Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਡਿਪਟੀ ਕਮਿਸ਼ਨਰ ਵੱਲੋਂ ਛੋਟੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾ ਕੇ ਪਲਸ ਪੋਲਿਓ ਮੁਹਿੰਮ ਦੀ ਕੀਤੀ ਸ਼ੁਰੂਆਤ

28 ਫਰਵਰੀ ਅਤੇ 1 ਮਾਰਚ ਨੂੰ ਘਰ ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲਿਓ ਬੂੰਦਾਂ

DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 27 Feb 2022

ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਸਿਵਲ ਹਸਪਤਾਲ ਮਾਨਸਾ ਤੋਂ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾ ਕੇ ਪਲਸ ਪੋਲਿਓ ਮੁਹਿੰਮ ਦੀ ਸੁਰੂਆਤ ਕੀਤੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ 0 ਤੋਂ 5 ਸਾਲ ਦੇ ਬੱਚੇ ਨੂੰ ਪੋਲਿਓ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਇਸ ਮੁਹਿੰਮ ਦੇ ਪਹਿਲੇ ਦਿਨ 39548 ਬੱਚਿਆਂ ਨੂੰ ਪੋਲਿਓ ਬੂਥਾਂ ਤੋਂ ਪੋਲਿਓ ਬੂੰਦਾਂ ਪਿਲਾਈਆਂ ਗਈਆਂ ਅਤੇ ਇਸ ਮੁਹਿੰਮ ਦੇ ਦੂਸਰੇ ਦਿਨ 28 ਫਰਵਰੀ ਅਤੇ 1 ਮਾਰਚ ਨੂੰ ਬੱਚਿਆਂ ਨੂੰ ਪੋਲਿਓ ਬੂੰਦਾਂ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲਿਓ ਬੂੰਦਾਂ ਪੀਣ ਤੋ ਵਾਂਝਾ ਨਾ ਰਹਿ ਜਾਵੇ।ਇਸ ਮੌਕੇ ਸਿਵਲ ਸਰਜਨ (ਕਾਰਜਕਾਰੀ) ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।ਇਸ ਮੁਹਿੰਮ ਦੌਰਾਨ ਮਾਨਸਾ ਜਿ਼ਲ੍ਹੇ ਵਿੱਚ 72259 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਰੈਗੂਲਰ ਬੂਥ 376 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਤੇ ਪੋਲੀਓ ਬੂੰਦਾਂ ਪਿਲਾਉਣ ਲਈ 12 ਟਰਾਂਜਿਟ ਟੀਮਾਂ ਕੰਮ ਕਰ ਰਹੀਆਂ ਹਨ। 

ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 15 ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ।ਪਲਸ ਪੋਲਿਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜਿ਼ਲ੍ਹੇ ਅੰਦਰ 72 ਸੁਪਰਵਾਈਜ਼ਰ ਲਗਾਏ ਗਏ ਹਨ ਅਤੇ ਇਸਦੇ ਨਾਲ ਹੀ ਜਿ਼ਲ੍ਹਾ ਪੱਧਰ ਤੋਂ ਪਲਸ ਪੋਲਿਓ ਦੇ ਪ੍ਰੋਗਰਾਮ ਨੂੰ ਜਿ਼ਲ੍ਹਾ ਟੀਮਾਂ ਦੁਆਰਾ ਮੋਨੀਟਰ ਕੀਤਾ ਜਾ ਰਿਹਾ ਹੈ। ਇਸ ਮੌਕੇ ਰੋਟਰੀ ਕਲੱਬ ਮਾਨਸਾ ਅਤੇ ਆਈ.ਐਮ.ਏ ਮਾਨਸਾ ਵੱਲੋਂ ਸਹਿਯੋਗ ਦਿੱਤਾ ਗਿਆ।ਇਸ ਦੌਰਾਨ ਸਿਵਲ ਸਰਜਨ ਵੱਲੋਂ ਪਿੰਡ ਮੂਸਾ ਅਤੇ ਭੀਖੀ ਏਰੀਏ ਵਿਖੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਵਾਲੇ ਬੂਥਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਜਿ਼ਲ੍ਹਾ ਟੀਕਾਕਰਣ ਅਫ਼ਸਰ ਡਾ. ਰਣਜੀਤ ਸਿੰਘ ਦੁਆਰਾ ਮਾਨਸਾ ਅਤੇ ਬਲਾਕ ਖਿਆਲਾ ਕਲਾਂ, ਜਿ਼ਲ੍ਹਾ ਐਪੀਡੀਮਾਲੋਜਿਸਟ ਸੰਤੋਂਸ਼ ਭਾਰਤੀ ਦੁਆਰਾ ਬੁਢਲਾਡਾ, ਡੀ.ਪੀ.ਐਮ ਅਵਤਾਰ ਸਿੰਘ ਵੱਲੋਂ ਬਲਾਕ ਸਰਦੂਲਗੜ੍ਹ ਦੇ ਵੱਖ-ਵੱਖ ਏਰੀਏ ਦੇ ਪੋਲਿੰਗ ਬੂਥਾਂ `ਤੇ ਜਾ ਕੇ ਚੈਕਿੰਗ ਕੀਤੀ ਗਈ।ਇਸ ਮੌਕੇ ਡਾ. ਜਨਕ ਰਾਜ ਪ੍ਰਧਾਨ ਆਈ.ਐਮ.ਏ, ਮੈਡੀਕਲ ਅਫ਼ਸਰ ਡਾ. ਵਰੁਣ ਮਿੱਤਰ, ਸ੍ਰੀ ਪ੍ਰੇਮ ਅਗਰਵਾਲ ਚੇਅਰਮੈਨ ਰੋਟਰੀ ਕਲੱਬ, ਰੋਟਰੀ ਕਲੱਬ ਦੇ ਮੈਂਬਰ ਸੁਨੀਲ ਗੋਇਲ ਸੈਕਟਰੀ, ਰਮੇਸ਼ ਜਿੰਦਲ, ਸੰਜੀਵ ਅਰੋੜਾ ਅਤੇ ਕਮਲ ਗੋਇਲ ਹਾਜ਼ਰ ਸਨ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD