Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਜਿਲ੍ਹੇ ਦਾ ਦੌਰਾ

ਸਟਰਾਂਗ ਰੂਮਾਂ ਅਤੇ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab

Web Admin

Web Admin

5 Dariya News

ਅੰਮ੍ਰਿਤਸਰ , 02 Mar 2022

Last updated on: Mar 02, 2022, 00:00 IST

ਵਧੀਕ ਮੁੱਖ ਚੋਣ ਅਫਸਰ ਪੰਜਾਬ, ਡੀ.ਪੀ.ਐਸ. ਖਰਬੰਦਾ ਵਲੋਂ ਅੱਜ ਈ.ਵੀ.ਐਮ ਸਟਰਾਂਗ ਰੂਮਾਂ/ਕਾਊਟਿੰਗ ਸੈਂਟਰਾਂ ਦੀ ਸਰੁੱਖਿਆ ਸਬੰਧੀ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਬਾਬਾ ਬਕਾਲਾ, ਅਜਨਾਲਾ ਸਮੇਤ ਸ਼ਹਿਰ ਵਿੱਚ ਬਣਾਏ ਗਏ ਸਾਰੇ 11 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਿਆ  ਅਤੇ ਗਿਣਤੀ ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਉਨਾਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨਬਿੰਨ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਥੇ 24 ਘੰਟੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਤਾਇਨਾਤੀ ਦੇ ਨਾਲ ਤਿੰਨ ਪੱਧਰੀ ਸੁਰੱਖਿਆ ਢਾਂਚਾ ਸਥਾਪਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦਾ ਵਿਯੂ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ ਰਾਹੀ ਦਿੱਤਾ ਗਿਆ ਹੈ।ਵਧੀਕ ਚੋਣ ਅਫਸਰ ਪੰਜਾਬ ਵਲੋਂ ਸੀਸੀਟੀਵੀ ਕੈਮਰਿਆਂ ਦੀ ਲਾਈਵ ਫੀਡਿੰਗ ਨੂੰ ਵੇਖਣ ਲਈ ਉਮੀਦਵਾਰਾਂ ਦੇ ਪ੍ਰਤੀਨਿਧੀਆਂ ਲਈ ਬਣਾਏ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦਾ ਦੌਰਾ ਵੀ ਕੀਤਾ ਗਿਆ। 

ਜਿਕਰਯੋਗ ਹੈ ਕਿ ਇਸ ਕੰਟਰੋਲ ਰੂਮ ਵਿਚ ਚੋਣ ਲੜ ਰਹੇ ਉਮੀਦਵਾਰਾਂ/ਨੁਮਾਇੰਦੇ ਲਗਾਤਾਰ ਬੈਠ ਕੇ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ) ਵੇਖ ਰਹੇ ਹਨ। ਉਨਾਂ ਇਸ ਮੌਕੇ ਸਟਰਾਂਗ ਰੂਮਾਂ ਦੀ ਸੁਰੱਖਿਆ ਪ੍ਰਬੰਧ ਦੀ ਫੁੱਟਜ਼ ਵੇਖ ਰਹੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਸ੍ਰੀ ਖਰਬੰਦਾ ਨੇ ਉਕਤ ਪ੍ਰਤੀਨਿਧੀਆਂ ਲਈ ਮੰਜੇ, ਬਿਸਤਰੇ ਅਤੇ ਹੋਰ ਸੁਵਿਧਾਵਾਂ ਦੇਣ ਦੀ ਹਦਾਇਤ ਵੀ ਕੀਤੀ। ਜ਼ਿਲਾ ਚੋਣ ਅਫਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪ੍ਰਸੋਨਲ ਤੇ ਸੀ.ਏ.ਪੀ.ਐਫ ਦੇ ਜਵਾਨ ਤਾਇਨਾਤ ਹਨ। ਤਾਇਨਾਤ ਕੀਤੇ ਗਏ ਪੁਲਿਸ ਪ੍ਰਸੋਨਲ ਲਈ ਲਾਗਬੁੱਕ (ਡਿਊਟੀ ਰੋਸਟਰ) ਲੱਗਾ ਹੋਇਆ ਹੈ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ /ਮੋਨੀਟਰਿੰਗ ਲਈ ਸਟਰਾਂਗ ਰੂਮਾਂ ਵਿਖੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਉਨਾਂ ਅੱਗੇ ਦੱਸਿਆ ਕਿ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦੇ ਬਾਹਰਵਾਰ ਵਿਚ ਉਮੀਦਵਾਰਾਂ/ਨੁਮਾਇੰਦਿਆਂ ਦੀ ਸਹਾਇਤਾ ਲਈ ਸਬੰਧਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਂਅ ਤੇ ਮੋਬਾਇਲ ਨੰਬਰ ਦਾ ਬੋਰਡ ਲਗਾਇਆ ਹੋਇਆ ਤਾਂ ਜੋ ਜਰੂਰਤ ਪੈਣ ’ਤੇ ਤੁਰੰਤ ਸਬੰਧਤ ਕਰਮਚਾਰੀ ਨਾਲ ਸੰਪਰਕ ਕੀਤਾ ਜਾ ਸਕੇ।ਉਨਾਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ (ਵਿਕਾਸ) ਸ੍ਰੀ ਸੰਜੀਵ ਸ਼ਰਮਾ, ਜਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰ ਪਾਲ ਸਿੰਘ, ਐਸ.ਡੀ.ਐਮ. ਮਜੀਠਾ ਅਮਨਦੀਪ ਕੌਰ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਸੈਕਟਰੀ ਆਰ.ਟੀ.ਏ. ਸ: ਅਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਹਰਦੀਪ ਸਿੰਘ, ਚੋਣ ਤਹਿਸੀਲਦਾਰ ਸ: ਰਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD