Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 04 Mar 2022

Last updated on: Mar 04, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਵਿਧਾਇਕ ਕੁਲਬੀਰ ਜੀਰਾ ਹਾਜ਼ਰ ਸਨ।ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹੈ। ਡਾ. ਵੇਰਕਾ ਨੇ ਦੱਸਿਆ ਕਿ ਯੂਕਰੇਨ ਵਿੱਚ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀ ਫਸੇ ਹੋਏ ਹਨ, ਜਿਨ੍ਹਾਂ ਵਿੱਚੋਂ 75 ਫੀਸਦੀ ਵਿਦਿਆਰਥੀਆਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਚੁੱਕਾ ਹੈ ਅਤੇ ਹੁਣ 300 ਦੇ ਕਰੀਬ ਵਿਦਿਆਰਥੀ ਹਨ ਜੋ ਇੱਕ ਦੋ ਦਿਨਾਂ ਵਿੱਚ ਭਾਰਤ ਵਾਪਸ ਆ ਜਾਣਗੇ। ਡਾ. ਵੇਰਕਾ ਨੇ ਦੱਸਿਆ ਕਿ ਯੂਕਰੇਨ ਵਿੱਚ ਪੰਜਾਬ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਉਸ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਆਸ ਹੈ ਕਿ ਭਾਰਤ ਸਰਕਾਰ ਇਸ ਵੱਲ ਗੰਭੀਰਤਾ ਨਾਲ ਧਿਆਨ ਦੇਵੇਗੀ ਅਤੇ ਉਸਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇਗਾ।

ਡਾ. ਵੇਰਕਾ ਨੇ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਹੋਣ ਦੇ ਨਾਤੇ ਮੁੱਖ ਮੰਤਰੀ ਨੇ ਉਹਨਾਂ ਦੀ ਡਿਊਟੀ ਲਗਾਈ ਹੈ ਕਿ ਯੂਕਰੇਨ ਵਿੱਚ ਪੰਜਾਬ ਨਾਲ ਸਬੰਧਤ ਮੈਡੀਕਲ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਡਿਗਰੀ ਅਧੂਰੀ ਨਾ ਰਹੇ ਅਤੇ ਇਸ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਹ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਸੰਪਰਕ ਵਿੱਚ ਹਨ, ਉਹ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੀੜਤ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਭਾਰਤ ਸਰਕਾਰ ਅਤੇ ਆਈਐਮਏ ਨਾਲ ਗੱਲ ਕਰ ਰਹੇ ਹਨ।ਡਾ. ਵੇਰਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਉਨ੍ਹਾਂ ਰਿਪੋਰਟਾਂ ਦੀ ਵੀ ਨਿਖੇਧੀ ਕੀਤੀ ਗਈ ਜਿਹਨਾਂ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਸਬੰਧੀ ਮਾਮਲੇ ਵਿੱਚ ਕੋਈ ਠੋਸ ਉਪਰਾਲਾ ਨਹੀਂ ਕਰ ਰਹੀ, ਜਦਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਲੈ ਕੇ ਸਮੁੱਚੀ ਕੈਬਨਿਟ ਇਸ ਮੁੱਦੇ 'ਤੇ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ।ਡਾ. ਵੇਰਕਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਅਤੇ ਹਰਿਆਣਾ ਦੀ ਸਥਾਈ ਮੈਂਬਰਸ਼ਿਪ ਦੀ ਕੇਂਦਰ ਵੱਲੋਂ ਕਥਿਤ ਤੌਰ 'ਤੇ ਸਮਾਪਤੀ 'ਤੇ ਸਖ਼ਤ ਇਤਰਾਜ਼ ਕੀਤਾ ਗਿਆ। ਬੀ.ਬੀ.ਐਮ.ਬੀ. ਵਿੱਚ ਹਰਿਆਣਾ ਅਤੇ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਮੁੜ ਹਰਿਆਣਾ ਅਤੇ ਪੰਜਾਬ ਦੇ ਹੱਕਾਂ ਨੂੰ ਕੁਚਲਿਆ ਹੈ। ਪਰ ਪੰਜਾਬ ਸਰਕਾਰ ਇਸ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਪੰਜਾਬ ਨੂੰ ਬਚਾਉਣ ਲਈ ਹਰ ਕਦਮ ਚੁੱਕੇਗੀ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD