Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਇਸ ਵਾਰ ਮਰਦਮਸ਼ੁਮਾਰੀ ਹੋਵੇਗੀ ਡਿਜੀਟਲ : ਡਾ. ਅਭਿਸ਼ੇਕ ਜੈਨ

ਪੰਜਾਬ 'ਚ ਮਰਦਮਸ਼ੁਮਾਰੀ ਲਈ ਨਿਯੁਕਤ ਕੀਤੇ ਗਏ ਡਾਇਰੈਕਟਰ ਨੇ ਤਿਆਰੀਆਂ ਦੀ ਕੀਤੀ ਸਮੀਖਿਆ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 03 Mar 2022

Last updated on: Mar 03, 2022, 00:00 IST

ਭਾਰਤ ਸਰਕਾਰ ਵਲੋਂ ਆਗਾਮੀ ਮਰਦਮਸ਼ੁਮਾਰੀ ਦੇ ਮੱਦੇਨਜ਼ਰ ਪੰਜਾਬ ਲਈ ਨਿਯੁਕਤ ਡਾਇਰੈਕਟਰ ਜਨਗਣਨਾ ਆਪ੍ਰਰੇਸ਼ਨਜ਼ ਡਾ. ਅਭਿਸ਼ੇਕ ਜੈਨ ਨੇ ਇਥੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੋਣ ਵਾਲੀ ਮਰਦਮਸ਼ੁਮਾਰੀ ਸਬੰਧੀ ਤਿਆਰੀਆਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਇਸ ਵਾਰ ਜਨਗਣਨਾ ਡਿਜੀਟਲ ਰੂਪ ਵਿਚ ਹੋਵੇਗੀ ਜਿਸ ਲਈ ਗਿਣਤੀਕਾਰ ਨੂੰ ਆਪਣੇ ਮੋਬਾਈਲ ਫੋਨ 'ਤੇ ਵਿਸ਼ੇਸ਼ ਰੂਪ ਵਿਚ ਤਿਆਰ ਕੀਤੀ ਐਪ ਡਾਊਨਲੋਡ ਕਰਨੀ ਪਵੇਗੀ।ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ,  ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਸ੍ਰੀਮਤੀ ਪੂਜਾ ਸਿਆਲ ਤੇ ਕਮਿਸ਼ਨਰ ਨਗਰ ਨਿਗਮ ਕਮਲ ਕੁਮਾਰ ਗਰਗ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮਰਦਮਸ਼ੁਮਾਰੀ ਸਬੰਧੀ ਮੀਟਿੰਗ ਕਰਦਿਆਂ ਡਾ. ਅਭਿਸ਼ੇਕ ਜੈਨ ਨੇ ਨਿਰਦੇਸ਼ ਦਿੱਤੇ ਕਿ ਸਮੇਂ ਸਿਰ ਲਾਜ਼ਮੀ ਲਿਸਟਾਂ ਦੀ ਤਿਆਰੀ ਯਕੀਨੀ ਬਣਾਈ ਜਾਵੇ ਅਤੇ ਬਲਾਕ ਪੱਧਰ 'ਤੇ ਗਿਣਤੀਕਾਰਾਂ ਦੇ ਯੂਨਿਟ ਸਥਾਪਤੀ ਲਈ ਤਿਆਰੀ ਵਿੱਢੀ ਜਾਵੇ। 

ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਵਲੋਂ ਜਨਗਣਨਾ ਲਈ ਅਤਿ ਲੋੜੀਂਦੀਆਂ ਵਾਰਡਾਂ, ਮੁਹੱਲਿਆਂ, ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਆਦਿ ਦੀ ਢੁੱਕਵੀਂ ਸੂਚੀ ਤਿਆਰ ਕਰ ਕੇ ਭੇਜੀ ਜਾਵੇ ਤਾਂ ਜੋ ਮਰਦਮਸ਼ੁਮਾਰੀ ਲਈ ਅਗਲੇਰੀ ਕਾਰਵਾਈ ਸਮੇਂ ਸਿਰ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਬਣੇ ਨਵੇਂ ਵਾਰਡਾਂ ਅਤੇ ਕਾਲੋਨੀਆਂ ਆਦਿ ਨੂੰ ਵੀ ਲਿਸਟਾਂ ਵਿਚ ਸ਼ਾਮਲ ਕੀਤਾ ਜਾਵੇ ਤਾਂ ਜੋ ਹਰ ਖੇਤਰ ਨੂੰ ਮੁਰਦਮਸ਼ੁਮਾਰੀ ਦੇ ਘੇਰੇ ਵਿਚ ਲਿਆਂਦਾ ਜਾ ਸਕੇ।ਜਨਮ ਅਤੇ ਮੌਤ ਦੇ ਸਰਟੀਫਿਕੇਟ ਬਣਾਉਣ ਵੇਲੇ ਲਾਜ਼ਮੀ ਨਿਯਮਾਂ ਦੀ ਪਾਲਣਾ 'ਤੇ ਜ਼ੋਰ ਦਿੰਦਿਆਂ ਡਾ. ਅਭਿਸ਼ੇਕ ਜੈਨ ਨੇ ਕਿਹਾ ਕਿ ਮੌਤ ਦਾ ਸਰਟੀਫਿਕੇਟ ਲੈਣ ਵੇਲੇ ਮੌਤ ਦਾ ਕਾਰਨ ਲਿਖਿਆ ਜਾਣਾ ਬਹੁਤ ਜ਼ਰੂਰੀ ਹੈ ਭਾਵੇਂ ਮੌਤ ਕਿਸੇ ਹਸਪਤਾਲ ਜਾਂ ਫਿਰ ਘਰ ਵਿਚ ਹੋਈ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਵੀ ਗਠਿਤ ਕੀਤੀ ਜਾਵੇ ਜਿਹੜੀ ਸਮੇਂ-ਸਮੇਂ ਸਿਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਦੀ ਸਮੀਖਿਆ ਕਰੇ।ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮਰਦਮਸ਼ੁਮਾਰੀ ਇਕ ਬਹੁਤ ਮਹੱਤਵਪੂਰਨ ਕਾਰਜ ਹੈ ਜਿਸ ਨੂੰ ਪੂਰੀ ਤਨਦੇਹੀ ਨਾਲ ਨਿਯਮਾਂ ਅਨੁਸਾਰ ਨੇਪਰੇ ਚਾੜਿ੍ਆ ਜਾਵੇਗਾ।  ਇਸ ਮੌਕੇ ਖੋਜ ਅਫ਼ਸਰ (ਨਕਸ਼ੇ)-ਕਮ-ਇੰਚਾਰਜ ਸੀਆਰਐੱਸ ਵਰਿੰਦਰ ਕੌਰ, ਅਤੇ ਹੋਰ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD