Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹੇ ਦੇ 0-5 ਸਾਲ ਦੇ 1,52,552 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪਲਸ ਪੋਲੀਓ ਬੂੰਦਾਂ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਪਲਸ ਪੋਲੀਓ ਬੂੰਦਾਂ ਪਿਲਾ ਕੇ ਜ਼ਿਲ੍ਹੇ ’ਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਕਰਵਾਈ ਸ਼ੁਰੂਆਤ

DC Hoshiarpur, Deputy Commissioner Hoshiarpur, Apneet Riyait, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 27 Feb 2022

Last updated on: Feb 27, 2022, 00:00 IST

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਅੱਜ ਵਰਧਮਾਨ ਯਾਰਨਜ਼ ਤੇ  ਸਪੀਨਿੰਗ   ਮਿੱਲ ਵਿਚ ਲਗਾਏ ਗਏ ਪਲਸ ਪੋਲੀਓ ਬੂਥ ’ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾ ਕੇ ਜ਼ਿਲ੍ਹੇ ਵਿਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੰਨ੍ਹੇ-ਮੁੰਨੇ ਬੱਚਿਆਂ ਨੂੰ ਤੋਹਫੇ ਵਜੋਂ ਖਿਡੌਣੇ ਵੀ ਭੇਟ ਕੀਤੇ। ਉਨ੍ਹਾਂ ਲੋਕਾਂ ਨੂੰ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਘਰ ਆਉਣ ਵਾਲੀ ਪੈਰਾ ਮੈਡੀਕਲ ਟੀਮਾਂ ਨੂੰ ਸਹਿਯੋਗ ਕਰਕੇ ਆਪਣੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਪਰਮਿੰਦਰ ਕੌਰ, ਵਰਧਮਾਨ ਮਿੱਲ ਦੇ ਡਾਇਰੈਕਟਰ ਵਿੱਤ ਤੇ ਪ੍ਰਬੰਧਨ ਤਰੁਨ ਚਾਵਲਾ, ਪ੍ਰੈਜੀਡੈਂਟ ਤੇ ਡਾਇਰੈਕਟਰ ਆਈ.ਜੇ.ਐਮ.ਐਸ. ਸਿੱਧੂ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਐਸ.ਐਮ.ਓ. ਡਾ. ਪ੍ਰਦੀਪ ਭਾਟੀਆ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੀਆਂ 795 ਟੀਮਾਂ ਵਲੋਂ ਬੂਥ ਬਣਾ ਕੇ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ 1 ਮਾਰਚ 2022 ਤੱਕ ਚੱਲਣ ਵਾਲੇ ਇਸ ਅਭਿਆਨ ਤਹਿਤ 0-5 ਸਾਲ ਦੇ 1,52,552 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦਾ ਮੁੱਖ ਟੀਚਾ ਝੁੱਗੀ-ਝੌਂਪੜੀਆਂ, ਭੱਠਿਆਂ ਆਦਿ ਨੂੰ ਕਵਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਟੀਕਾਕਰਨ ਵਿੰਗ, ਸਵੈਸੇਵੀ ਸੰਸਥਾਵਾਂ, ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਵਲੋਂ ਬਹੁਤ ਲਗਨ ਨਾਲ ਜਿਲ੍ਹੇ ਨੂੰ ਪੋਲੀਓ ਮੁਕਤ ਰੱਖਣ ਵਿਚ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ ਅਤੇ ਸਿਹਤ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।ਡਿਪਟੀ ਕਮਿਸ਼ਨਰ ਨੇ ਸਿਹਤ ਟੀਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਲਸ ਪੋਲੀਓ ਬੂੰਦਾਂ ਪਿਲਾਉਣ ਦੇ ਨਾਲ-ਨਾਲ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਪਨਾਉਣ ਅਤੇ ਟੀਕਾਕਰਨ ਲਈ ਵੀ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਆਪਣੇ ਅਤੇ ਆਪਣੇ ਪਰਿਵਾਰ ਨੂੰ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਵਿਚ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਹੀ ਆਪਣੇ ਪਰਿਵਾਰ ਨੂੰ ਤੰਦਰੁਸਤ ਰੱਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੀ ਮਿਹਨਤ ਤੇ ਲੋਕਾਂ ਦੇ ਸਹਿਯੋਗ ਨਾਲ ਦੇਸ਼ ਵਿਚ ਸਾਲ 2011 ਤੋਂ ਪੋਲੀਓ ਦਾ ਇਕ ਵੀ ਕੇਸ ਨਾ ਆਉਣਾ ਬਹੁਤ ਖੁਸ਼ੀ ਦੀ ਗੱਲ ਹੈ, ਪਰੰਤੂ ਭਾਰਤ ਦੇ ਗਵਾਂਢੀ ਦੇਸ਼ਾਂ ਵਿਚ ਹੁਣ ਵੀ ਇਹ ਮਾਮਲੇ ਸਾਹਮਣੇ ਆ ਰਹੇ ਹਨ, ਇਸ ਲਈ ਸਾਰਿਆਂ ਨੂੰ ਸਾਵਧਾਨ ਰਹਿਣਾ ਹੈ ਅਤੇ ਬੱਚਿਆਂ ਦੇ ਸਿਹਤਮੰਦ ਲਈ ਖੁਦ ਨਿਗਰਾਨੀ ਰੱਖਣੀ ਹੈ।ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜਿਥੇ ਪਲਸ ਪੋਲੀਓ ਦੀ ਤਿੰਨ ਦਿਨਾਂ ਮੁਹਿੰਮ ਤਹਿਤ ਅੱਜ ਵਿਭਾਗ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ, ਉਥੇ ਦੋ ਦਿਨਾਂ ਦੌਰਾਨ ਟੀਮਾਂ ਵਲੋਂ ਘਰ-ਘਰ ਜਾ ਕੇ ਕਿਸੇ ਕਾਰਨ ਕਰਕੇ ਪਲਸ ਪੋਲੀਓ ਦੀਆਂ ਬੂੰਦਾਂ ਪੀਣ ਤੋਂ ਰਹਿ ਗਏ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD