Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੂ.ਐਨ.ਐਸ.ਸੀ. ਵੋਟਿੰਗ ਤੋਂ ਬਾਅਦ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨ 'ਚ ਹੋ ਰਹੀ ਦੋਹਰੀ ਪ੍ਰੇਸ਼ਾਨੀ,ਜਲਦ ਤੋਂ ਜਲਦ ਲਿਆਂਦਾ ਜਾਵੇ : ਭਗਵੰਤ ਮਾਨ

ਵਾਪਸ ਆਉਣ ਵਾਲੇ ਸਾਰੇ ਵਿਦਿਆਰਥੀਆਂ ਦੀਆਂ ਡਿਗਰੀਆਂ ਪੂਰੀਆਂ ਕਰਨ ਲਈ ਕੇਂਦਰ ਸਰਕਾਰ ਜ਼ਰੂਰੀ ਕਦਮ ਚੁੱਕੇ: ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ , 01 Mar 2022

Last updated on: Mar 01, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਢਿੱਲੇ ਵਰਤਾਓ ਅਤੇ ਵਾਪਸ ਲਿਆਉਣੀ ਦੀ ਪ੍ਰਕਿਰਿਆ ਦੇਰੀ ਨਾਲ ਸ਼ੁਰੂ ਕਰਨ ਦੀ ਭਾਰੀ ਕੀਮਤ ਭਾਰਤੀ ਵਿਦਿਆਰਥੀਆਂ ਨੂੰ ਅਦਾ ਕਰਨੀ ਪੈ ਰਹੀ ਹੈ। ਹੁਣ ਭਾਰਤੀ ਵਿਦਿਆਰਥੀਆਂ ਦਾ ਜ਼ਿਆਦਾ ਦਿਨਾਂ ਤੱਕ ਯੂਕਰੇਨ ਵਿੱਚ ਰਹਿਣਾ ਬੇਹੱਦ ਜ਼ੋਖ਼ਮ ਭਰਿਆ ਹੋਵੇਗਾ, ਕਿਉਂਕਿ ਯੂ.ਐਨ.ਐਸ.ਸੀ 'ਚ ਭਾਰਤ ਦੇ ਰੁੱਖ ਦਾ ਸਿੱਧਾ ਅਸਰ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ 'ਤੇ ਪੈ ਰਿਹਾ ਹੈ।ਭਗਵੰਤ ਮਾਨ ਨੇ ਕਿਹਾ ਕਿ ਮੰਗਲਵਾਰ ਨੂੰ ਜਾਰੀ ਕੀਤੀ ਗਈ ਐਡਵਾਇਜ਼ਰੀ ਵਿੱਚ ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਜਿੰਨਾਂ ਜਲਦੀ ਹੋ ਸਕੇ ਕੀਵ ਛੱਡ ਦੇਣ, ਪਰ ਸਰਹੱਦਾਂ ਤੱਕ ਵਿਦਿਆਰਥੀਆਂ ਨੂੰ ਪਹੁੰਚਾਉਣ ਲਈ ਨਾ ਸਾਧਨ ਪ੍ਰਦਾਨ ਕੀਤੇ ਗਏ ਅਤੇ ਨਾ ਹੀ ਕੋਈ ਉਪਾਅ ਦੱਸਿਆ ਗਿਆ ਹੈ। ਯੂਕਰੇਨ ਦੇ ਪੂਰਬੀ ਹਿੱਸਿਆਂ ਵਿੱਚ ਭਾਰੀ ਗੋਲੀਬਾਰੀ ਹੋ ਰਹੀ ਹੈ, ਲੇਕਿਨ ਕੇਂਦਰ ਸਰਕਾਰ ਵਿਦਿਆਰਥੀਆਂ ਨੂੰ ਉਥੋਂ ਕੱਢਣ ਦਾ ਕੋਈ ਠੋਸ ਰਸਤਾ ਨਹੀਂ ਦੱਸ ਰਹੀ ਹੈ। ਮਾਨ ਨੇ ਕਿਹਾ ਕਿ ਜਿਵੇਂ ਜਿਵੇਂ ਸਮਾਂ ਬੀਤਦਾ ਜਾ ਰਿਹਾ ਹੈ, ਉਥੇ ਫਸੇ ਵਿਦਿਆਰਥੀਆਂ ਦੇ ਮਾਤਾ- ਪਿਤਾ ਦੀ ਚਿੰਤਾ ਵਧਦੀ ਜਾ ਰਹੀ ਹੈ।ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸਿੱਖਿਆ ਮਾਫੀਆ ਕਾਰਨ ਸਾਡੇ ਬੱਚੇ ਆਪਣੇ ਘਰ ਛੱਡ ਕੇ ਵਿਦੇਸ਼ਾਂ ਵਿੱਚ ਪੜਨ ਲਈ ਮਜ਼ਬੂਰ ਹਨ। 

ਇਸੇ ਕਾਰਨ ਅੱਜ ਉਹ ਯੁੱਧ 'ਚ ਘਿਰੇ ਦੇਸ ਵਿੱਚ ਫਸ ਗਏ ਹਨ। ਉਨਾਂ ਦੱਸਿਆ ਕਿ ਭਾਰਤੀ ਸਿੱਖਿਆ ਪ੍ਰਣਾਲੀ 'ਚ ਸੁਧਾਰ ਬੇਹੱਦ ਜ਼ਰੂਰੀ ਹੈ, ਸਰਕਾਰੀ ਕਾਲਜ ਅਤੇ ਯੂਨੀਵਰਸਿਟੀਆਂ ਜ਼ਿਆਦਾ ਤੋਂ ਜ਼ਿਆਦਾ ਸੰਖਿਆ ਵਿੱਚ ਬਣਾਏ  ਜਾਣੇ ਚਾਹੀਦੇ ਹਨ। ਵਰਤਮਾਨ ਸਰਕਾਰੀ ਯੂਨੀਵਰਸਿਟੀਆਂ ਦੀ ਖ਼ਰਾਬ ਹਾਲਤ ਨੂੰ ਠੀਕ ਕੀਤਾ ਜਾਵੇ ਅਤੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਦੀ ਫੀਸ ਨੂੰ ਨਿਯਮਿਤ ਕਰਨ ਲਈ ਠੋਸ ਯੋਜਨਾ ਬਣਾਈ ਜਾਵੇ। ਉਨਾਂ ਕਿਹਾ ਕਿ ਜੇ ਆਪਣੇ ਨੌਜਵਾਨਾਂ ਅਤੇ ਦੇਸ਼ ਦਾ ਭਵਿੱਖ ਬਚਾਉਣਾ ਹੈ ਤਾਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਸ ਮਾਮਲੇ ਵਿੱਚ ਹੋਰ ਜ਼ਿਆਦਾ ਗੰਭੀਰ ਹੋਣ ਦੀ ਜ਼ਰੂਰਤ ਹੈ। ਸਿੱਖਿਆ ਵਿਵਸਥਾ ਦੀ ਹਾਲਤ 'ਚ ਸੁਧਾਰ ਕਰਨ ਲਈ ਹਰ ਹਾਲ ਵਿੱਚ ਸਿੱਖਿਆ ਮਾਫੀਆ 'ਤੇ ਕਾਬੂ ਪਾਉਣਾ ਪਵੇਗਾ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਪ੍ਰਫੁਲਤ ਕਰਨਾ ਪਵੇਗਾ।ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਯੁੱਧ ਕਾਰਨ ਮਜ਼ਬੂਰ ਹੋ ਕੇ ਡਿਗਰੀਆਂ ਪੂਰੀਆਂ ਕੀਤੇ ਬਿਨਾਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਇੱਕ ਕਮੇਟੀ ਬਣਾਈ ਜਾਵੇ ਅਤੇ ਉਨਾਂ ਲਈ ਭਾਰਤ 'ਚ ਹੀ ਡਿਗਰੀ ਪੂਰੀ ਕਰਨ ਦੀ ਉਚਿਤ ਵਿਵਸਥਾ ਕੀਤੀ ਜਾਵੇ। ਉਨਾਂ ਕਿਹਾ ਕਿ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀ ਹੁਣ ਦੋਹਰਾ ਦਬਾਅ ਝੱਲ ਰਹੇ ਹਨ, ਇੱਕ ਪਾਸੇ ਉਨਾਂ ਨੂੰ ਯੂਕਰੇਨ ਤੋਂ ਸੁਰੱਖਿਅਤ ਨਿਕਲਣ ਦੀ ਚਿੰਤਾ ਹੈ ਅਤੇ ਦੂਜੇ ਪਾਸੇ ਪੜਾਈ ਅਧੂਰੀ  ਰਹਿਣ 'ਤੇ ਭਵਿੱਖ  ਦੀ ਚਿੰਤਾ ਸਤਾ ਰਹੀ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਰਾਸ਼ਟਰੀ ਸਿਹਤ ਕਮਿਸ਼ਨ, ਸਿੱਖਿਆ ਮੰਤਰਾਲਾ ਅਤੇ ਰਾਜ ਸਰਕਾਰਾਂ ਸਮੇਤ ਸੰਬੰਧਿਤ ਵਿਭਾਗਾਂ ਦੀ ਮਦਦ ਨਾਲ ਪ੍ਰਭਾਵਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਜਾਵੇ ਅਤੇ ਉਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD