Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਐੱਸ.ਐੱਸ.ਡੀ.ਕਾਲਜ 'ਚ ਕੌਮਾਂਤਰੀ ਨਾਰੀ ਦਿਵਸ ਮਨਾਇਆ ਗਿਆ

Special Day, International Women’s Day 2022

Web Admin

Web Admin

5 Dariya News

ਬਰਨਾਲਾ , 08 Mar 2022

Last updated on: Mar 08, 2022, 00:00 IST

ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਐੱਸ.ਐੱਸ.ਡੀ.ਕਾਲਜ ਵਿਖੇ ਵਿਚਾਰ ਚਰਚਾ ਅਤੇ ਕਵਿਤਾ ਦਰਬਾਰ ਕਰਵਾ ਕੇ ਕੌਮਾਂਤਰੀ ਨਾਰੀ ਦਿਵਸ ਮਨਾਇਆ ਗਿਆ।ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਖੋਜ਼ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ‘ਚ ਮੈਡਮ ਜਯੋਤੀ ਸਿੰਘ ਰਾਜ ਚੇਅਰਪਰਸਨ ਹਾਸਪੀਟਲ ਵੈਲਫੇਅਰ ਸੈਕਸ਼ਨ ਰੈੱਡ ਕਰਾਸ ਸੁਸਾਇਟੀ ਬਰਨਾਲਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਰਾਜਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ,ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਸਮਾਗਮ ਦੇ ਵਿਚਾਰ ਚਰਚਾ ਸੈਸ਼ਨ ਦੌਰਾਨ ਐੱਸ.ਐੱਸ.ਡੀ ਕਾਲਜ ਦੇ ਪਿੰਸੀਪਲ ਲਾਲ ਸਿੰਘ ਵੱਲੋਂ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਮੈਡਮ ਜਯੋਤੀ ਸਿੰਘ ਰਾਜ ਨੇ ਕਿਹਾ ਕਿ ਅਜੋਕੇ ਸਮੇਂ ‘ਚ ਹਰ ਖੇਤਰ ‘ਚ ਮੱਲ੍ਹਾਂ ਮਾਰ ਰਹੀਆਂ ਲੜਕੀਆਂ ਨੇ ਬਾਖੂਬੀ ਸਿੱਧ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਗੱਲੋਂ ਲੜਕਿਆਂ ਨਾਲੋਂ ਘੱਟ ਨਹੀਂ ਹਨ।ਉਹਨਾਂ ਕਿਹਾ ਕਿ ਬੇਸ਼ੱਕ ਔਰਤਾਂ ਦੇ ਹਾਲਾਤ ਪਹਿਲਾਂ ਦੇ ਮੁਕਾਬਲੇ ਵੱਡੀ ਪੱਧਰ ‘ਤੇ ਬਦਲ ਚੁੱਕੇ ਪਰ ਹਾਲੇ ਵੀ ਬਹੁਤ ਸਾਰੇ ਸਮਾਜਾਂ ਅਤੇ ਪਰਿਵਾਰਾਂ ‘ਚ ਲੜਕੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।ਲੜਕੀਆਂ ਨਾਲ ਹੋ ਰਹੇ ਵਿਤਕਰਿਆਂ ਖਿਲ਼ਾਫ ਡਟਣ ਅਤੇ ਲੜਕੀਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦੇਣ ਦਾ ਪ੍ਰਣ ਅੱਜ ਦੇ ਦਿਨ ਬੇਹੱਦ ਜਰੂਰੀ ਹੈ।ਰਾਜਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਕਿਹਾ ਕਿ ਔਰਤ ਦੇ ਸਤਿਕਾਰ ਦੀ ਬਹਾਲੀ ‘ਚ ਨੌਜਵਾਨ ਪੀੜ੍ਹੀ ਮੁੱਖ ਭੂਮਿਕਾ ਨਿਭਾ ਸਕਦੀ ਹੈ।

ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਕਿਹਾ ਕਿ ਸਦੀਆਂ ਤੋਂ ਔਰਤਾਂ ਦੇ ਮਨਾਂ ‘ਚ ਪੈਦਾ ਕੀਤੀ ਹੀਣਭਾਵਨਾ ਹੌਲੀ ਹੌਲ਼ੀ ਖਤਮ ਹੋ ਰਹੀ ਹੈ ਅਤੇ ਲੜਕੀਆਂ ਹਰ ਖੇਤਰ ‘ਚ ਨਾਮਣਾ ਖੱਟ ਕੇ ਪਰਿਵਾਰ ਦਾ ਮਾਣ ਬਣ ਰਹੀਆਂ ਹਨ।ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਲਾਲ ਸਿੰਘ ਪ੍ਰਿੰਸੀਪਲ ਨੇ ਕਿਹਾ ਕਿ ਔਰਤਾਂ ਦੇ ਅਧਿਕਾਰਾਂ ਅਤੇ ਹੱਕਾਂ ਬਾਰੇ ਜਾਗਰੂਕਤਾ ਸਮੇਂ ਦੀ ਮੁੱਖ ਜਰੂਰਤ ਹੈ।ਉਹਨਾਂ ਕਿਹਾ ਕਿ ਇਸ ਬਾਬਤ ਅਧਿਆਪਕਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ।ਪ੍ਰਿੰਸੀਪਲ ਇਕਬਾਲ ਕੌਰ ਉਦਾਸੀ ਨੇ ਔਰਤ ਦੀ ਜ਼ਿੰਦਗੀ ਦੇ ਅਸਲ ਹਾਲਾਤਾਂ ਨੂੰ ਸਮਝਣ ਦੀ ਜਰੂਰਤ ‘ਤੇ ਜੋਰ ਦਿੱਤਾ। ਸਮਾਗਮ ਦੇ ਦੂਜੇ ਦੌਰ ‘ਚ ਨਾਰੀ ਕਵਿਤਾ ਦਰਬਾਰ ਕਰਵਾਇਆ ਗਿਆ।ਇਸ ਕਵਿਤਾ ਦਰਬਾਰ ‘ਚ ਪ੍ਰੋ. ਤਰਸਪਾਲ ਕੌਰ,ਪ੍ਰਿੰਸੀਪਲ ਇਕਬਾਲ ਕੌਰ ਉਦਾਸੀ,ਪ੍ਰੋ.ਹਰਪ੍ਰੀਤ ਕੌਰ ਰੂਬੀ,ਜਗਜੀਤ ਕੌਰ ਢਿੱਲਵਾਂ,ਅੰਜਨਾ ਮੈਨਨ,ਮਨਦੀਪ ਕੌਰ ਭਦੌੜ,ਹਰਦੀਪ ਕੌਰ ਬਾਵਾ,ਰਜਨੀਸ਼ ਕੌਰ ਬਬਲੀ,ਦਵਿੰਦਰ ਦੀਪ,ਸਿਮਰਜੀਤ ਕੌਰ ਬਰਾੜ ਅਤੇ ਇੰਦਰਵੀਰ ਕੌਰ  ਵੱਲੋਂ ਕਵਿਤਾਵਾਂ ਜਰੀਏ ਔਰਤਾਂ ਦੇ ਹੱਕਾਂ, ਲੜਕੀਆਂ ਵੱਲੋਂ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਅਤੇ ਔਰਤ ਨੂੰ ਬਲਬਾਨ ਬਣਨ ਦਾ ਸੁਨੇਹਾ ਦਿੱਤਾ ਗਿਆ।ਸਮਾਗਮ ਦੇ ਅਖੀਰ ‘ਚ ਸਮਾਗਮ ‘ਚ ਸ਼ਿਰਕਤ ਕਰਨ ਵਾਲੀਆਂ ਸਖਸ਼ੀਅਤਾਂ ਅਤੇ ਕਵਿਤਾ ਦਰਬਾਰ ‘ਚ ਸ਼ਮੂਲੀਅਤ ਕਰਨ ਵਾਲੀਆਂ ਕਵਿੱਤਰੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ‘ਚ ਸੀਨੀਅਰ ਪੱਤਰਕਾਰ ਜਗਸੀਰ ਸਿੰਘ ਸੰਧੂ,ਸੁਖਵਿੰਦਰ ਸਿੰਘ ਢਿੱਲਵਾਂ,ਕੁਲਵੰਤ ਸਿੰਘ ਅਮਲਾ ਸਿੰਘ ਵਾਲਾ ਅਤੇ ਮਾਲਵਿੰਦਰ ਸ਼ਾਇਰ ਸਮੇਤ ਐੱਸ.ਐੱਸ.ਡੀ.ਕਾਲਜ ਦੇ ਪ੍ਰੋਫੈਸਰ ਉਪਕਾਰ ਸਿੰਘ,ਪਰਵਿੰਦਰ ਕੌਰ,ਕਰਮਜੀਤ ਕੌਰ,ਬੀਰਪਾਲ ਕੌਰ,ਅਮਨਦੀਪ ਕੌਰ,ਪੁਸ਼ਪਿੰਦਰ ਸਿੰਘ ੳੱਪਲ,ਸੁਨੀਤਾ ਗੋਇਲ ਅਤੇ ਡਾ. ਬਿਕਰਮਜੀਤ ਸਿੰਘ ਪੁਰਬਾ ਸਮੇਤ ਵਿਦਿਅਰਥੀਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ।

 

Tags: Special Day , International Women’s Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD