Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ-ਡਿਪਟੀ ਕਮਿਸ਼ਨਰ ਸੋਨਾਲੀ ਗਿਰਿ

ਲੋਕਾਂ ਦੀ ਸੁਰੱਖਿਆ ਅਤੇ ਟਰੈਫਿਕ ਨੂੰ ਸੁਚਾਰੂ ਚਲਾਉਣ ਲਈ ਪੁਲਿਸ ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਐਸ.ਐਸ.ਪੀ. ਵਿਵੇਕਸ਼ੀਲ ਸੋਨੀ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 25 Feb 2022

Last updated on: Feb 25, 2022, 00:00 IST

ਹੌਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਮਵਾਰ 14 ਤੋਂ 16 ਅਤੇ 17 ਤੋਂ 19 ਮਾਰਚ ਤੱਕ ਮਨਾਇਆ ਜਾਵੇਗਾ, ਜਿਸਦੇ ਲਈ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜੁਮੇਵਾਰੀਆਂ ਲਗਾਈਆਂ ਗਈਆਂ ਹਨ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਸੰਗਤ ਨੂੰ ਹਰ ਲੋੜੀਂਦੀ ਅਤੇ ਢੁਕਵੀਂ ਸਹੂਲਤ ਮੁਹੱਈਆਂ ਕਰਵਾਈ ਜਾ ਸਕੇ। ਸੰਗਤਾਂ/ਸ਼ਰਧਾਲੂਆਂ ਨੂੰ ਪ੍ਰਸਾਸ਼ਨ ਵਲੋ ਇਹ ਵੀ ਅਪੀਲ ਕੀਤੀ ਗਈ ਹੈ ਕਿ ਕਰੋਨਾ ਦੀ ਵੈਕਸੀਨ ਲਗਵਾ ਕੇ ਹੀ ਮੇਲੇ ਵਿਚ ਆਉਣ ਦਾ ਜੋ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰਿ ਨੇ ਅੱਜ ਜਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੇਲੇ ਦੀ ਅਗਾਉਂ ਪ੍ਰਬੰਧਾਂ ਸਬੰਧੀ ਰੱਖੀ ਇੱਕ ਮੀਟਿੰਗ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਮੇਲੇ ਦੇ ਸਮੁੱਚੇ ਪ੍ਰਬੰਧਾਂ ਲਈ ਮੇਲਾ ਅਫਸਰ ਦੀ ਤੈਨਾਤੀ ਕਰ ਦਿੱਤੀ ਗਈ ਹੈ, ਕੇਸ਼ਵ ਗੋਇਲ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਮੇਲਾ ਅਫਸਰ ਹੋਣਗੇ, ਸਮੁੱਚਾ ਮੇਲਾ ਖੇਤਰ ਨੂੰ 11 ਸੈਕਟਰਾਂ ਵਿੱਚ ਵੰਡਿਆਂ ਗਿਆ ਹੈ, ਇਸ ਤੋ ਇਲਾਵਾ 2 ਸੈਕਟਰ ਕੀਰਤਪੁਰ ਸਾਹਿਬ ਵਿਖੇ ਬਣਾਏ ਗਏ ਹਨ।ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਕੰਟਰੋਲ ਰੂਮ ਪੁਲਿਸ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਜਾਵੇਗਾ, ਜਿੱਥੇ ਸਿਵਲ ਕੰਟਰੋਲ ਰੂਮ ਦੇ ਨਾਲ ਹੀ ਪੁਲਿਸ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰ ਸੈਕਟਰ ਵਿੱਚ ਇਕ ਵੱਖਰਾ ਸਬ ਕੰਟਰੋਲ ਰੂਮ ਸਥਾਪਿਤ ਹੋਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਨੇ ਕਿਹਾ ਕਿ ਪਾਰਕਿੰਗ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਉਥੇ ਢੁਕਵੇਂ ਪਾਰਕਿੰਗ ਦੇ ਪ੍ਰਬੰਧ ਕੀਤੇ ਜਾਣਗੇ ਅਤੇ ਮੇਲਾ ਖੇਤਰ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਆਉਣ ਜਾਣ ਲਈ ਬਦਲਵੇਂ ਰੂਟ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਸੂਚਨਾ ਪ੍ਰਚਾਰ ਸਾਧਨਾਂ ਰਾਹੀਂ ਲੋਕਾਂ ਨੂੰ ਅਗਾਓ ਪਹੁੰਚਾਈ ਜਾਵੇਗੀ ਤਾਂ ਜੋ  ਨਿਵਿਘਨ ਟਰੈਫਿਕ ਸੂਚਾਰੂ ਚਲਦਾ ਰਹਿ ਸਕੇ।

ਉਨ੍ਹਾਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੂੰ ਹਦਾਇਤ ਦਿੱਤੀ ਕਿ ਹਰ 300 ਤੋਂ 400 ਮੀਟਰ ਦੀ ਦੂਰੀ ਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਹਸਪਤਾਲਾਂ ਤੋਂ ਲੈਕੇ ਹਰ ਸੈਕਟਰ ਵਿੱਚ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਜਾਵੇ।ਉਨ੍ਹਾਂ ਹੋਲੇ ਮੁਹੱਲੇ ਵਿੱਚ ਆਉਣ ਵਾਲੀ ਸੰਗਤ ਲਈ ਪੀਣ ਵਾਲਾ ਪਾਣੀ, ਆਰਜ਼ੀ ਪਾਖਾਨੇ ਅਤੇ ਮੇਲਾ ਖੇਤਰ ਵਿੱਚ ਰੋਸ਼ਨੀ, ਸਾਫ ਸਫਾਈ ਦੇ ਸਮੂਚੇ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਨੇ 10 ਫਾਇਰ ਬ੍ਰਰੀਗੇਡ ਅਤੇ ਰਿਕਵਰੀ ਵੈਨ ਦੇ ਵੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਮੇਲੇ ਦੌਰਾਨ ਇੱਕ ਹਫਤਾ ਪਹਿਲਾ ਤੋ ਫੋਗਿੰਗ ਅਤੇ ਪਾਣੀ ਦਾ ਛਿੜਕਾਅ ਨਿਰੰਤਰ ਕਰਨ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੰਗਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਨੂੰ ਉਚੇਚਾ ਧਿਆਨ ਦਿੱਤਾ ਜਾਵੇ। ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਅਤੇ ਵੈਟਨਰੀ ਡਾਕਟਰਾਂ ਨੂੰ ਕਿਹਾ ਕਿ ਉਹ ਲੱਖਾਂ ਲੋਕਾਂ ਦੀ ਆਮਦ ਅਤੇ ਘੋੜਿਆਂ ਦੇ ਮੇਲੇ ਵਿੱਚ ਆਉਣ ਨੂੰ ਧਿਆਨ ਵਿਚ ਰਖਦੇ ਹੋਏ ਹਰ ਤਰ੍ਹਾਂ ਦੇ ਢੁਕਵੇਂ ਮੈਡੀਕਲ ਪ੍ਰਬੰਧ ਕਰਨ, ਹਰ ਸੈਕਟਰ ਵਿਚ ਡਿਸਪੈਂਸਰੀ ਸਥਾਪਿਤ ਕੀਤੀ ਜਾਵੇ।ਵੈਟਨਰੀ ਡਿਸਪੈਸਰੀ ਦਾ ਵੀ ਉਚੇਚੇ ਤੌਰ ਤੇ ਪ੍ਰਬੰਧ ਕੀਤਾ ਜਾਵੇ। ਐਸ.ਐਸ.ਪੀ. ਰੂਪਨਗਰ ਸ੍ਰੀ ਵਿਵੇਕਸ਼ਲ ਸੋਨੀ ਨੇ ਕਿਹਾ ਕਿ ਸਮੂਚੇ ਮੇਲੇ ਤੇ ਵਾਚ ਟਾਵਰਾਂ ਰਾਹੀਂ ਨਜਰ ਰੱਖੀ ਜਾਵੇਗੀ। ਨਿਰਵਿਘਨ ਟਰੈਫਿਕ ਚਲਦਾ ਰੱਖਣ ਅਤੇ ਟਰੈਫਿਕ ਦੇ ਬਦਲੇ ਹੋਏ ਰੂਟ ਬਾਰੇ ਸਾਈਨ ਬੋਰਡ ਲਗਵਾਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ, ਇਹ ਸਾਈਨ ਬੋਰਡ ਨੈਸ਼ਨਲ ਹਾਈਵੇ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਲੋਕਾਂ ਨੂੰ ਪੁਲਿਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੰਗਤਾ ਮੇਲੇ ਦੌਰਾਨ ਪ੍ਰਸਾਸ਼ਨ ਵਲੋ ਲਗਾਈਆ ਪਾਬੰਦੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਦੀਪਸ਼ਿਖਾ, ਮੇਲਾ ਅਫਸਰ ਕਮ ਐਸ.ਡੀ.ਐਮ. ਕੇਸ਼ਵ ਗੋਇਲ, ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਜੀ.ਬੀ ਸ਼ਰਮਾ, ਐਸ.ਐਮ.ਓ ਚਰਨਜੀਤ ਕੁਮਾਰ, ਵਧੀਕ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਐਡਵੋਕੇਟ ਹਰਦੇਵ ਸਿੰਘ ਹਾਜਰ ਸਨ। 

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD