Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਰਠੋਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਰਵਨੀਤ ਨੇ ਕੀਤਾ ਪਾਰਟੀ 'ਚ ਸਵਾਗਤ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 08 Apr 2014

Last updated on: Apr 08, 2014, 00:00 IST

ਸ਼੍ਰੋਮਣੀ ਅਕਾਲੀ ਦਲ 'ਚ ਸੱਤਾ ਦੇ ਹੋ ਰਹੇ ਵਿਕੇਂਦਰੀਕਰਨ ਤੋਂ ਪ੍ਰਤਾੜਿਤ ਤੇ ਪਾਰਟੀ 'ਚ ਬਣਦਾ ਸਨਮਾਨ ਨਾ ਮਿਲਣ ਤੋਂ ਦੁਖੀ ਅਕਾਲੀ ਆਗੂਆਂ ਦਾ ਕਾਂਗਰਸ 'ਚ ਸ਼ਾਮਿਲ ਹੋਣਾ ਜ਼ਾਰੀ ਹ। ਗਿੱਲ ਵਿਧਾਨ ਸਭਾ ਹਲਕੇ ਦੇ ਪਿੰਡ ਮੰਨੇਵਾਲ 'ਚ ਆਯੋਜਿਤ ਇਕ ਪਬਲਿਕ ਮੀਟਿੰਗ ਦੌਰਾਨ ਬਲਬੀਰ ਸਿੰਘ ਰਠੋਰ ਦੀ ਅਗਵਾਈ 'ਚ ਕਈ ਅਕਾਲੀ ਵਰਕਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ। ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਬਲਬੀਰ ਤੇ ਹੋਰਨਾਂ ਅਕਾਲੀ ਵਰਕਰਾਂ ਦਾ ਪਾਰਟੀ 'ਚ ਸਵਾਗਤ ਕੀਤਾ। ਜਿਥੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਲਕੀਅਤ ਸਿੰਘ ਦਾਖਾ, ਜ਼ਿਲ੍ਹਾ ਯੂਥ ਕਾਂਗਰਸ ਦਿਹਾਤੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਹੰਬੜਾ ਵੀ ਵਿਸ਼ੇਸ਼ ਤੌਰ 'ਤੇ ਮੌਜ਼ੂਦ ਰਹੇ।

ਬਲਬੀਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਅਕਾਲੀ ਦਲ 'ਚ ਸ਼ਾਮਿਲ ਕਰਨ ਵੇਲੇ ਉਨ੍ਹਾਂ ਨੂੰ ਪਾਰਟੀ 'ਚ ਸਨਮਾਨ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਬਾਅਦ 'ਚ ਅਕਾਲੀ ਅਗਵਾਈ ਆਪਣੇ ਵਾਅਦੇ ਤੋਂ ਪਲਟ ਗਈ। ਇਸ ਵਾਰ ਕਾਂਗਰਸ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੂੰ ਟਿਕਟ ਦਿੱਤਾ, ਤਾਂ ਉਨ੍ਹਾਂ ਨੇ ਮੁੜ ਤੋਂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਮੰਨ ਬਣਾ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਅਮਨ ਸ਼ਾਂਤੀ ਵਾਪਿਸ ਲਿਆਉਣ ਲਈ ਬੇਅੰਤ ਸਿੰਘ ਨੇ ਆਪਣੇ ਪ੍ਰਾਣਾਂ ਦਾ ਬਲਿਦਾਨ ਦਿੱਤਾ ਸੀ। ਉਹ ਬੇਅੰਤ ਸਿੰਘ ਦੇ ਪੁਰਾਣੇ ਸਮਰਥਕ ਹਨ ਅਤੇ ਹੁਣ ਉਨ੍ਹਾਂ ਦੇ ਪੋਤੇ ਰਵਨੀਤ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਚੱਲਣਗੇ ਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।ਬਿੱਟੂ ਨੇ ਬਲਬੀਰ ਤੇ ਹੋਰਨਾਂ ਦਾ ਕਾਂਗਰਸ 'ਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ 'ਚ ਹਰ ਵਰਕਰ ਨੂੰ ਉਚਿਤ ਸਨਮਾਨ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਗਵਾਈ ਦੀਆਂ ਨੀਤੀਆਂ ਤੋਂ ਦੁਖੀ ਕਈ ਸਾਬਕਾ ਕਾਂਗਰਸੀ ਤੇ ਅਕਾਲੀ ਆਗੂ ਉਨ੍ਹਾਂ ਦੇ ਸੰਪਰਕ 'ਚ ਹਨ ਅਤੇ ਜ਼ਲਦੀ ਹੀ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣਗੇ। ਇਸ ਮੌਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ 'ਚ ਪ੍ਰਮੁੱਖ ਤੌਰ 'ਤੇ ਭੁਪਿੰਦਰ ਸਿੰਘ, ਸਤਨਾਮ ਸਿੰਘ, ਰਮਨ ਸਿੰਘ, ਜਸਬੀਰ ਸਿੰਘ, ਹਰਗੋਬਿੰਦ ਸਿੰਘ ਸ਼ਾਮਿਲ ਰਹੇ।

 

Tags: Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD