Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਡੀਸ਼ਨਲ ਡਾਇਰੈਕਟਰ ਜਨਰਲ ਐਨ.ਸੀ.ਸੀ. ਮੇਜਰ ਜਨਰਲ ਰਾਜੀਵ ਛਿੱਬਰ ਨੇ ਕੈਡਿਟਾਂ ਨੂੰ ਹਥਿਆਰਬੰਦ ਫੌਜ ‘ਚ ਭਰਤੀ ਹੋਣ ਲਈ ਪ੍ਰੇਰਿਆ

Military, Jalandhar, Maj. Gen. Rajiv Chhibber, National Cadet Corps

Web Admin

Web Admin

5 Dariya News

ਜਲੰਧਰ , 03 Mar 2022

Last updated on: Mar 03, 2022, 00:00 IST

ਮੇਜਰ ਜਨਰਲ ਰਾਜੀਵ ਛਿੱਬਰ, ਸੈਨਾ ਮੈਡਲ, ਐਡੀਸ਼ਨਲ ਡਾਇਰੈਕਟਰ ਜਨਰਲ, ਨੈਸ਼ਨਲ ਕੈਡੇਟ ਕੋਰ, ਪੰਜਾਬ ਡਾਇਰੈਕਟੋਰੇਟ, ਚੰਡੀਗੜ੍ਹ ਵੱਲੋਂ ਅੱਜ ਇੱਥੇ ਹੋਣਹਾਰ ਕੈਡਿਟਾਂ ਨਾਲ ਗੱਲਬਾਤ ਕੀਤੀ ਗਈ।ਡਿਫੈਂਸ ਕਲੋਨੀ ਵਿਖੇ ਐਨ.ਸੀ.ਸੀ. ਜਲੰਧਰ ਗਰੁੱਪ ਹੈੱਡਕੁਆਰਟਰ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਜਨਰਲ ਛਿੱਬਰ ਨੇ ਉਨ੍ਹਾਂ ਕੈਡਿਟਾਂ ਨੂੰ ਸਰਟੀਫਿਕੇਟ, ਮੈਡਲ ਅਤੇ ਐਨ.ਸੀ.ਸੀ. ਕੈਪਸ ਪ੍ਰਦਾਨ ਕੀਤੀਆਂ, ਜਿਨ੍ਹਾਂ ਵੱਲੋਂ ਸਵੱਛ ਭਾਰਤ ਮਿਸ਼ਨ, ਬੇਟੀ ਬਚਾਓ ਬੇਟੀ ਪੜ੍ਹਾਓ, ਫਿਟ ਇੰਡੀਆ ਮੂਵਮੈਂਟ ਸਮੇਤ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਅਤੇ ਕੋਰੋਨਾ ਸਾਵਧਾਨੀਆਂ ਤੇ ਕੋਵਿਡ ਟੀਕਾਕਰਨ ਸਬੰਧੀ ਜਾਗਰੂਕਤਾ ਫੈਲਾਉਣ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਸਨ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਗਰੁੱਪ ਕਮਾਂਡਰ ਬ੍ਰਿਗੇਡੀਅਰ ਆਈ.ਐਸ.ਭੱਲਾ, ਵਸ਼ਿਸ਼ਟ ਸੈਨਾ ਮੈਡਲ ਵੀ ਮੌਜੂਦ ਸਨ। ਰੱਖਿਆ ਬਲਾਂ, ਅਰਧ ਸੈਨਿਕ ਬਲਾਂ ਅਤੇ ਕੁਝ ਸਿਵਲ ਸੈਕਟਰਾਂ ਵਿੱਚ ਭਰਤੀ ਹੋਣ ਲਈ ਐਨ.ਸੀ.ਸੀ. ‘ਸੀ’ ਸਰਟੀਫਿਕੇਟ ਦੇ ਵੱਖ-ਵੱਖ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਛਿੱਬਰ ਨੇ ਕੈਡਿਟਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਹਥਿਆਰਬੰਦ ਫੌਜ ਜੁਆਇਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਲੜਕੀਆਂ ਸਮੇਤ ਹੋਣਹਾਰ ਕੈਡਿਟਾਂ ਵੱਲੋਂ ਫੌਜ ਵਿੱਚ ਭਰਤੀ ਹੋਣ ਵਿੱਚ ਦਿਲਚਸਪੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਜੁਆਇਨ ਕਰਨ ਦਾ ਉਨ੍ਹਾਂ ਦਾ ਉਦੇਸ਼ ਭਾਰਤੀ ਹਥਿਆਰਬੰਦ ਫੌਜ ਵਿੱਚ ਭਰਤੀ ਹੋਣ ਲਈ ਆਪਣੇ ਆਪ ਨੂੰ ਤਿਆਰ ਕਰਨਾ ਹੈ।2 ਪੰਜਾਬ (ਲੜਕੀਆਂ) ਬਟਾਲੀਅਨ ਤੋਂ ਕੈਡਿਟ ਦੀਕਸ਼ਾ ਜਨਰਲ ਛਿੱਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਬੇਹੱਦ ਖੁਸ਼ ਸੀ। ਆਈ.ਏ.ਐਫ਼. ਅਧਿਕਾਰੀ ਦੀ ਧੀ ਨੇ ਕਿਹਾ ਕਿ ਜਨਰਲ ਵੱਲੋਂ ਕੈਡਿਟਾਂ ਨੂੰ ਆਪਣੇ ਜਨੂੰਨ ਦਾ ਪਿੱਛਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। 

ਕੈਡੇਟ ਦੀਕਸ਼ਾ ਨੇ ਕਿਹਾ, ‘‘ਮੇਰਾ ਜਨੂੰਨ ਫਾਈਟਰ ਪਾਇਲਟ ਬਣਨਾ ਹੈ ਅਤੇ ਮੈਂ ਇਸ ਲਈ ਪੂਰੀ ਮਿਹਤਨ ਕਰ ਰਹੀ ਹਾਂ।’’ ਕੈਡਿਟ ਦੀਕਸ਼ਾ, ਜਿਸ ਦੇ ਦਾਦਾ ਵੀ ਭਾਰਤੀ ਫੌਜ ਵਿੱਚ ਅਧਿਕਾਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ, ਨੇ ਕਿਹਾ ਕਿ ਉਹ ਪਰਿਵਾਰ ਵਿੱਚ ਤੀਜੀ ਪੀੜ੍ਹੀ ਦੀ ਅਫ਼ਸਰ ਬਣਨਾ ਚਾਹੁੰਦੀ ਹੈ। ਬੀ.ਐਸ.ਸੀ. ਦੇ ਵਿਦਿਆਰਥੀ 12 ਪੰਜਾਬ ਬਟਾਲੀਅਨ, ਹੁਸ਼ਿਆਰਪੁਰ ਤੋਂ ਕੈਡਿਟ ਅੰਡਰ ਅਫ਼ਸਰ ਸੌਰਵ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਫੌਜ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਿਹਾ ਹੈ ਅਤੇ ਇਸ ਸੁਪਨੇ ਨੂੰ ਉਹ ਜ਼ਰੂਰ ਪੂਰਾ ਕਰੇਗਾ।ਹੋਰ ਕੈਡਿਟਾਂ ਨੇ ਵੀ ਫੌਜ ਵਿੱਚ ਭਰਤੀ ਹੋਣ ਲਈ ਅਜਿਹੀਆਂ ਹੀ ਭਾਵਨਾਵਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਕੈਡਿਟਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ। ਸਨਮਾਨਿਤ ਹੋਣ ਵਾਲਿਆਂ ਵਿੱਚ 2 ਪੰਜਾਬ ਬਟਾਲੀਅਨ ਤੋਂ ਐਨ.ਸੀ.ਸੀ. ਸੀਨੀਅਰ ਅੰਡਰ ਅਫ਼ਸਰ (ਐਸ.ਯੂ.ਓ) ਗੁਰਪ੍ਰੀਤ ਸਿੰਘ, 8 ਪੰਜਾਬ ਤੋਂ ਅੰਡਰ ਅਫ਼ਸਰ ਰਿਤਿਕਾ, 21 ਪੰਜਾਬ ਤੋਂ ਕੈਡਿਟ ਨੈਨਾ, ਨੰਬਰ 1 ਏਅਰ ਸਕੁਐਡਰਨ ਐਨ.ਸੀ.ਸੀ. ਤੋਂ ਐਸ.ਯੂ.ਓ. ਪਰਮਦੀਪ ਸਿੰਘ ਅਤੇ ਸੈਨਿਕ ਸਕੂਲ ਕਪੂਰਥਲਾ ਤੋਂ ਐਸ.ਯੂ.ਓ. ਪੁਨੂੰ ਸ਼ਾਮਲ ਹਨ। ਉਪਰੰਤ ਜਨਰਲ ਛਿੱਬਰ ਨੇ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਾਰੇ ਐਸੋਸੀਏਟ ਐਨ.ਸੀ.ਸੀ. ਅਫ਼ਸਰਾਂ (ਏ.ਐਨ.ਓ.) ਨਾਲ ਮੁਲਾਕਾਤ ਕੀਤੀ ਅਤੇ ਐਨ.ਸੀ.ਸੀ. ਕੈਡਿਟਾਂ ਨੂੰ ਸਿਖਲਾਈ ਦੇਣ ਵਿੱਚ ਉਨ੍ਹਾਂ ਦੀ ਭੁਮਿਕਾ ਦੀ ਸ਼ਲਾਘਾ ਕੀਤੀ। ਏ.ਐਨ.ਓਜ਼ ਵਿੱਚ ਮੇਜਰ ਐਸ.ਕੇ. ਤੁਲੀ, ਲੈਫਟੀਨੈਂਟ ਆਸ਼ੂ ਧਵਨ, ਲੈਫਟੀਨੈਂਟ ਸੋਨੀਆ ਮਹਿੰਦਰੂ, ਲੈਫਟੀਨੈਂਟ ਕਮਲਜੀਤ ਸਿੰਘ, ਕੈਪਟਨ ਸੁਰੇਸ਼ ਕੁਮਾਰ, ਕੈਪਟਨ ਅਮਰੀਕ ਸਿੰਘ, ਥਰਡ ਆਫੀਸਰ ਰਾਜਨ ਸ਼ਰਮਾ ਅਤੇ ਥਰਡ ਆਫੀਸਰ ਰਣਵੀਰ ਸਿੰਘ ਰਾਣਾ ਸ਼ਾਮਲ ਸਨ।

        

  

 

Tags: Military , Jalandhar , Maj. Gen. Rajiv Chhibber , National Cadet Corps

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD