Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਜਵਾ ਦਾ ਪਿਛੋਕੜ ਤੇ ਗੁਰਦਾਸਪੁਰ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਅਸਮਰਥਾ ਹੀ ਉਹਨਾਂ ਨੂੰ ਡਰਾਉਣ ਲੱਗੀ : ਸੁਖਬੀਰ ਸਿੰਘ ਬਾਦਲ

ਬਾਜਵਾ ਐਲਾਨ ਦੇ ਬਾਵਜੂਦ ਕਾਦੀਆਂ ਰੇਲ ਲਿੰਕ ਜਾਂ ਰੇਲ ਕੋਚ ਫੈਕਟਰੀ ਤੇ ਵਿਸ਼ਵ ਯੂਨੀਵਰਸਿਟੀ ਸਥਾਪਿਤ ਕਰਵਾਉਣ 'ਚ ਅਸਫਲ ਰਹੇ : ਸੁਖਬੀਰ

ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 08 Apr 2014

Last updated on: Apr 08, 2014, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਪ੍ਰਤਾਪ ਸਿੰਘ ਬਾਜਵਾ ਦਾ ਪਿਛੋਕੜ ਅਤੇ ਉਹਨਾਂ ਵੱਲੋਂ ਗੁਰਦਾਸਪੁਰ ਪਾਰਲੀਮਾਨੀ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇਕ ਰਨ 'ਚ ਉਹਨਾਂ ਦੀ ਅਸਮਰਥਾ ਹੀ ਉਹਨਾਂ ਦੇ ਡਰ ਦਾ ਕਾਰਨ ਬਣ ਰਹੀ ਹੈ ਤੇ ਉਹ ਇਕ ਲੱਖ ਤੋਂ ਵਧੇਰੇ ਵੋਟਾਂ ਦੇ ਰਿਕਾਰਡ ਫਰਕ ਨਾਲ ਚੋਣ ਹਾਰ ਜਾਣਗੇ।ਅਕਾਲੀ ਦਲ ਦੇ ਪ੍ਰਧਾਨ, ਜੋ 10 ਅਪ੍ਰੈਲ ਨੂੰ ਗੁਰਦਾਸਪੁਰ ਪਾਰਲੀਮਾਨੀ ਹਲਕੇ ਦੇ ਪਹਿਲੇ ਦੌਰੇ 'ਤੇ ਆ ਰਹੇ ਹਨ ਤੇ ਸ੍ਰੀ ਬਾਜਵਾ ਦੇ ਜੱਦੀ ਹਲਕੇ ਕਾਦੀਆਂ ਦੇ ਨਾਲ ਨ ਾਲ ਬਟਾਲਾ ਤੇ ਡੇਰਾ ਬਾਬਾ ਨਾਨਕ ਵਿਖੇ ਵੀ ਜਾਣਗੇ, ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਕਾਂਗਰਸੀਆਂ ਦੀ ਬਗਾਵਤ ਦਾ ਵੀ ਸਾਮਹਣਾ ਕਰਨਾ ਪਵੇਗਾ ਕਿਉਂਕਿ ਇਹਨਾਂ ਕਾਂਗਰਸੀਆਂ ਨੇ ਪ੍ਰਦੇਸ਼ ਕਾਂਗਰਸ ਮੁਖੀ ਨੂੰ ਹਰਾਉਣ ਲਈ ਹੱਥ ਮਿਲਾ ਲਿਆ ਹੈ। ਉਹਨਾਂ ਕਿਹਾ ਕਿ ਬਾਜਵਾ ਦੇ ਪਰਿਵਾਰਕ ਪਿਛੋਕੜ ਜਿਸ ਕਾਰਨ ਸਾਰੇ ਉਸਾਰੂ ਸੋਚ ਵਾਲੇ ਉਹਨਾਂ ਨੂੰ ਅਣਡਿੱਠ ਕਰਨਾ ਚਾਹੁੰਦੇ ਹਨ, ਦੇ ਕਾਰਨ ਵੀ ਉਹਨਾਂ ਦੀ ਸਾਖ਼ ਨੂੰ ਖੋਰਾ ਲੱਗਿਆ ਹੈ। ਉਹਨਾਂ ਕਿਹਾ ਕਿ ਬਾਜਵਾ ਹਰ ਸਾਹਮਣੇ ਬੈਠੇ ਵਿਅਕਤੀ ਨਾਲ ਮਿੱਠੀਆਂ ਮਿੱਠੀਆਂ ਗੱਲਾਂ ਕਰਦੇ ਹਨ ਪਰ ਜਦੋਂ ਉਹ ਵਿਅਕਤੀ ਪਿੱਠ ਮੋੜਦਾ ਹੈ ਤਾਂ ਉਸਦਾ ਮਖੌਲ  ਉਡਾ ਕੇ ਉਸਦੀ ਬਦਨਾਮੀ ਕਰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਦਾ ਇਹ ਸੁਭਾਅ ਹੁਣ ਜੱਗ ਜਾਹਰ ਹੋ ਗਿਆ ਹੈ ਤੇ ਹੁਣ ਕੋਈ ਵੀ ਉਹਨਾਂ ਦੀ ਗੱਲ ਵਿਚ ਵਿਸ਼ਵਾਸ ਨਹੀਂ ਕਰਦਾ। ਉਹਨਾਂ ਕਿਹਾ ਕਿ ਗੁਰਦਾਸਪੁਰ ਪਾਰਲੀਮਾਨੀ ਹਲਕੇ ਦੇ ਕਾਂਗਰਸੀ ਵਿਧਾਇਕ ਵੀ ਬਾਜਵਾ ਦੀ ਚੋਣ ਮੁਹਿੰਮ ਤੋਂ ਕਿਨਾਰਾ ਕਰ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਮੁਖੀ ਗੁਰਦਾਸਪੁਰ ਦੇ ਲੋਕਾਂ ਤੋਂ ਇਸ ਵੀ ਭੱਜ ਰਹੇ ਹਨ ਕਿਉਂਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਬਾਜਵਾ ਨੇ 38 ਕਿਲੋਮੀਟਰ ਕਾਦੀਆਂ ਰੇਲ ਲਿੰਕ ਦਾ ਗੱਜ ਵੱਜ ਕੇ ਐਲਾਨ ਕੀਤਾ ਸੀ ਤੇ ਤਿੰਨ ਸਾਲ ਪਹਿਲਾਂ ਦਾਅਵਾ ਕੀਤਾ ਸੀ ਕਿ ਇਸਨੂੰ ਰੇਲ ਬਜਟ ਵਿਚ ਸ਼ਾਮਲ ਕੀਤਾ ਗਿਆ ਹੈ। ਉਹਨਾਂ ਨੇ ਤਾਂ ਰੇਲ ਮੰਤਰਾਲੇ ਦੇ ਅਧਿਕਾਰੀ ਵੀ ਘਰ ਨਾਸ਼ਤੇ ਵਾਸਤੇ ਸੱਦ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਸੀ ਪਰ ਇਹ ਰੇਲ ਲਾਈਨ ਦਾ ਇਕ ਇੰਚ ਵੀ ਕੰਮ ਸ਼ੁਰੂ ਨਹੀਂ ਹੋ ਸਕਿਆ।ਪ੍ਰਦੇਸ਼ ਕਾਂਗਰਸ ਮੁਖੀ ਵੱਲੋਂ ਪੂਰੇ ਨਾ ਕੀਤੇ ਵਾਅਦਿਆਂ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਉਹਨਾਂ ਵਾਅਦਾ ਕੀਤਾ ਸੀ ਕਿ ਕਲਾਨੌਰ ਵਿਚ ਰੇਲ ਕੋਚ ਫੈਕਟਰੀ ਲੱਗੇਗੀ ਅਤੇ ਉਹਨਾਂ ਦੇ ਹਲਕੇ ਵਿਚ ਵਿਸ਼ਵ ਯੂਨੀਵਰਸਿਟੀ ਬਣੇਗੀ ਪਰ ਇਹ ਸਾਰੇ ਵਾਅਦੇ ਸਿਰਫ ਵਾਅਦੇ ਹੀ ਬਣ ਕੇ ਰਹਿ ਗਏ ਤੇ ਇਸੇ ਕਾਰਨ ਹੁਣ ਬਾਜਵਾ ਨੂੰ ਲੋਕਾਂ ਦਾ ਸਾਹਮਣਾ ਕਰਨ ਵਿਚ ਔਖਿਆਈ ਹੋ ਰਹੀ ਹੈ ਤੇ ਉਹ ਆਨੇ ਬਹਾਲੇ ਹਲਕੇ ਤੋਂ ਭੱਜਣਾ ਚਾਹੁੰਦੇ ਹਨ।

ਬਾਦਲ ਨੇ ਕਿਹਾ ਕਿ ਦੂਜੇ ਪਾਸੇ ਭਾਜਪਾ ਦੇ ਗੁਰਦਾਸਪੁਰ ਤੋਂ ਉਮੀਦਵਾਰ ਵਿਨੋਦ ਖੰਨਾ ਹਨ ਜਿਹਨਾਂ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ  ਤੇ ਉਹ ਅਣਥੱਕ ਵਰਕਰ ਹਨ। ਉਹਨਾਂ ਕਿਹਾ ਕਿ ਖੰਨਾ ਸਾਹਿਬ ਨੇ ਹਲਕੇ ਦੇ ਦੂਰ ਦੁਰਾਡੇ ਦੇ ਪਿੰਡਾ ਨੂੰ ਨੌ ਪੁੱਲ ਬਣਾ ਕੇ ਆਪਸ ਵਿਚ ਜੋੜ ਕੇ ਆਪਣਾ ਨਾਂ ਕਮਾਇਆ ਹੈ। ਉਹਨਾਂ ਦੇ ਬਣਾਏ ਪੁੱਲਾਂ ਦੀ ਬਦੌਲਤ ਆਉਣਾ ਜਾਣਾ ਸੁਖਾਲਾ ਹੋਇਆ ਹੈ ਤੇ ਇਸ ਸਦਕਾ ਵਪਾਰਕ ਗਤੀਵਿਧੀਆਂ ਵੱਧ ਗਈਆਂ ਹਨ।ਉਹਨਾਂ ਕਿਹਾ ਕਿ ਖ ੰਨਾ ਨੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਬਰਾਬਰ ਦੀ ਤਰਜੀਹ ਦਿੱਤੀ ਤੇ ਆਪਣਾ ਐਮ ਪੀ ਫੰਡ ਲੋਕਾਂ ਦੀ ਤਸੱਲੀ ਅਨੁਸਾਰ ਖਰਚ ਕੀਤਾ । ਉਹਨਾਂ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਸ੍ਰੀ ਵਿਨੋਦ ਖੰਨਾ ਦੀ ਲੀਡਰਸ਼ਿਪ ਵਿਚ ਪੂਰੀ ਤਰ੍ਹਾਂ ਇਕਜੁੱਟ ਹੈ ਜਦਕਿ ਕਾਂਗਰਸ ਧੜੇਬੰਦੀ 'ਚ ਵੰਡੀ ਹੋਈ ਹੈ ਅਤੇ ਪ੍ਰਦੇਸ਼ ਕਾਂਗਰਸ ਮੁਖੀ ਦੀ ਉਮੀਦਵਾਰੀ ਵਿਚ ਕੋਈ ਦਿਲਚਸਪੀ ਨਹੀਂ ਲੈ ਰਹੀ।  

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD