Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਸ਼ਵ ਸੁਣਨ ਸ਼ਕਤੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਜਾਂਚ ਕੈਂਪ

ਕੰਨਾਂ ਦੀ ਦੇਖ-ਭਾਲ ਬੇਹੱਦ ਜ਼ਰੂਰੀ: ਡਾ. ਔਲਖ

Special Day, Barnala

Web Admin

Web Admin

5 Dariya News

ਬਰਨਾਲਾ , 03 Mar 2022

Last updated on: Mar 03, 2022, 00:00 IST

ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਧੀਨ “ਵਿਸ਼ਵ ਸੁਣਨ ਸ਼ਕਤੀ ਦਿਵਸ” ਮਨਾਉਣ ਹਿੱਤ ਜ਼ਿਲੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ। ਡਾ. ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਸਮੇਂ ਸਮੇਂ ’ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਸ਼ਿਆਂ ਨਾਲ ਸਬੰਧਿਤ ਦਿਨ ਮਨਾਉਂਦਾ ਰਹਿੰਦਾ ਹੈ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਹੋਣ। ਉਨਾਂ ਦੱਸਿਆ ਕਿ ਕੰਨਾਂ ਤੋਂ ਘੱਟ ਸੁਣਨਾ ਵੀ ਇਕ ਆਮ ਬਿਮਾਰੀ ਹੈ। ਜੇਕਰ ਇਸ ਦੀ ਸਮੇਂ ਸਿਰ ਪਹਿਚਾਣ ਹੋ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ।ਇਸ ਮੌਕੇ ਜ਼ਿਲਾ ਟੀਕਾਕਰਣ ਅਫਸਰ ਡਾ. ਰਾਜਿੰਦਰ ਸਿੰਗਲਾ (ਅੱਖ, ਨੱਕ, ਕੰਨ, ਗਲੇ ਦੇ ਮਾਹਿਰ) ਦੀ ਅਗਵਾਈ ਵਿੱਚ ਸਿਵਲ ਹਸਪਤਾਲ ਬਰਨਾਲਾ ਵਿਖੇ ਲਗਾਏ ਕੈਂਪ ਦੌਰਾਨ 60 ਤੋਂ ਵੱਧ ਮਰੀਜ਼ਾਂ ਦੇ ਕੰਨਾਂ ਦੀ ਜਾਂਚ ਕੀਤੀ ਗਈ। ਉਨਾਂ ਕਿਹਾ ਕਿ ਹਰ ਇਕ ਨੂੰ ਆਪਣੇ ਕੰਨਾਂ ਦੀ ਦੇਖਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਬਾਗੀ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਅੱਜ “ਵਿਸ਼ਵ ਸੁਣਨ ਸ਼ਕਤੀ ਦਿਵਸ’’ ਮੌਕੇ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਮੌਕੇ ਐਸ.ਐਮ.ਓ ਡਾ. ਜੋਤੀ ਕੌਸ਼ਲ, ਜ਼ਿਲਾ ਟੀ. ਬੀ. ਅਫਸਰ ਡਾ. ਮੋਨੀਕਾ, ਸਿਹਤ ਕਰਮੀ ਤੇ ਹੋਰ ਹਾਜ਼ਰ ਸਨ।    

 

 

Tags: Special Day , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD