Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮੁੱਖ ਚੋਣ ਅਫ਼ਸਰ ਨੇ ਜਲੰਧਰ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਕੀਤੇ ਇੰਤਜ਼ਾਮਾਂ ਦੀ ਵੀ ਕੀਤੀ ਸਮੀਖਿਆ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S  Karuna Raju, DC Jalandhar, Ghanshyam Thori, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 25 Feb 2022

Last updated on: Feb 25, 2022, 00:00 IST

ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ  ਡਾ. ਐਸ. ਕਰੁਣਾ ਰਾਜੂ ਨੇ ਅੱਜ ਜਲੰਧਰ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰ ਕੇ 10 ਮਾਰਚ, 2022 ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਅਤੇ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਮੁੱਖ ਚੋਣ ਅਫ਼ਸਰ ਨੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਐਸ.ਐਸ.ਪੀ. (ਦਿਹਾਤੀ) ਸਤਿੰਦਰ ਸਿੰਘ ਦੇ ਨਾਲ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡਜ਼ ਅਤੇ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਸਮੁੱਚੇ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ। ਉਨ੍ਹਾਂ ਹਰੇਕ ਸਟਰਾਂਗ ਰੂਮ ਵਿਖੇ ਈ.ਵੀ.ਐਮਜ਼ ਮਸ਼ੀਨਾਂ ਦੀ ਈ-ਨਿਗਰਾਨੀ ਤੋਂ ਇਲਾਵਾ ਲੋੜੀਂਦੀ ਫੋਰਸ ਦੀ ਤਾਇਨਾਤੀ ਸਮੇਤ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਕੀਤਾ, ਜਿਸ ਦੌਰਾਨ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਮੁੱਖ ਚੋਣ ਅਫ਼ਸਰ ਨੂੰ ਪੰਜਾਬ ਪੁਲਿਸ, ਪੰਜਾਬ ਆਰਮਡ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਸਮੇਤ ਸਮੁੱਚੇ ਸਟਰਾਂਗ ਰੂਮਾਂ 'ਤੇ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। 

ਉਨ੍ਹਾਂ ਇਹ ਵੀ ਦੱਸਿਆ ਕਿ ਪਾਰਦਰਸ਼ਤਾ ਬਣਾਈ ਰੱਖਣ ਲਈ ਸਟਰਾਂਗ ਰੂਮਾਂ ਦੇ ਬਾਹਰ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ, ਜਿਸ 'ਤੇ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ 24 ਘੰਟੇ ਲਾਈਵ ਸਟ੍ਰੀਮਿੰਗ ਰਾਹੀਂ ਈ.ਵੀ.ਐਮ ਮਸ਼ੀਨਾਂ ਨੂੰ ਦੇਖ ਸਕਦੇ ਹਨ।ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਲਈ ਨਿਰਧਾਰਤ ਥਾਵਾਂ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਗੱਲਬਾਤ ਦੌਰਾਨ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ 'ਤੇ ਪੂਰੀ ਤਸੱਲੀ ਪ੍ਰਗਟ ਕੀਤੀ। ਸੀ.ਈ.ਓ. ਨੇ ਸਮੁੱਚੇ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦੀ ਚੈਕਿੰਗ ਕਰ ਕੇ ਇੱਥੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਸਾਰੇ ਗਿਣਤੀ ਕੇਂਦਰਾਂ 'ਤੇ ਗਿਣਤੀ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ ਅਤੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰ ਮੌਜੂਦ ਸਨ।

                           

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju , DC Jalandhar , Ghanshyam Thori , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD