Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਪਹਿਲ : ਵਿਦਿਆਰਥੀਆਂ ਦੀ ਵਿਗਿਆਨਕ ਸੋਚ ਪ੍ਰਫੁਲਤ ਕਰਨ ਲਈ ਸਟੈਮ ਲੈਬਜ਼ ਦੀ ਸ਼ੁਰੂਆਤ

ਰਾਸ਼ਟਰੀ ਵਿਗਿਆਨ ਦਿਵਸ ’ਤੇ ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਤੋਂ ਕੀਤੀ ਇਨੋਵੇਸ਼ਨ ਸਟੈਮ ਲੈਬਜ਼ ਦੀ ਸ਼ੁਰੂਆਤ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 28 Feb 2022

Last updated on: Feb 28, 2022, 00:00 IST

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਗਿਆਨ ਤੇ ਗਣਿਤ ਵਰਗੇ ਵਿਸ਼ਿਆਂ ਨੂੰ ਆਸਾਨ, ਦਿਲਚਸਪ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਵਿਗਿਆਨਕ ਸੋਚ ਨੂੰ ਪ੍ਰਫੁਲਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਬੇਹਤਰੀਨ ਪਹਿਲ ਕੀਤੀ ਗਈ ਹੈ। ਜ਼ਿਲ੍ਹੇ ਦੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ 2 ਕਰੋੜ 41 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਸਟੈਮ (ਸਾਇੰਸ, ਟੈਕਨਾਲਜੀ, ਇੰਜੀਨੀਅਰਿੰਗ, ਮੈਥਸ ਲਰਨਿੰਗ) ਲੈਬਜ਼ ਸਥਾਪਿਤ ਕਰਕੇ ਵਿਦਿਆਰਥੀਆਂ ਨੂੰ ਇਕ ਇਸ ਤਰ੍ਹਾਂ ਦਾ ਮਾਹੌਲ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਨਾਲ ਉਹ ਇਨ੍ਹਾਂ ਵਿਸ਼ਿਆਂ ਪ੍ਰਤੀ ਜਿਥੇ ਆਕਰਸ਼ਿਤ ਹੋਣਗੇ, ਉਥੇ ਵੱਧ ਤੋਂ ਵੱਧ ਪ੍ਰੈਕਟੀਕਲ ਪ੍ਰਦਰਸ਼ਨ ਰਾਹੀਂ ਇਸ ਨੂੰ ਆਸਾਨੀ ਨਾਲ ਸਮਝ ਸਕਣਗੇ। ਇਹ ਸੰਭਵ ਹੋ ਸਕਿਆ ਹੈ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੀ ਦੂਰਦਰਸ਼ੀ ਸੋਚ ਕਾਰਨ, ਜਿਸ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਬੱਚੇ ਆਪਣੇ ਹੀ ਸਕੂਲ ਵਿਚ ਆਧੁਨਿਕ ਲੈਬਜ਼ ਰਾਹੀਂ ਵਿਗਿਆਨ, ਤਕਨੀਕ ਤੇ ਗਣਿਤ ਵਰਗੇ ਔਖੇ ਵਿਸ਼ਿਆਂ ਨੂੰ ਆਸਾਨੀ ਨਾਲ ਜਾਣੂ ਹੋ ਸਕਣਗੇ।ਰਾਸ਼ਟਰੀ ਵਿਗਿਆਨ ਦਿਵਸ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਵਿਚ ਪੌਦਾ ਲਗਾ ਕੇ ਇਸ ਇਨੋਵੇਸ਼ਨ ਸਟੈਮ ਲੈਬ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 41 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਟੈਮ ਲੈਬਜ਼ ਮਡਿਊਲ ਨੂੰ ਨੌਵੀਂ ਤੋਂ ਬਾਹਰਵੀਂ ਜਮਾਤ ਲਈ ਸ਼ੁਰੂ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿਚੋਂ 36 ਸਕੂਲਾਂ ਵਿਚ ਲੈਬ ਤਿਆਰ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਪ੍ਰਤੀ ਲੈਬ 5 ਲੱਖ 90 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਲੈਬ ਵਿਚ ਉਪਕਰਨ, ਕੰਪੋਨੈਂਟਸ, ਸਾਇੰਸ ਲੈਬ ਸੈਟਅਪ, ਪ੍ਰਦਰਸ਼ਨ ਦੇ ਹਿੱਸੇ, ਟੇਬਲ ਟਾਪ ਮਾਡਲ, ਰੋਬੋਟਿਕਸ ਕਿੱਟਸ, ਅਡਵਾਂਸਡ ਰੋਬੋਟਿਕਸ ਕਿੱਟਸ, ਸਟੈਮ ਲੈਬ ਐਕਟੀਵੀਟਿਜ਼, ਫਰਨੀਚਰ ਐਂਡ ਸਟੋਰੇਜ ਟ੍ਰੇਜ ਫਾਰ ਲੈਬ ਸੈਟਅਪਸ ਦਿੱਤੇ ਜਾਣਗੇ ਤਾਂ ਜੋ ਵਿਦਿਆਰਥੀ ਨਵੀਂ ਸਿੱÇਖਆ ਪਾਲਿਸੀ ਦੇ ਹਿਸਾਬ ਨਾਲ ਗਤੀਵਿਧੀਆਂ ਤੇ ਪ੍ਰਯੋਗ ਕਰਕੇ ਸਿੱਖਿਆ ਹਾਸਲ ਕਰ ਸਕਣ।ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਗੁਣਵੱਤਾਪੂਰਨ ਸਿੱਖਿਆ ਦੇਣ ਲਈ ਸਟੈਮ ਲੈਬ ਵਿਚ ਵਿਦਿਆਰਥੀਆਂ ਨੂੰ ਹਰ ਵਿਸ਼ੇ ਪ੍ਰਯੋਗਆਤਮਕ ਤਰੀਕੇ ਨਾਲ ਸਮਝਾਉਣ ਦੇ ਨਾਲ-ਨਾਲ ਉਨ੍ਹਾਂ ਤੋਂ ਸਾਇੰਟੀਫਿਕ ਐਕਸਪੈਰੀਮੈਂਟ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਕ ਸਟੈਮ ਲੈਬ ਵਿਚ ਵੱਖ-ਵੱਖ ਉਮਰ ਵਰਗ ਦੇ ਬੱਚਿਆਂ ਤੋਂ ਇਕ ਹਜ਼ਾਰ ਐਕਸਪੈਰੀਮੈਂਟ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਮਡਿਊਲ ਹੋਰ ਸਕੂਲਾਂ ਵਿਚ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬੇਹਤਰੀਨ ਸਿੱਖਿਆ ਤੇ ਸੁਵਿਧਾਵਾਂ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਵਿਦਿਆਰਥੀਆਂ ਦੀ ਪ੍ਰਗਤੀ ਲਈ ਹੋਰ ਉਪਯੋਗੀ ਕਦਮ ਉਠਾਏ ਜਾਣਗੇ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਮੇਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ੍ਰੀ ਰਾਕੇਸ਼ ਕੁਮਾਰ, ਜ਼ਿਲ੍ਹਾ ਵਿਕਾਸ ਫੈਲੋ ਸ੍ਰੀ ਅਦਿਤਿਆ ਮਦਾਨ, ਪ੍ਰਿੰਸੀਪਲ ਮਰਿਦੁਲਾ ਸ਼ਰਮਾ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕਾਊਂਸਲਰ ਅਦਿਤਿਆ ਰਾਣਾ, ਲੈਕਚਰਾਰ ਵਰਿੰਦਰ ਸੈਣੀ, ਰੁਪਿੰਦਰ ਕੌਰ, ਬਬਿਤਾ, ਅਰਚਨਾ ਕਾਲੀਆ ਤੋਂ ਇਲਾਵਾ ਸਕੂਲ ਦਾ ਹੋਰ ਸਟਾਫ਼ ਵੀ ਮੌਜੂਦ ਸੀ।

ਇਨ੍ਹਾਂ ਸਕੂਲਾਂ ’ਚ ਸਥਾਪਿਤ ਕੀਤੇ ਜਾਣਗੇ ਸਟੈਮ ਲੈਬਜ਼

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ, ਪੁਰਹੀਰਾਂ, ਪਿੱਪਲਾਂਵਾਲਾ, ਨਾਰਾ, ਖੜ੍ਹਕਾਂ, ਮਹਿਲਾਂਵਾਲੀ, ਸ਼ੇਰਗੜ੍ਹ, ਚੌਹਾਲ, ਨਾਰੂ ਨੰਗਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ (ਕੋ-ਐਜੂਕੇਸ਼ਨ), ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ, ਕਮਾਲਪੁਰ, ਜਹਾਨਖੇਲਾਂ, ਡਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਿਹ ਸਿੰਘ, ਕੋਟਲਾ ਨੌਧ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦਸੂਹਾ, ਲਮੀਨ, ਬੋਦਲ, ਝਿੰਗੜ ਕਲਾਂ, ਸਫਦਰਪੁਰ, ਰਾਮਗੜ੍ਹ ਸੀਕਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ (ਲੜਕੇ), ਫਲਾਹੀ, ਪੱਦੀ ਸੂਰਾ ਸਿੰਘ, ਗੜ੍ਹਸ਼ੰਕਰ, ਬੀਨੇਵਾਲ, ਪੱਖੋਵਾਲ ਬਿਹਰਾ, ਬੋਰਾ, ਦੇਨੋਵਾਲ ਕਲਾਂ, ਪਨਾਮ, ਭਵਾਨੀਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਫਤਿਹਪੁਰ ਖੁਰਦ, ਮੇਘੋਵਾਲ ਦੋਆਬਾ, ਸਰਕਾਰੀ ਹਾਈ ਸਕੂਲ ਸਿੰਬਲੀ, ਡਗਾਮ ਤੇ ਸਰਕਾਰੀ ਹਾਈ ਸਕੂਲ ਟੂਟੋ ਮਾਜਰਾ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD