Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਮਨਾਇਆ ਗਿਆ ਵਿਸ਼ਵ ਸੁਣਨ ਦਿਵਸ

Special Day, Fazilka

Web Admin

Web Admin

5 Dariya News

ਫਾਜ਼ਿਲਕਾ , 03 Mar 2022

Last updated on: Mar 03, 2022, 00:00 IST

ਅੱਜ ਵਿਸ਼ਵ ਸੁਣਨ ਦਿਵਸ ਦੇ ਮੌਕੇ ਤੇ ਸੰਕੇਤਕ ਭਾਸ਼ਾ ਸਬੰਧੀ ਬੈਨਰ ਜਾਰੀ ਕਰਦੇ ਹੋਏ ਸਿਵਲ ਸਰਜਨ ਫਾਜ਼ਿਲਕਾ  ਡਾਕਟਰ ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਸੁਣਨ ਦੀ ਸ਼ਕਤੀ ਸਾਨੂੰ ਕੁਦਰਤ ਵੱਲੋਂ ਇਕ ਬਹੁਤ ਵੱਡੀ ਦੇਣ ਹੈ। ਪਰ ਇਸ ਲਈ ਸਾਨੂੰ ਆਪਣੇ ਕੰਨਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੰਨ ਵਿੱਚੋ ਖੂਨ, ਬਦਬੂ ਦਾ ਆਉਣਾ ਗੰਭੀਰ ਰੋਗ ਦੇ ਲਛੱਣ ਹੁੰਦੇ ਹਨ, ਏਸੇ ਤਰਾਂ ਕੰਨ ਵਿਚ ਕੋਈ ਤਿੱਖੀ ਚੀਜ ਨਹੀਂ ਪਾਉਣੀ ਤੇ ਬੱਚੇ ਦੇ ਕੰਨ ਤੇ ਕਦੇ ਨਾ ਮਾਰੋ, ਕੰਨਾਂ ਨੂੰ ਤੇਜ਼ ਸ਼ੋਰ ਸ਼ਰਾਬੇ ਤੋਂ ਬਚਾਓ ਤੇ ਕੰਨਾਂ ਵਿਚ ਪਾਣੀ ਨਾ ਪੈਣ ਦਿਓ। ਜੇ ਕੋਈ ਬੱਚਾ ਕਲਾਸ ਵਿੱਚ ਪੜ੍ਹਾਈ ਤੇ ਧਿਆਨ ਨਹੀਂ ਦਿੰਦਾ ਜਾ ਵਾਰ ਵਾਰ ਇਕੋ ਗੱਲ ਪੁੱਛਦਾ ਹੈ ਤਾਂ ਹੋ ਸਕਦਾ ਹੈ ਉਸਨੂੰ ਘਟ ਸੁਣਾਈ ਦੇਂਦਾ ਹੋਵੇ। 

ਕੰਨ ਵਿਚ ਕਿਸੇ ਵੀ ਤਰਾਂ ਦੇ ਤੇਲ ਜਾਂ ਹੋਰ ਕੋਈ ਤਰਲ ਪਦਾਰਥ ਨਹੀਂ ਪਾਉਣੇ ਚਾਹੀਦੇ। ਉਪਰੋਕਤ ਨਿਸ਼ਾਨੀਆਂ ਹੋਣ ਤੇ ਤੁਰੰਤ ਡਾਕਟਰੀ ਸਲਾਹ ਤੇ ਪੂਰਾ ਇਲਾਜ਼ ਕਰਾਉਣਾ ਚਾਹੀਦਾ ਹੈ।ਡਾ ਸਰਬ੍ਰਿੰਦਰ ਸਿੰਘ ਏ ਸੀ ਐਸ ਨੇ ਕਿਹਾ ਕਿ ਨਾਲ ਸਾਨੂੰ ਸਾਰਿਆਂ ਨੂੰ ਹੀ ਜਿਹੜੇ ਜਨਮ ਤੋਂ ਹੀ ਸੁਣ ਜਾਂ ਬੋਲ ਨਹੀਂ ਸਕਦੇ ਓਹਨਾਂ ਨਾਲ ਕਦੇ ਵੀ ਭੇਦਭਾਵ ਭਰਿਆ ਵਰਤਾਰਾ ਨਹੀਂ ਕਰਨਾ ਚਾਹੀਦਾ।ਇਸ ਮੌਕੇ ਤੇ ਸੰਕੇਤਕ ਭਾਸ਼ਾ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਅਨਿਲ ਧਾਮੂ ਨੇ ਕਿਹਾ ਕਿ ਵਿਭਾਗ ਵੱਲੋਂ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਭਾਸ਼ਾ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋਂ ਕਿਸੇ ਨਾਲ ਬਿਨਾ ਭੇਦ ਭਾਵ ਦੇ ਓਹਨਾਂ ਨੂੰ ਸਹੀ ਮਾਰਗ ਦਰਸ਼ਨ ਅਤੇ ਸਹਾਇਤਾ ਦਿੱਤੀ ਜਾ ਸਕੇ।ਇਸ ਮੌਕੇ ਤੇ ਐਸ ਐਮ ਓ ਫਾਜ਼ਿਲਕਾ ਡਾਕਟਰ ਰੋਹਿਤ, ਡਾ ਅਰਪਿਤ ਗੁਪਤਾ, ਬੀ ਈ ਈ ਹਰਮੀਤ , ਦੀਵੇਸ਼ ਬੀ ਸੀ ਸੀ ਸੁਖਦੇਵ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।    

 

Tags: Special Day , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD