Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਮੁਕਾਬਲੇ

ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਗਏ ਸਨਮਾਨ ਚਿੰਨ੍ਹ

ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿੱਚ ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ 1 ਫਰਵਰੀ ਤੋਂ 26 ਫਰਵਰੀ ਤੱਕ ਵਿਦਿਆਰਥੀਆਂ ਵਿੱਚ ਮਾਤ ਭਾਸ਼ਾ ਅਤੇ ਸਾਹਿਤਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਵਿੱਦਿਅਕ ਅਦਾਰਿਆਂ ਵਿੱਚ  ਸਿਰਜਨਾਤਮਕ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਭੁਪਿੰਦਰ ਉਤਰੇਜਾ ਨੇ ਦਿੱਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਨੈਸ਼ਨਲ ਡਿਗਰੀ ਕਾਲਜ ਚਵਾੜਿਆਂ ਵਾਲੀ ਵਿਖੇ ਬੋਲ ਲਿਖਤ, ਭਾਸ਼ਣ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲੇ  ਪ੍ਰਿੰਸੀਪਲ ਡਾ. ਰਚਨਾ ਮਹਿਰੋਕ ਦੀ ਯੋਗ ਅਗਵਾਈ ਵਿਚ ਕਾਲਜ ਸਟਾਫ ਪ੍ਰੋ ਸਵਿਤਾ, ਹਰਵਿੰਦਰ ਅਤੇ ਮਨਪ੍

Web Admin

Web Admin

5 Dariya News

ਫਾਜ਼ਿਲਕਾ , 28 Feb 2022

Last updated on: Feb 28, 2022, 00:00 IST

ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿੱਚ ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ 1 ਫਰਵਰੀ ਤੋਂ 26 ਫਰਵਰੀ ਤੱਕ ਵਿਦਿਆਰਥੀਆਂ ਵਿੱਚ ਮਾਤ ਭਾਸ਼ਾ ਅਤੇ ਸਾਹਿਤਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਵਿੱਦਿਅਕ ਅਦਾਰਿਆਂ ਵਿੱਚ  ਸਿਰਜਨਾਤਮਕ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਭੁਪਿੰਦਰ ਉਤਰੇਜਾ ਨੇ ਦਿੱਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਨੈਸ਼ਨਲ ਡਿਗਰੀ ਕਾਲਜ ਚਵਾੜਿਆਂ ਵਾਲੀ ਵਿਖੇ ਬੋਲ ਲਿਖਤ, ਭਾਸ਼ਣ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲੇ  ਪ੍ਰਿੰਸੀਪਲ ਡਾ. ਰਚਨਾ ਮਹਿਰੋਕ ਦੀ ਯੋਗ ਅਗਵਾਈ ਵਿਚ ਕਾਲਜ ਸਟਾਫ ਪ੍ਰੋ ਸਵਿਤਾ, ਹਰਵਿੰਦਰ ਅਤੇ ਮਨਪ੍ਰੀਤ ਵੱਲੋਂ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਐਮ.ਆਰ. ਸਰਕਾਰੀ ਕਾਲਜ ਫਾਜ਼ਿਲਕਾ ਵਿਖੇ ਲੋਕ ਗੀਤਾਂ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਪ੍ਰਿੰਸੀਪਲ ਸ. ਬਿਕਰਮ ਸਿੰਘ ਵਿਰਕ ਦੀ ਅਗਵਾਈ ਵਿਚ ਜ਼ਿਲ੍ਹਾ ਨੋਡਲ ਅਫ਼ਸਰ ਭਾਸ਼ਾ ਮੰਚ ਸ੍ਰੀ ਸ਼ੇਰ  ਸੰਧੂ ਅਤੇ ਪ੍ਰੋ. ਪ੍ਰਵੀਨ ਰਾਣੀ ਦੁਆਰਾ ਆਯੋਜਿਤ ਕੀਤੇ ਗਏ।ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਾਜ਼ਿਲਕਾ ਵਿਖੇ ਸ੍ਰੀ ਪ੍ਰਦੀਪ ਕੁਮਾਰ ਖਣਗਵਾਲ ਦੀ ਅਗਵਾਈ ਵਿੱਚ ਸ੍ਰੀ ਸੁਰਿੰਦਰ ਕੰਬੋਜ ਪੰਜਾਬੀ ਮਾਸਟਰ ਵੱਲੋਂ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਬੋਲ ਲਿਖਤ ਅਤੇ ਅਖਾਣ  ਪੂਰੇ ਕਰਨ ਦੇ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਖੋਜ ਅਫ਼ਸਰ ਸ. ਪਰਮਿੰਦਰ ਸਿੰਘ ਦਾ ਏਨਾ ਆਯੋਜਿਤ ਮੁਕਾਬਲਿਆਂ  ਵਿੱਚ ਪੂਰਨ ਸਹਿਯੋਗ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਸਰਬਜੀਤ ਕੌਰ ਅਤੇ ਕਨਵੀਨਰ ਕੁਲਦੀਪ ਦੀਪ ਨੇ ਵੀ ਭਰਪੂਰ ਸਹਿਯੋਗ  ਦਿੱਤਾ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਵਾਏ ਗਏ ਮੁਕਾਬਲਿਆਂ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD