Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਚੋਣ ਅਫ਼ਸਰ ਨੇ ਸਟਰਾਂਗ ਰੂਮਾਂ ਦੀ ਕੀਤੀ ਚੈਕਿੰਗ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰੋਟੋਕਾਲ ਦੀ ਕੀਤੀ ਜਾ ਰਹੀ ਹੈ ਪਾਲਣਾ : ਡਾ. ਐਸ.ਕਰੁਣਾ ਰਾਜੂ

Web Admin

Web Admin

5 Dariya News

ਹੁਸ਼ਿਆਰਪੁਰ , 24 Feb 2022

Last updated on: Feb 24, 2022, 00:00 IST

ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਰਿਆਤ-ਬਾਹਰਾ ਇੰਸਟੀਚਿਊਟ ਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਹੁਸ਼ਿਆਰਪੁਰ ਵਿਖੇ ਬਣਾਏ ਸਟਰਾਂਗ ਰੂਮਾਂ ਦੀ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ੍ਰੀ ਧਰੁਮਨ ਐਚ.ਨਿੰਬਾਲੇ ਵੀ ਮੌਜੂਦ ਸਨ।ਸਟਰਾਂਗ ਰੂਮ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਰਿਆਤ-ਬਾਹਰਾ ਇੰਸਟੀਚਿਊਟ ਵਿਖੇ 6 ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਇਕ ਵਿਧਾਨ ਸਭਾ ਹਲਕੇ ਦਾ ਸਟਰਾਂਗ ਰੂਮ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ  ਦੀਆਂ ਹਦਾਇਤਾਂ ਅਨੁਸਾਰ ਦੋਵੇਂ ਥਾਵਾਂ ’ਤੇ ਸੁਰੱਖਿਆ ਸਬੰਧੀ ਪ੍ਰੋਟੋਕਾਲ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਦੀ ਸੁਰੱਖਿਆ ਦੇ ਲਿਹਾਜ਼ ਨਾਲ ਇਥੇ ਸੈਂਟਰ ਆਰਮਡ ਪੁਲਿਸ ਫੋਰਸ (ਸੀ.ਏ.ਪੀ.ਐਫ.) ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਟਰਾਂਗ ਰੂਮਾਂ ਦੀ ਬਰੀਕੀ ਨਾਲ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਸਮੇਤ ਐਲ.ਈ.ਡੀ. ਸਕਰੀਨਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਮੀਦਵਾਰਾਂ ਲਈ ਸਟਰਾਂਗ ਰੂਮਾਂ ਤੋਂ ਬਾਹਰ ਪੰਡਾਲ ਲਗਾ ਕੇ ਐਲ.ਈ.ਡੀ. ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਇਸ ਲਈ ਸਾਰੇ ਉਮੀਦਵਾਰ ਸਮੇਂ-ਸਮੇਂ ’ਤੇ ਸੁਰੱਖਿਆ ਪ੍ਰਬੰਧ ਦੇਖਦੇ ਰਹਿਣ।ਡਾ. ਐਸ. ਕਰੁਣਾ ਰਾਜੂ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਵਾਰ ਚੋਣ ਪ੍ਰਕਿਰਿਆ ਵਿਚ ਕੋਵਿਡ-19 ਪ੍ਰੋਟੋਕਾਲ ਨੂੰ ਯਕੀਨੀ ਬਣਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਪੂਰੇ ਸੂਬੇ ਵਿਚ ਹੁਣ ਤੱਕ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨਾਲ ਸਬੰਧਤ 22 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 16 ਹਜ਼ਾਰ ਦੇ ਕਰੀਬ ਸ਼ਿਕਾਇਤਾਂ ਸੀ-ਵਿਜ਼ਲ, 3000 ਦੇ ਕਰੀਬ ਸ਼ਿਕਾਇਤਾਂ ਟੋਲ ਫਰੀ ਨੰਬਰ 1950 ਅਤੇ ਬਾਕੀ ਸ਼ਿਕਾਇਤਾਂ ਹੋਰ ਮਾਧਿਅਮ ਰਾਹੀਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਵਿਚ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਨਾਲ ਸਬੰਧਤ 3 ਹਜ਼ਾਰ ਤੋਂ ਵੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ  ਪੋਲਿੰਗ    ਡੇਅ ਦੌਰਾਨ 33 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਮਾਮਲੇ ਨਾਰਕੋਟਿਕਸ, ਐਕਸਾਈਜ਼ ਆਦਿ ਨਾਲ ਸਬੰਧਤ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਈ.ਵੀ.ਐਮਜ਼ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਆਜ਼ਾਦ, ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਚੋਣਾਂ ਕਰਵਾਈਆਂ ਗਈਆਂ ਹਨ ਅਤੇ 10 ਮਾਰਚ ਨੂੰ ਵੀ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ, ਦਸੂਹਾ, ਉੜਮੁੜ, ਹੁਸ਼ਿਆਰਪੁਰ, ਚੱਬੇਵਾਲ ਅਤੇ ਗੜ੍ਹਸ਼ੰਕਰ ਲਈ ਸਟਰਾਂਗ ਰੂਮ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਬਣਾਏ ਗਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਸਟਰਾਂਗ ਰੂਮ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 7 ਵਿਧਾਨ ਸਭਾ ਹਲਕਿਆਂ ਲਈ ਬਣਾਏ ਸਟਰਾਂਗ ਰੂਮਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਿਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਐਸ.ਪੀ. ਸ੍ਰੀ ਅਸ਼ਵਨੀ ਕੁਮਾਰ, ਚੋਣ ਤਹਿਸੀਲਦਾਰ ਸ੍ਰੀ ਹਰਮਿੰਦਰ ਸਿੰਘ ਵੀ ਮੌਜੂਦ ਸਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju , DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD