Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਥਿਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼. ਨੂੰ ਜੰਗ ਪ੍ਰਭਾਵਿਤ ਮੁਲਕ ਵਿੱਚ ਫਸੇ ਵਿਅਕਤੀਆਂ ਬਾਰੇ ਸਮੇਤ ਪਾਸਪੋਰਟ ਨੰਬਰ ਜਾਣਕਾਰੀ ਤੁਰੰਤ ਅੱਪਡੇਟ ਕਰਨ ਦੇ ਨਿਰਦੇਸ਼

Anirudh Tewari, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 26 Feb 2022

Last updated on: Feb 26, 2022, 00:00 IST

ਯੂਕਰੇਨ ਵਿੱਚ ਜੰਗ ਕਾਰਨ ਸੰਕਟ ਵਿੱਚ ਘਿਰੇ ਦੁਖੀ ਪਰਿਵਾਰਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਅਨਿਰੁਧ ਤਿਵਾੜੀ ਨੇ ਸ਼ਨਿੱਚਰਵਾਰ ਨੂੰ ਇਥੇ ਉੱਚ ਪੱਧਰੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਸਮਰਪਿਤ 24x7 ਕੰਟਰੋਲ ਰੂਮ ਨੰਬਰਾਂ 'ਤੇ ਪ੍ਰਾਪਤ ਕਾਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ, ਸੀ.ਪੀਜ਼. ਅਤੇ ਐਸ.ਐਸ ਪੀਜ਼. ਨੂੰ ਨਿਰਦੇਸ਼ ਦਿੱਤੇ ਕਿ ਜੰਗ ਪ੍ਰਭਾਵਿਤ ਇਸ ਮੁਲਕ ਵਿੱਚ ਫਸੇ ਪੰਜਾਬ ਦੇ ਵਿਅਕਤੀਆਂ ਬਾਰੇ ਸਮੇਤ ਪਾਸਪੋਰਟ ਨੰਬਰ ਜਾਣਕਾਰੀ ਤੁਰੰਤ ਅੱਪਡੇਟ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਵਿਅਕਤੀਆਂ ਦੀ ਅਸਲ ਗਿਣਤੀ ਪਤਾ ਲੱਗ ਸਕੇ। ਇੱਥੇ ਆਪਣੇ ਦਫ਼ਤਰ ਵਿਖੇ ਡਿਪਟੀ ਕਮਿਸ਼ਨਰਾਂ, ਸੀਪੀਜ਼ ਅਤੇ ਐਸਐਸਪੀਜ਼ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 1100 (ਪੰਜਾਬ ਤੋਂ ਫੋਨ ਕਰਨ ਲਈ) ਅਤੇ +91-172 4111905 ਉਤੇ (ਭਾਰਤ ਤੋਂ ਬਾਹਰੋਂ ) ਸੰਪਰਕ ਕਰਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਇਨ੍ਹਾਂ ਕੰਟਰੋਲ ਰੂਮ ਨੰਬਰਾਂ 'ਤੇ ਹੁਣ ਤੱਕ ਕੁੱਲ 155 ਕਾਲਾਂ ਆ ਚੁੱਕੀਆਂ ਹਨ ਅਤੇ ਯੂਕਰੇਨ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਇਨ੍ਹਾਂ ਕਾਲਾਂ ਰਾਹੀਂ ਪ੍ਰਾਪਤ ਜਾਣਕਾਰੀ ਤੁਰੰਤ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਸਾਂਝੀ ਕੀਤੀ ਜਾ ਰਹੀ ਹੈ।

ਸ਼੍ਰੀ ਤਿਵਾੜੀ ਨੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਰੈਜ਼ੀਡੈਂਟ ਕਮਿਸ਼ਨਰ, ਪੰਜਾਬ ਨੂੰ ਯੂਕਰੇਨ ਤੋਂ ਆਉਣ ਵਾਲੇ ਵਿਅਕਤੀਆਂ ਦੀ ਸਹਾਇਤਾ ਲਈ ਨਵੀਂ ਦਿੱਲੀ ਹਵਾਈ ਅੱਡੇ 'ਤੇ ਇੱਕ ਪੰਜਾਬ ਹੈਲਪ ਡੈਸਕ ਸਥਾਪਤ ਕਰਨ  ਲਈ ਕਿਹਾ ਅਤੇ ਇਸਦੇ  ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਤਾਲਮੇਲ ਕਰਨ ਲਈ ਵੀ ਕਿਹਾ। ਮੁੱਖ ਸਕੱਤਰ ਨੇ ਫਸੇ ਹੋਏ ਵਿਅਕਤੀਆਂ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਪੂਰਵ ਤਾਲਮੇਲ ਤੋਂ ਬਿਨਾਂ ਕਿਸੇ ਵੀ ਸਰਹੱਦੀ ਚੌਕੀ 'ਤੇ ਨਾ ਜਾਣ ਅਤੇ ਵਿਦੇਸ਼ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਪੰਜਾਬ ਸ੍ਰੀ ਵੀ.ਕੇ. ਭਾਵਰਾ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤਾਂ ਵਿਭਾਗ ਸ੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਤੇ ਤਾਲਮੇਲ ਸ੍ਰੀ ਵਿਵੇਕ ਪ੍ਰਤਾਪ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁੱਖ ਮੰਤਰੀ-ਕਮ- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਕੇ.ਕੇ. ਯਾਦਵ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ ।

 

Tags: Anirudh Tewari , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD