Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

10 ਮਾਰਚ ਨੂੰ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਗਿਣਤੀ ਸਟਾਫ਼ ਨੂੰ ਦਿੱਤੀ ਸਿਖਲਾਈ

ਗਿਣਤੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਡਿਪਟੀ ਕਮਿਸ਼ਨਰ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Jalandhar, Ghanshyam Thori, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 04 Mar 2022

Last updated on: Mar 04, 2022, 00:00 IST

10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਿਣਤੀ ਸਟਾਫ਼ ਨੂੰ ਵੋਟਾਂ ਦੀ ਗਿਣਤੀ ਲਈ ਅਪਣਾਈ ਜਾਣ ਵਾਲੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਰੀਟੋਰੀਅਸ ਸਕੂਲ, ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਅਤੇ ਦਫ਼ਤਰ, ਡਾਇਰੈਕਟਰ ਲੈਂਡ ਰਿਕਾਰਡ ਵਿਖੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ ਅਤੇ ਹਰੇਕ ਗਿਣਤੀ ਕੇਂਦਰ ਵਿੱਚ 7-7 (ਕੁੱਲ 14) ਗਿਣਤੀ ਟੇਬਲ ਲਗਾਏ ਜਾਣਗੇ, ਜਿਨ੍ਹਾਂ ’ਤੇ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਅਸਿਸਟੈਂਟ ਅਤੇ ਮਾਈਕਰੋ ਅਬਜ਼ਰਵਰ ਤਾਇਨਾਤ ਹੋਣਗੇ। ਇਸ ਤੋਂ ਇਲਾਵਾ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ (ਈ.ਟੀ.ਪੀ.ਬੀ.ਐਸ.) ਅਤੇ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਵੀ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਜਾਂ ਉਨ੍ਹਾਂ ਦੇ ਕਾਊਂਟਿੰਗ ਏਜੰਟਾਂ ਸਮੇਤ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇਕ ਰਾਊਂਡ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਹੀ ਦੂਜੇ ਰਾਊਂਡ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਹਰੇਕ ਰਾਊਂਡ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਨਾਲੋ-ਨਾਲ ਅਪਡੋਲ ਕੀਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਪਾਵਰ ਪੁਆਇੰਟ ਪ੍ਰਜੈਂਟੇਸ਼ਨ ਰਾਹੀਂ ਗਿਣਤੀ ਸਟਾਫ਼ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਤੇ ਵੀ.ਵੀ.ਪੈਟ ਮਸ਼ੀਨਾਂ ਨੂੰ ਗਿਣਤੀ ਕੇਂਦਰਾਂ ਵਿੱਚ ਲਿਆਉਣ, ਈ.ਵੀ.ਐਮਜ਼ ਤੋਂ ਗਿਣਤੀ ਕਰਨ ਦੀ ਸਮੁੱਚੀ ਪ੍ਰਕਿਰਿਆ, ਰਾਊਂਡ ਵਾਈਜ਼ ਨਤੀਜਾ ਘੋਸ਼ਿਤ ਕਰਨ, ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਕਰਵਾਉਣ ਸਮੇਤ ਹੋਰ ਅਹਿਮ ਜਾਣਕਾਰੀ ਮੁਹੱਈਆ ਕਰਵਾਈ ਗਈ। ਗਿਣਤੀ ਸਟਾਫ਼ ਨੂੰ ਇਸ ਮੌਕੇ ਏਨਕੋਰ ਕਾਊਂਟਿੰਗ ਮੋਡੀਊਲ ਸਬੰਧੀ ਵਿਸਥਾਰ ਨਾਲ ਸਿਖਲਾਈ ਦੇਣ ਤੋਂ ਇਲਾਵਾ ਈ.ਟੀ.ਪੀ.ਬੀ.ਐਸ. ਦੀ ਪ੍ਰਕਿਰਿਆ ਸਬੰਧੀ ਡਰਾਈ ਰਨ ਵੀ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਮੂਹ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ ਚੋਣ ਤਹਿਸੀਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਤਕਨੀਕੀ ਟੀਮਾਂ ਦੇ ਮੈਂਬਰ ਮੌਜੂਦ ਸਨ।ਉਪਰੰਤ ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਏ ਆਨਲਾਈਨ ਡਾਊਟ ਕਲੀਅਰਿੰਗ ਸੈਸ਼ਨ ਵਿੱਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਹਿੱਸਾ ਲਿਆ।

                              

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Jalandhar , Ghanshyam Thori , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD