Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ.ਐਸ ਕਰੁਣਾ ਰਾਜੂ, ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ

ਸਟਰਾਂਗ ਰੂਮਾਂ ਦੀ ਸੁਰੱਖਿਆ ਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju, DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 24 Feb 2022

Last updated on: Feb 24, 2022, 00:00 IST

ਡਾ. ਐਸ ਕਰੁਣਾ ਰਾਜੂ, ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਈ.ਵੀ.ਐਮ ਸਟਰਾਂਗ ਰੂਮਾਂ/ਕਾਊਟਿੰਗ ਸੈਂਟਰਾਂ ਦੀ ਸਰੁੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ, ਜਿਥੇ ਜਿਲੇ ਦੇ ਸਾਰੇ 07 ਵਿਧਾਨ ਸਭਾ ਹਲਕਿਆਂ ਦੇ ਈ.ਵੀ.ਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਗੋਰਵ ਤੂਰਾ ਐਸ.ਐਸ.ਪੀ ਬਟਾਲਾ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫਸਰ ਸ੍ਰੀ ਹਰਗੋਬਿੰਦਪੁਰ ਮੋਜੂਦ ਸਨ।ਇਸ ਮੌਕੇ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵਲੋਂ 7 ਵਿਧਾਨ ਸਭਾ ਹਲਕਿਆਂ ਦੀਆਂ ਪਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸੁਖਜਿੰਦਰ ਕਾਲਜ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ ਗੁਦਾਸਪੁਰ ਵਿਖੇ ਇੰਜੀਨਰਿੰਗ ਵਿੰਗ, ਪੋਲੀਟੈਕਨਿਕ ਵਿੰਗ ਅਤੇ ਫਾਰਮੇਸੀ ਕਾਲਜ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨਬਿੰਨ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਥੇ 24 ਘੰਟੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਤਾਇਨਾਤੀ ਦੇ ਨਾਲ ਤਿੰਨ ਪੱਧਰੀ ਸੁਰੱਖਿਆ ਉਪਾਅ ਸਥਾਪਤ ਕੀਤੇ ਹਨ। ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦਾ ਵਿਯੂ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ ਰਾਹੀ ਦਿੱਤਾ ਗਿਆ ਹੈ।

ਮੁੱਖ ਚੋਣ ਅਫਸਰ ਪੰਜਾਬ ਵਲੋਂ ਸੀਸੀਟੀਵੀ ਕੈਮਰਿਆਂ ਦੀ ਲਾਈਵ ਫੀਡਿੰਗ ਨੂੰ ਮੋਨੀਟਰਿੰਗ ਕਰਨ ਲਈ ਐਡਮਿਨ ਬਲਾਕ, ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਗੇਟ ਨੰਬਰ 1 ਵਿਖੇ ਬਣਾਏ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦਾ ਦੌਰਾ ਵੀ ਕੀਤਾ। ਇਸ ਕੰਟਰੋਲ ਰੂਮ ਵਿਚ ਚੋਣ ਲੜ ਰਹੇ ਉਮੀਦਵਾਰਾਂ/ਨੁਮਾਇੰਦੇ ਆ ਕੇ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ) ਦੇਖ ਸਕਦੇ ਹਨ।ਇਸ ਮੌਕੇ ਮੁੱਖ ਚੋਣ ਅਫਸਰ ਪੰਜਾਬ ਵਲੋਂ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਵਿਖੇ ਸਟਰਾਂਗ ਰੂਮਾਂ ਦੀ ਸੁਰੱਖਿਆ ਪ੍ਰਬੰਧ ਦੀ ਫੁੱਟਜ਼ ਵੱਖਣ ਪੁਹੰਚੇ ਹੋਏ ਦੀਨਾਨਗਰ ਤੋਂ ਆਪ ਪਾਰਟੀ ਦੇ ਉਮੀਦਵਾਰ ਸ਼ਮਸੇਰ ਸਿੰਘ ਅਤੇ ਫਤਿਹਗੜ੍ਹ ਚੂੜੀਆਂ ਹਲਕੇ ਤੋਂ ਆਪ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਪਨੂੰ ਨਾਲ ਗੱਲਬਾਤ ਕੀਤੀ ਤੇ ਉਮੀਦਵਾਰਾਂ ਵਲੋਂ ਜ਼ਿਲਾ ਪ੍ਰਸ਼ਾਸਨ ਵਲੋਂ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਗੱਲ ਕਰਦਿਆਂ ਜ਼ਿਲਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪ੍ਰਸੋਨਲ ਤੇ ਸੀ.ਏ.ਪੀ.ਐਫ ਦੇ ਜਵਾਨ ਤਾਇਨਾਤ ਹਨ। ਤਾਇਨਾਤ ਕੀਤੇ ਗਏ ਪੁਲਿਸ ਪ੍ਰਸੋਨਲ ਲਈ ਲਾਗਬੁੱਕ (ਡਿਊਟੀ ਰੋਸਟਰ) ਲੱਗਾ ਹੋਇਆ ਹੈ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ /ਮੋਨੀਟਰਿੰਗ ਲਈ ਸਟਰਾਂਗ ਰੂਮਾਂ ਵਿਖੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਉਨਾਂ ਅੱਗੇ ਦੱਸਿਆ ਕਿ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦੇ ਬਾਹਰਵਾਰ ਵਿਚ ਉਮੀਦਵਾਰਾਂ/ਨੁਮਾਇੰਦਿਆਂ ਦੀ ਸਹਾਇਤਾ ਲਈ ਸਬੰਧਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਂਅ ਤੇ ਮੋਬਾਇਲ ਨੰਬਰ ਦਾ ਬੋਰਡ ਲਗਾਇਆ ਹੋਇਆ ਤਾਂ ਜੋ ਜਰੂਰਤ ਪੈਣ ’ਤੇ ਤੁਰੰਤ ਸਬੰਧਤ ਕਰਮਚਾਰੀ ਨਾਲ ਸੰਪਰਕ ਕੀਤਾ ਜਾ ਸਕੇ।ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ  ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਇਸ ਮੌਕੇ ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ- ਰਿਟਰਨਿੰਗ ਅਫਸਰ ਫਤਹਿਗੜ੍ਹ ਚੂੜੀਆਂ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਗੁਰਦਾਸਪੁਰ ਕਮ-ਨੋਡਲ ਅਫਸਰ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ, ਅਮਨਪ੍ਰੀਤ ਸਿੰਘ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਗੁਰਦਾਸਪੁਰ, ਹਰਪ੍ਰੀਤ ਸਿੰਘ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਡੇਰਾ ਬਾਬਾ ਨਾਨਕ, ਰਾਮ ਸਿੰਘ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਬਟਾਲਾ, ਪਵਿੱਤਰ ਸਿੰਘ ਰਿਟਰਨਿੰਗ ਅਫਸਰ-ਕਮ- ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਗੁਰਦਾਸਪੁਰ, ਮਨਜਿੰਦਰ ਸਿੰਘ ਚੋਣ ਕਾਨੂੰਗੋ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju , DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD