Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ 100 ਫੀਸਦੀ ਵਿਦਿਆਰਥੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ

Omicron Variant, Delta Plus Covid variant, Delta Covid-19 variant, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oximeter

Web Admin

Web Admin

5 Dariya News

ਬਟਾਲਾ , 28 Feb 2022

Last updated on: Feb 28, 2022, 00:00 IST

ਸਿਹਤ ਵਿਭਾਗ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ 15 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਲਜ ਦੇ 15 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਾਈ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਅਤੇ ਲੈਕਚਰਾਰ ਜਸਬੀਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਕਾਲਜ ਦੇ ਕਰੀਬ 50 ਵਿਦਿਆਰਥੀਆਂ ਨੇ ਕੋਵਿਡ-19 ਵੈਕਸੀਨ ਲਗਵਾਈ। ਇਨ੍ਹਾਂ ਵਿਦਿਆਰਥੀਆਂ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੇ ਵੀ ਆਪਣੀ ਦੂਜੀ ਡੋਜ਼ ਅਤੇ ਕਾਲਜ ਦੇ ਕਈ ਸਟਾਫ ਮੈਂਬਰਾਂ ਨੇ ਇਸ ਕੈਂਪ ਦੌਰਾਨ ਆਪਣੀ ਬੂਸਟਰ ਡੋਜ ਵੀ ਲਗਵਾਈ।ਪ੍ਰਿੰਸੀਪਲ ਸ੍ਰੀ ਅਰੋੜਾ ਨੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਯਤਨਾ ਸਦਕਾ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀਆਂ ਦੀ 100 ਫੀਸਦੀ ਕੋਵਿਡ-19 ਵੈਕਸੀਨੇਸ਼ਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਹਰਾਉਣ ਲਈ ਇਹ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈ ਅਤੇ ਵੈਕਸੀਨ ਲਗਵਾਉਣ ਦੇ ਨਾਲ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਵੀ ਅਮਲ ਵਿੱਚ ਲਿਆਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾ ਨਾਲ ਹੀ ਕੋਰੋਨਾ ਦੀ ਮਹਾਂਮਾਰੀ ਨੂੰ ਮਾਤ ਦਿੱਤੀ ਜਾ ਸਕਦੀ ਹੈ।    

    

 

Tags: Omicron Variant , Delta Plus Covid variant , Delta Covid-19 variant , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD