Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਧੀਕ ਮੁੱਖ ਚੋਣ ਅਫ਼ਸਰ ਬੀ. ਸ੍ਰੀਨਿਵਾਸਨ ਨੇ ਸਟ੍ਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab

Web Admin

Web Admin

5 Dariya News

ਫਾਜਿ਼ਲਕਾ , 25 Feb 2022

Last updated on: Feb 25, 2022, 00:00 IST

ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਬੀ.ਸ੍ਰੀਨਿਵਾਸਨ ਨੇ ਇੱਥੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲੇ ਅੰਦਰ ਸਥਾਪਿਤ ਕੀਤੇ ਗਏ ਵੱਖ-ਵੱਖ ਸਟ੍ਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਸਬੰਧਿਤ ਆਰ.ਓਜ਼ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਣਾਏ ਗਏ ਸਟ੍ਰਾਂਗ ਰੂਮਾਂ ਵਿਖੇ ਸੁਰੱਖਿਆ ਅਤੇ ਹੋਰ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ।ਇਸ ਤੋਂ ਪਹਿਲਾਂ ਜਿ਼ਲ੍ਹੇ ਵਿਚ ਪੁੱਜਣ ਤੇ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈਏਐਸ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਸਬੰਧੀ ਕੀਤੇ ਇੰਤਜਾਮ ਅਤੇ ਚੋਣ ਪ੍ਰਕ੍ਰਿਆ ਦੀ ਹੁਣ ਤੱਕ ਦੀ ਪ੍ਰਗਤੀ ਦੀ ਜਾਣਕਾਰੀ ਦਿੱਤੀ।ਇਸ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਬੀ ਸ੍ਰੀਨਿਵਾਸਨ ਨੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਫਾਜਿ਼ਲਕਾ ਵਿਖੇ ਵਿਧਾਨ ਸਭਾ ਹਲਕਾ 79 ਜਲਾਲਾਬਾਦ ਅਤੇ 80 ਫਾਜਿ਼ਲਕਾ ਦੇ ਬਣਾਏ ਸਟਰਾਂਗ ਰੂਮਾਂ ਜਿੱਥੇ ਕਿ ਵੋਟਿੰਗ ਮਸ਼ੀਨਾਂ ਰੱਖੀਆਂ ਗਈਆਂ ਹਨ ਅਤੇ ਜਿੱਥੇ ਵੋਟਾਂ ਦੀ ਗਿਣਤੀ ਹੋਣੀ ਹੈ ਦਾ ਦੌਰਾ ਕੀਤਾ। ਉਨ੍ਹਾਂ ਨੂੰ ਇੱਥੇ ਰਿਟਰਨਿੰਗ ਅਫ਼ਸਰਾਂ ਸ੍ਰੀ ਰਵਿੰਦਰ ਸਿੰਘ ਅਰੋੜਾ, ਸ੍ਰੀ ਦੇਵ ਦਰਸ਼ ਦੀਪ ਸਿੰਘ ਅਤੇ ਸ੍ਰੀ ਅਮਿਤ ਗੁਪਤਾ ਨੇ ਕੀਤੇ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਇੱਥੇ ਉਮੀਦਵਾਰਾਂ ਜਾਂ ਉਨ੍ਹਾਂ ਦੇ ਨੁੰਮਾਇੰਦੇ ਵੀ ਸਟਰਾਂਗ ਰੂਮ ਤੇ ਲਗਾਏ ਕੈਮਰਿਆਂ ਦੀ ਲਾਇਵ ਫੀਡ ਵੇਖ ਸਕਦੇ ਹਨ ਅਤੇ ਇੱਥੇ ਤਿੰਨ ਪਰਤਾਂ ਵਿਚ ਸੁਰੱਖਿਆ ਦੇ ਇੰਤਜਾਮ ਕੀਤੇ ਹੋਏ ਹਨ।ਇੱਥੇ ਜਿਕਰਯੋਗ ਹੈ ਕਿ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।ਬਾਅਦ ਵਿਚ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਬੀ ਸ੍ਰੀਨਿਵਾਸਨ ਨੇ ਅਬੋਹਰ ਵਿਖੇ ਵਿਧਾਨ ਸਭਾ ਹਲਕਾ 81 ਅਬੋਹਰ ਅਤੇ 82 ਬੱਲੂਆਣਾ ਦੇ ਬਣਾਏ ਗਏ ਸਟਰਾਂਗ ਰੂਮਾਂ ਦਾ ਵੀ ਦੌਰਾ ਕੀਤਾ ਅਤੇ ਇੱਥੇ ਵੋਟਾਂ ਦੀ ਗਿਣਤੀ ਲਈ ਕੀਤੇ ਇੰਤਜਾਮਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੂੰ ਅਬੋਹਰ ਦੇ ਰਿਟਰਨਿੰਗ ਅਫ਼ਸਰ ਸ੍ਰੀ ਅਮਿਤ ਗੁਪਤਾ ਨੇ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ।

ਇਸ ਮੌਕੇ ਐਸਪੀ ਸ੍ਰੀਮਤੀ ਅਵਨੀਤ ਸਿੱਧੂ ਅਤੇ ਸਬੰਧਤ ਹਲਕਿਆਂ ਦੇ ਏਆਰਓਜ਼ ਵੀ ਹਾਜਰ ਸਨ।    

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD