ ਸਟਰਾਂਗ ਰੂਮਾਂ ਦੀ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਯਮ ਅਗਰਵਾਲ, ਐਸ.ਐਸ.ਪੀ. ਪਠਾਨਕੋਟ ਸ੍ਰੀ ਸੁਰਿੰਦਰਾ ਲਾਂਬਾ, ਸ. ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ , ਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ 002-ਭੋਆ (ਅ.ਜ.), ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ-ਕਮ- ਰਿਟਰਨਿੰਗ ਅਫਸਰ 003 ਪਠਾਨਕੋਟ, ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ-ਕਮ-ਨੋਡਲ ਅਫਸਰ ਐਮ.ਸੀ.ਐਮ.ਸੀ. ਪਠਾਨਕੋਟ, ਸਤੀਸ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਵੀ ਮੌਜੂਦ ਸਨ।ਸਟਰਾਂਗ ਰੂਮ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਐਸ. ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਬਣਾਏ ਸਟਰਾਂਗ ਰੂਮਾਂ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ  ਦੀਆਂ ਹਦਾਇਤਾਂ ਅਨੁਸਾਰ ਇਨ੍ਹਾ ਸਥਾਨਾਂ ਤੇ ਸੁਰੱਖਿਆ ਸਬੰਧੀ ਪ੍ਰੋਟੋਕਾਲ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਦੀ ਸੁਰੱਖਿਆ ਦੇ ਲਿਹਾਜ਼ ਨਾਲ ਇਥੇ ਸੈਂਟਰ ਆਰਮਡ ਪੁਲਿਸ ਫੋਰਸ (ਸੀ.ਏ.ਪੀ.ਐਫ.) ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਟਰਾਂਗ ਰੂਮਾਂ ਦੀ ਬਰੀਕੀ ਨਾਲ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਸਮੇਤ ਐਲ.ਈ.ਡੀ. ਸਕਰੀਨਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਮੀਦਵਾਰਾਂ ਲਈ ਸਟਰਾਂਗ ਰੂਮਾਂ ਤੋਂ ਬਾਹਰ ਪੰਡਾਲ ਲਗਾ ਕੇ ਐਲ.ਈ.ਡੀ. ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਇਸ ਲਈ ਸਾਰੇ ਉਮੀਦਵਾਰ ਸਮੇਂ-ਸਮੇਂ ’ਤੇ ਸੁਰੱਖਿਆ ਪ੍ਰਬੰਧ ਦੇਖਦੇ ਰਹਿਣ।ਡਾ. ਐਸ. ਕਰੁਣਾ ਰਾਜੂ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਵਾਰ ਚੋਣ ਪ੍ਰਕਿਰਿਆ ਵਿਚ ਕੋਵਿਡ-19 ਪ੍ਰੋਟੋਕਾਲ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਚਲਦਿਆਂ ਪੂਰੇ ਪੰਜਾਬ ਅੰਦਰ  ਪੋਲਿੰਗ    ਡੇਅ ਦੌਰਾਨ 33 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਮਾਮਲੇ ਨਾਰਕੋਟਿਕਸ, ਐਕਸਾਈਜ਼ ਆਦਿ ਨਾਲ ਸਬੰਧਤ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਈ.ਵੀ.ਐਮਜ਼ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਆਜ਼ਾਦ, ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਚੋਣਾਂ ਕਰਵਾਈਆਂ ਗਈਆਂ ਹਨ ਅਤੇ 10 ਮਾਰਚ ਨੂੰ ਵੀ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ 3 ਵਿਧਾਨ ਸਭਾ ਹਲਕਿਆਂ ਲਈ ਬਣਾਏ ਸਟਰਾਂਗ ਰੂਮਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਿਆ ਜਾਵੇ।  

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju , DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD