Sunday, 05 May 2024

 

 

ਖ਼ਾਸ ਖਬਰਾਂ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

 

ਲੁਧਿਆਣਾ 'ਚ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ

ਵਸਨੀਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਪੋਸਟਰ ਜਾਰੀ

Civil Surgeon Ludhiana, Health Ludhiana, Pulse Polio

Web Admin

Web Admin

5 Dariya News

ਲੁਧਿਆਣਾ , 25 Feb 2022

ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਵੱਲੋ ਅੱਜ਼ ਮਿਤੀ 27 ਫਰਵਰੀ 2022 ਤੋ ਸ਼ੁਰੂ ਹੌਣ ਵਾਲੀ ਪਲਸ ਪੋਲੀਓ ਮੁਹਿੰਮ ਦੇ ਸਬੰਧ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪੋਸਟਰ ਜਾਰੀ ਕੀਤਾ ਗਿਆ।ਸਿਵਲ ਸਰਜਨ ਡਾ.ਐਸ.ਪੀ. ਸਿੰਘ ਨੇ ਅੱਗੇ ਦੱਸਿਆ ਕਿ ਭਲਕੇ 26 ਫਰਵਰੀ, 2022 ਤੋ ਸਹਿਰ ਦੇ ਵੱਖ-ਵੱਖ ਇਲਾਕਿਆ ਵਿਚ ਰਿਕਸ਼ਿਆ ਤੇ ਲਾਊਡ ਸਪੀਕਰ ਲਗਾ ਕੇ ਵੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪਲਸ ਪੋਲੀਓ ਮੁਹਿੰਮ ਜਿਲ੍ਹੇ ਭਰ ਵਿਚ 27 ਫਰਵਰੀ ਤੋਂ ਸ਼ੁਰੂ ਹੋ ਕੇ 01 ਮਾਰਚ ਤੱਕ ਚੱਲੇਗੀ।ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਕਰਮੀਆਂ ਵੱਲੋਂ 0 ਤੋਂ 5 ਸਾਲ ਦੇ 479903 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਵਿੱਚ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ 2760 ਟੀਮਾਂ ਅਤੇ 506 ਸੁਪਰਵਾਈਜਰ ਲਗਾਏ ਗਏ ਹਨ। ਐਤਵਾਰ ਨੂੰ ਜਿਲ੍ਹੇ ਭਰ ਵਿਚ ਪੋਲੀਓ ਬੂਥ ਲਗਾ ਕਿ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਅਗਲੇ ਦਿਨ ਘਰ-ਘਰ ਜਾ ਕੇ ਸਿਹਤ ਵਿਭਾਗ ਦੇ ਕਰਮੀ ਰਹਿੰਦੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੇ।ਉਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕੋਰੋਨਾ ਤੋ ਬਚਾਅ ਸਬੰਧੀ ਸਾਵਧਾਨੀਆਂ ਦੀ ਵਰਤੋ ਕੀਤੀ ਜਾਵੇਗੀ ਅਤੇ ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ 0 ਤੋ 5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲਿਓ ਬੂਥਾਂ 'ਤੇ ਲਿਆ ਕਿ ਪੋਲੀਓ ਰੋਕੂ ਬੂੰਦਾਂ ਜਰੂਰ ਪਿਲਾਉਣ। ਉਨਾਂ ਦੱਸਿਆ ਕਿ ਪੇਡੂ ਖੇਤਰਾਂ ਵਿਚ ਇਹ ਮੁਹਿੰਮ ਤਿੰਨ ਦਿਨ ਅਤੇ ਲੁਧਿਆਣਾ ਸ਼ਹਿਰ, ਸਾਹਨੇਵਾਲ ਅਤੇ ਕੂੰਮਕਲਾਂ ਦੇ ਪੈਰੀ ਅਰਬਨ ਇਲਾਕਿਆ ਵਿਚ ਪੰਜ ਦਿਨ ਚੱਲੇਗੀ।

 

Tags: Civil Surgeon Ludhiana , Health Ludhiana , Pulse Polio

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD