Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਡੀ ਸੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਨਾਲ-ਨਾਲ ਕਮਜ਼ੋਰ ਥਾਵਾਂ ਦਾ ਦੌਰਾ ਕੀਤਾ

ਕਮਜ਼ੋਰ ਤੇ ਨਾਜ਼ੁਕ ਹਿਸਿਆਂ ਦੀ ਮੌਨਸੂਨ ਤੋਂ ਪਹਿਲਾਂ-ਪਹਿਲਾਂ ਮੁਰੰਮਤ ਯਕੀਨੀ ਬਣਾਈ ਜਾਵੇਗੀ

DC SBS Nagar, Vishesh Sarangal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 25 Feb 2022

Last updated on: Feb 25, 2022, 00:00 IST

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੁੱਕਰਵਾਰ ਨੂੰ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਅਤੇ ਸਤਲੁਜ ਦਰਿਆ ਦੇ ਬੰਨ੍ਹ ਦੇ ਕਮਜ਼ੋਰ ਹਿਸਿਆਂ ਨੂੰ ਮਜ਼ਬੂਤ ਕਰਨ ਲਈ ਤਿਆਰ ਅਨੁਮਾਨਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਡਾ: ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮਾਲ ਅਫ਼ਸਰ ਅਜੀਤਪਾਲ ਸਿੰਘ ਨੂੰ ਨਾਲ ਲੈ ਕੇ ਪਿੰਡ ਤਾਜੋਵਾਲ, ਧੈਂਗੜਪੁਰ, ਹੁਸੈਨਪੁਰ-ਹਾਦੀਵਾਲ ਆਦਿ ਦਾ ਦੌਰਾ ਕੀਤਾ।ਸ਼੍ਰੀ ਸਾਰੰਗਲ ਨੇ ਬਰਸਾਤ ਦੇ ਮੌਸਮ ਦੇ ਆਗਮਨ ਤੋਂ ਪਹਿਲਾਂ ਹੜ੍ਹ ਨਿਯੰਤਰਣ ਦੇ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਇੱਕ ਵਿਹਾਰਕ ਵਿਧੀ ਨੂੰ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਨਸੂਨ ਦੇ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਚੌਕਸੀ ਵਜੋਂ ਹੁਣ ਤੋਂ ਹੀ ਸਾਰੇ ਪ੍ਰਬੰਧ ਦੇਖੇਗਾ।ਉਨ੍ਹਾਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਜ਼ਿਆਦਾ ਪਾਣੀ ਆਉਣ ਦੀ ਸੰਭਾਵਨਾ ਵਿੱਚ ਧੁੱਸੀ ਬੰਨ੍ਹ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਹੜ੍ਹ ਦੀ ਮਾਰ ਹੇਠ ਆਉਣ ਵਾਲੀਆਂ ਸੰਭਾਵੀ ਸੰਵੇਦਨਸ਼ੀਲ ਥਾਵਾਂ ਨੂੰ ਪਹਿਲ ਦੇ ਅਧਾਰ ’ਤੇ ਮਜ਼ਬੂਤ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਦਰਿਆ ਦੇ ਨਾਲ-ਨਾਲ ਕਮਜ਼ੋਰ ਥਾਵਾਂ ਨੂੰ ਮਜ਼ਬੂਤ ਕਰਨ ਲਈ ਲੋੜੀਂਦੇ ਕਿਸੇ ਵੀ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੰਮਾਂ ਲਈ 4.5 ਕਰੋੜ ਰੁਪਏ ਦੇ ਪ੍ਰਸਤਾਵਾਂ ਸਬੰਧੀ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਮੌਕਾ ਦੇਖਿਆ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਨਾਲ-ਨਾਲ ਦਰਿਆ ਦੀਅਂ ਕਮਜ਼ੋਰ ਥਾਂਵਾਂ ਨੂੰ ਮਜ਼ਬੂਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਆਉਣ ਵਾਲੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਸ਼੍ਰੀ ਸਾਰੰਗਲ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਫਰਜ਼ ਬਣਦਾ ਹੈ ਕਿ ਧੁੱਸੀ ਬੰਨ੍ਹ ਦੇ ਕਮਜ਼ੋਰ ਥਾਵਾਂ ਜਾਂ ਢਾਹ ਲਾਉਣ ਵਾਲੀਆਂ ਥਾਵਾਂ ਦੀ ਪਹਿਲ ਦੇ ਅਧਾਰ ’ਤੇ ਮੌਨਸੂਨ ਸੀਜ਼ਨ ਤੋਂ ਪਹਿਲਾਂ ਮੁਰੰਮਤ ਯਕੀਨੀ ਬਣਾਈ ਜਾਵੇ।  ਇਸ ਮੌਕੇ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ ਅਤੇ ਐਸ ਡੀ ਓ ਮਾਈਨਿੰਗ ਅਤੇ ਡਰੇਨੇਜ ਗੁਰਜੀਤ ਸਿੰਘ ਵੀ ਮੌਜੂਦ ਸਨ।

 

Tags: DC SBS Nagar , Vishesh Sarangal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD