Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸਟਰਾਂਗ ਰੂਮਾਂ ਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, B Srinivasan

Web Admin

Web Admin

5 Dariya News

ਮੋਗਾ , 02 Mar 2022

Last updated on: Mar 02, 2022, 00:00 IST

ਬੀ ਸ਼੍ਰੀਨਿਵਾਸਨ, ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਈ.ਵੀ.ਐਮ ਸਟਰਾਂਗ ਰੂਮਾਂ/ਕਾਊਟਿੰਗ ਸੈਂਟਰਾਂ ਦੀ ਸੁਰੱਖਿਆ ਸਬੰਧੀ ਆਈ ਟੀ ਆਈ ਮੋਗਾ ਦਾ ਦੌਰਾ ਕੀਤਾ ਗਿਆ, ਜਿਥੇ ਜ਼ਿਲ੍ਹੇ ਦੇ ਸਾਰੇ 04 ਵਿਧਾਨ ਸਭਾ ਹਲਕਿਆਂ ਦੇ ਈ.ਵੀ.ਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰ ਸੁਰਿੰਦਰ ਸਿੰਘ, ਸ੍ਰ ਸਤਵੰਤ ਸਿੰਘ ਰਿਟਰਨਿੰਗ ਅਫ਼ਸਰ ਮੋਗਾ, ਸ੍ਰ ਅਮਰੀਕ ਸਿੰਘ ਰਿਟਰਨਿੰਗ ਅਫ਼ਸਰ ਨਿਹਾਲ ਸਿੰਘ ਵਾਲਾ, ਸ਼੍ਰੀ ਨਿਤੀਸ਼ ਸਿੰਗਲਾ ਰਿਟਰਨਿੰਗ ਅਫ਼ਸਰ ਬਾਘਾਪੁਰਾਣਾ, ਸ਼੍ਰੀਮਤੀ ਚਾਰੁਮਿਤਾ ਰਿਟਰਨਿੰਗ ਅਫ਼ਸਰ ਧਰਮਕੋਟ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ਼੍ਰੀਨਿਵਾਸਨ ਵਲੋਂ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਿੰਗ ਮਸ਼ੀਨਾਂ ਨੂੰ ਸੁਰੱਖਿਅਤ ਰੱਖਣ ਲਈ ਬਣਾਏ ਗਏ ਸਟਰਾਂਗ ਰੂਮਾਂ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨ-ਬਿੰਨ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਥੇ 24 ਘੰਟੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਤਾਇਨਾਤੀ ਦੇ ਨਾਲ ਤਿੰਨ ਪੱਧਰੀ ਸੁਰੱਖਿਆ ਉਪਾਅ ਸਥਾਪਤ ਕੀਤੇ ਹਨ। ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦਾ ਵਿਯੂ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ ਰਾਹੀਂ ਦਿੱਤਾ ਗਿਆ ਹੈ।

ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਸੀਸੀਟੀਵੀ ਕੈਮਰਿਆਂ ਦੀ ਲਾਈਵ ਫੀਡਿੰਗ ਨੂੰ ਮੋਨੀਟਰਿੰਗ ਕਰਨ ਲਈ ਬਣਾਏ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦਾ ਦੌਰਾ ਵੀ ਕੀਤਾ। ਇਸ ਕੰਟਰੋਲ ਰੂਮ ਵਿਚ ਚੋਣ ਲੜ ਰਹੇ ਉਮੀਦਵਾਰਾਂ/ਨੁਮਾਇੰਦੇ ਆ ਕੇ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ) ਦੇਖ ਸਕਦੇ ਹਨ।ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਵਿਖੇ ਸਟਰਾਂਗ ਰੂਮਾਂ ਦੀ ਸੁਰੱਖਿਆ ਪ੍ਰਬੰਧ ਦੀ ਫੁੱਟਜ਼ ਵੇਖਣ ਪਹੁੰਚੇ ਹੋਏ ਰਾਜਸੀ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਜਿਹਨਾਂ ਵੱਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਗੱਲ ਕਰਦਿਆਂ ਸ਼੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪ੍ਰਸੋਨਲ ਤੇ ਸੀ.ਏ.ਪੀ.ਐਫ ਦੇ ਜਵਾਨ ਤਾਇਨਾਤ ਹਨ। ਤਾਇਨਾਤ ਕੀਤੇ ਗਏ ਪੁਲਿਸ ਪ੍ਰਸੋਨਲ ਲਈ ਲਾਗਬੁੱਕ (ਡਿਊਟੀ ਰੋਸਟਰ) ਲੱਗਾ ਹੋਇਆ ਹੈ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ /ਮੋਨੀਟਰਿੰਗ ਲਈ ਸਟਰਾਂਗ ਰੂਮਾਂ ਵਿਖੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਜ਼ਿਲ੍ਹਾ ਚੋਣ ਅਫਸਰ ਮੋਗਾ ਨੇ ਅੱਗੇ  ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , B Srinivasan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD