Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਯੂਕਰੇਨ ’ਚ ਫਸੇ ਜ਼ਿਲੇ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਯਤਨ ਜਾਰੀ : ਕੁਮਾਰ ਸੌਰਭ ਰਾਜ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਦੇ ਮਾਪਿਆਂ ਨਾਲ ਮੀਟਿੰਗ

DC Barnala, Deputy Commissioner Barnala, Kumar Saurav Raj, Barnala

Web Admin

Web Admin

5 Dariya News

ਬਰਨਾਲਾ , 02 Mar 2022

Last updated on: Mar 02, 2022, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਵੱਲੋਂ ਯੂਕਰੇਨ ਵਿੱਚ ਫਸੇ ਜ਼ਿਲਾ ਬਰਨਾਲਾ ਨਾਲ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਸਰਕਾਰ ਨਾਲ ਲਗਾਤਾਰ ਰਾਬਤੇ ਵਿੱਚ ਹੈ ਤਾਂ ਜੋ ਜ਼ਿਲਾ ਬਰਨਾਲਾ ਨਾਲ ਸਬੰਧਤ 20 ਦੇ ਕਰੀਬ ਵਿਦਿਆਰਥੀਆਂ ਨੂੰ ਉਥੋਂ ਸੁਰੱਖਿਅਤ ਭਾਰਤ ਲਿਆਂਦਾ ਜਾ ਸਕੇ। ਉਨਾਂ ਕਿਹਾ ਕਿ ਇਸੇ ਮਕਸਦ ਨਾਲ ਮਾਪਿਆਂ ਤੋਂ ਲਗਾਤਾਰ ਬੱਚਿਆਂ ਦੀ ਲੋਕੇਸ਼ਨ ਬਾਰੇ ਜਾਣਕਾਰੀ ਲਈ ਜਾ ਰਹੀ ਹੈ ਤੇ ਮਾਪਿਆਂ ਦਾ ਵਟਸਐਪ ਗਰੁੱਪ ਬਣਾਇਆ ਗਿਆ ਹੈ ਤਾਂ ਜੋ ਪਲ ਪਲ ਦੀ ਜਾਣਕਾਰੀ ਲੈ ਕੇ ਬੱਚਿਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਾਈ ਜਾ ਸਕੇ।ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਸਾਰੇ ਪਰਿਵਾਰ ਨਾਲ ਪੂਰੀ ਤਰਾਂ ਖੜਾ ਹੈ।

ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਬੱਚਿਆਂ ਬਾਰੇ ਸਾਰੀ ਜਾਣਕਾਰੀ ਲਗਾਤਾਰ ਜ਼ਿਲਾ ਪ੍ਰਸ਼ਾਸਨ ਨੂੰ ਅਪਡੇਟ ਕਰਵਾਉਣ।ਇਸ ਮੌਕੇ ਮਾਪਿਆਂ ਨੇ ਦੱਸਿਆ ਕਿ ਉਨਾਂ ਦੇ ਬੱਚੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਬਹੁਤੇ ਬੱਚੇ ਯੂਕਰੇਨ ਦੇ ਗੁਆਂਢੀ ਦੇਸ਼ਾਂ ਦੇ ਵੱਖ ਵੱਖ ਬਾਰਡਰਾਂ ਦੇ ਨੇੜੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਤਪਾ ਨੂੰ ਆਖਿਆ ਕਿ ਉਹ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਹੋਰ ਅਮਲੇ ਰਾਹੀਂ ਯੂਕਰੇਨ ’ਚ ਫਸੇੇ ਜ਼ਿਲੇ ਦੇ ਸਾਰੇ ਨੌਜਵਾਨਾਂ ਦੇ ਮਾਪਿਆਂ ਨਾਲ ਲਗਾਤਾਰ ਰਾਬਤਾ ਰੱਖਣ।ਇਸ ਮੌਕੇ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸਡੀਐਮ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

 

Tags: DC Barnala , Deputy Commissioner Barnala , Kumar Saurav Raj , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD