Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ.,ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ : ਡਾ. ਐਸ. ਕਰੁਣਾ ਰਾਜੂ

ਸਟਰਾਂਗ ਰੂਮਾਂ ਦੀ 24 ਘੰਟੇ ਈ-ਨਿਗਰਾਨੀ ਲਈ ਲਗਾਏ ਗਏ ਸੀ.ਸੀ.ਟੀ.ਵੀ. ਕੈਮਰੇ, ਰਿਟਰਨਿੰਗ ਅਫ਼ਸਰਾਂ ਵੱਲੋਂ ਦਿਨ 'ਚ 2 ਵਾਰ ਕੀਤਾ ਜਾ ਰਿਹਾ ਦੌਰਾ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju, Varinder Kumar Sharma, Gurpreet Singh Bhullar

Web Admin

Web Admin

5 Dariya News

ਲੁਧਿਆਣਾ , 28 Feb 2022

Last updated on: Feb 28, 2022, 00:00 IST

ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਖ਼ਤ ਸੁਰੱਖਿਆ ਕਵਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰੀ ਪੈਰਾ ਮਿਲਟਰੀ ਫੋਰਸ (ਸੀ.ਏ.ਪੀ.ਐਫ.), ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਦੇ ਹਜ਼ਾਰਾਂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਖੰਨਾ ਸ੍ਰੀ ਜੇ. ਐਲਨਚੇਜ਼ੀਅਨ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਡਾ. ਕੇਤਨ ਬਲੀਰਾਮ ਪਾਟਿਲ ਨਾਲ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ।ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਦੇ ਅੰਦਰਲੇ ਘੇਰੇ ਦੀ ਸੁਰੱਖਿਆ ਕੇਂਦਰੀ ਪੈਰਾ ਮਿਲਟਰੀ ਫੋਰਸ, ਦੂਜੇ ਘੇਰੇ ਦੀ ਪੰਜਾਬ ਆਰਮਡ ਪੁਲਿਸ ਵੱਲੋਂ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਟਰਾਂਗ ਰੂਮਾਂ ਨੂੰ ਬਾਹਰੀ ਸੁਰੱਖਿਆ ਪੰਜਾਬ ਪੁਲਿਸ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਸੁਰੱਖਿਆ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ }ਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸਟਰਾਂਗ ਰੂਮਾਂ ਦੀ ਚੌਵੀ ਘੰਟੇ ਈ-ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਚੋਣ ਲੜ ਰਹੇ ਸਾਰੇ ਉਮੀਦਵਾਰ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪ੍ਰਬੰਧਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਆਪਣੇ ਨੁਮਾਇੰਦੇ ਤਾਇਨਾਤ ਕਰ ਸਕਦੇ ਹਨ।ਸ੍ਰੀ ਰਾਜੂ ਨੇ ਦੱਸਿਆ ਕਿ ਹਰੇਕ ਰਿਟਰਨਿੰਗ ਅਫਸਰ ਦਿਨ ਵਿੱਚ ਦੋ ਵਾਰ (ਸਵੇਰੇ ਅਤੇ ਸ਼ਾਮ) ਸਟਰਾਂਗ ਰੂਮਾਂ (ਸਿਰਫ ਅੰਦਰਲੇ ਘੇਰੇ ਤੱਕ) ਦਾ ਦੌਰਾ ਕਰ ਰਿਹਾ ਹੈ ਅਤੇ ਲੌਗ ਬੁੱਕ ਅਤੇ ਵੀਡੀਓਗ੍ਰਾਫੀ ਦੀ ਜਾਂਚ ਕਰਕੇ ਰਿਪੋਰਟ ਭੇਜ ਰਿਹਾ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੱਖ-ਵੱਖ ਹਲਕਿਆਂ ਲਈ ਸਥਾਪਤ ਸਟਰਾਂਗ ਰੂਮ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਦਾਖਾ ਹਲਕੇ ਲਈ ਸਟਰਾਂਗ ਰੂਮ ਡਾ. ਸੁਖਦੇਵ ਸਿੰਘ ਭਵਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ, ਲੁਧਿਆਣਾ ਉੱਤਰੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੀ.ਏ.ਯੂ., ਲੁਧਿਆਣਾ ਪੱਛਮੀ ਲਈ ਜਿਮਨੇਜ਼ੀਅਮ ਹਾਲ ਪੀ.ਏ.ਯੂ., ਸਮਰਾਲਾ ਤੇ ਲੁਧਿਆਣਾ ਪੂਰਬੀ ਲਈ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ, ਸਾਹਨੇਵਾਲ ਲਈ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਾਲਜ ਰੋਡ, ਲੁਧਿਆਣਾ, ਰਾਏਕੋਟ ਲਈ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਵਿਖੇ, ਲੁਧਿਆਣਾ ਸੈਂਟਰਲ ਲਈ ਆਰੀਆ ਕਾਲਜ, ਆਡੀਟੋਰੀਅਮ ਹਾਲ ਵਿਖੇ, ਲੁਧਿਆਣਾ ਦੱਖਣੀ ਲਈ ਕੇ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ, ਹਲਕਾ ਗਿੱਲ ਲਈ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਰਿਸ਼ੀ ਨਗਰ, ਪਾਇਲ ਲਈ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ, ਖੰਨਾ ਲਈ ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ। (ਅਪਲਾਈਡ ਸਾਇੰਸ ਬਿਲਡਿੰਗ) ਅਤੇ ਆਤਮ ਨਗਰ ਹਲਕੇ ਲਈ ਜੀ.ਐਨ.ਈ. ਪੋਲੀਟੈਕਨਿਕ ਕਾਲਜ, ਗਿੱਲ ਰੋਡ ਲੁਧਿਆਣਾ ਦੀ ਨਵੀਂ ਬਿਲਡਿੰਗ ਵਿਖੇ ਸਟਰਾਂਗ ਰੂਮ ਸਥਾਪਿਤ ਕੀਤਾ ਗਿਆ ਹੈ।ਇਸ ਮੌਕੇ ਉਨ੍ਹਾਂ ਸਟਰਾਂਗ ਰੂਮਾਂ ਦੇ ਬਾਹਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju , Varinder Kumar Sharma , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD