Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਅੰਤਰਰਾਸ਼ਟਰੀ ਮਹਿਲਾ ਦਿਵਸ : ਔਰਤ ਦਾ ਹਰ ਖੇਤਰ ’ਚ ਸਮਾਜ ਲਈ ਆਪਣਾ ਵੱਡਮੁੱਲਾ ਯੋਗਦਾਨ: ਰਮਿੰਦਰ ਕੌਰ

Special Day, International Women’s Day 2022,International Women’s Day

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 Mar 2022

Last updated on: Mar 08, 2022, 00:00 IST

ਵਿਸ਼ਵ ਭਰ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸਦਾ ਕਾਰਨ ਹੈ ਕਿ ਔਰਤ ਹੀ ਹੈ ਜੋ ਰਿਸ਼ਤਿਆਂ ਨੂੰ ਬਾਖੂਬੀ ਨਿਭਾਉਂਦੀ ਹੈ। ਔਰਤਾਂ ਦੇ ਸਮਾਜ ਦੇ ਹਰ ਖੇਤਰ ’ਚ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਅੱਜ ਦੇ ਦਿਨ 8 ਮਾਰਚ ਨੂੰ ਦੁਨੀਆ ਭਰ ’ਚ ਔਰਤਾਂ ਨੂੰ ਸਨਮਾਨ ਦੇਣ ਲਈ ਅੰਤਰਰਾਸ਼ਟਰੀ ਮਹਿਲਾ ਦਿਵਸ ਆਯੋਜਤ ਕੀਤਾ ਜਾਂਦਾ ਹੈ। ਅੱਜ ਮਹਿਲਾ ਦਿਵਸ 'ਤੇ ਸਿਵਲ ਸਰਜਨ ਮਲੇਰਕੋਟਲਾ ਡਾ. ਹਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਬਲਾਕ ਸਿਹਤ ਕੇਂਦਰ ਚਨਾਰਥਲ ਕਲਾਂ ਵਿਖੇ ਮਹਿਲਾ ਦਿਵਸ ਮਨਾਇਆ ਗਿਆ । ਇਸ ਸਮੇਂ ਐਸ.ਐਮ.ਓ. ਡਾ. ਰਮਿੰਦਰ ਕੌਰ ਨੇ ਕਿਹਾ ਕਿ ਔਰਤ ਆਪਣੀ ਜ਼ਿੰਦਗੀ ’ਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਉਂਦੀ ਹੈ, ਜਿਸ ’ਚ ਧੀ, ਭੈਣ, ਨੂੰਹ, ਮਾਂ ਸ਼ਾਮਲ ਹਨ। ਔਰਤਾਂ ਨੇ ਸਮਾਜ ਦੇ ਹਰ ਖੇਤਰ ਨੂੰ ਵਿਕਸਿਤ ਕਰਨ ’ਚ ਮਦਦ ਹੀ ਨਹੀਂ ਕੀਤੀ, ਬਲਕਿ ਸਮਾਜ ਲਈ ਪ੍ਰੇਰਨਾ ਸਰੋਤ ਵੀ ਰਹੀਆਂ ਹਨ। ਵਰਤਮਾਨ ਸਮੇਂ ’ਚ ਔਰਤਾਂ ਘਰ ਦੀ ਜ਼ਿੰਮੇਵਾਰੀ ਤੋਂ ਇਲਾਵਾ ਆਰਥਕ ਜ਼ਿੰਮੇਵਾਰੀਆਂ ਵੀ ਨਿਭਾ ਰਹੀਆਂ ਹਨ।

ਇਸ ਸਮੇਂ ਆਈਈਸੀ ਨੋਡਲ ਅਧਿਕਾਰੀ ਮਹਾਵੀਰ ਸਿੰਘ ਨੇ ਕਿਹਾ ਕਿ ਔਰਤਾਂ ਨੂੰ ਜੋ ਉਨ੍ਹਾਂ ਨੂੰ ਕਰਨ ਦੀ ਇੱਛਾ ਹੋਵੇ ਜ਼ਰੂਰ ਕਰਨਾ ਚਾਹੀਦਾ ਹੈ, ਹਰੇਕ ਔਰਤ ਆਪਣਾ ਚੰਗਾ-ਬੁਰਾ ਸਮਝਦੀ ਹੈ। ਔਰਤਾਂ ਨੂੰ ਬਰਾਬਰ ਅਧਿਕਾਰ ਦੇਣੇ ਚਾਹੀਦੇ ਹਨ, ਜਦੋਂ ਔਰਤ ਨੂੰ ਅੱਗੇ ਵਧਣ ਦਾ ਰਸਤਾ ਮਿਲੇਗਾ ਤਾਂ ਉਹ ਜ਼ਰੂਰ ਕੁਝ ਕਰ ਗੁਜ਼ਰੇਗੀ। ਅੱਜ ਔਰਤਾਂ ਹਰ ਖੇਤਰ ’ਚ ਖੁਦ ਨੂੰ ਸਾਬਤ ਕਰ ਰਹੀਆਂ ਹਨ ਅਤੇ ਮਰਦਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਚੱਲ ਰਹੀਆਂ ਹਨ । ਅਜੋਕੇ ਸਮੇਂ ਤੇ ਇਤਿਹਾਸ ’ਚ ਵੀ ਔਰਤ ਅਜਿਹੇ ਕੰਮਾਂ ਨੂੰ ਵਿਕਾਸ ਵੱਲ ਅੱਗੇ ਤੌਰ ਚੁੱਕੀ ਹੈ, ਜੋ ਦੇਸ਼ ਵਿਚ ਮਿਸਾਲ ਹਨ । ਇਸ ਮੌਕੇ ਐਲ. ਐਚ. ਵੀ ਸ਼੍ਰੀਮਤੀ ਸਰਬਜੀਤ ਕੌਰ ਨੂੰ ਆਪਣੀਆਂ ਵਧੀਆ ਸੇਵਾਵਾਂ ਪ੍ਰਤੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ ਐਮ ਓ ਡਾਕਟਰ ਮੰਜੂ, ਬੀ ਐਸ ਏ ਡਿੰਪਲ ਬਾਲਾ, ਬੀ ਏ ਸੀ ਅਮਰਜੀਤ ਕੌਰ, ਉਪਵੈਦ ਪ੍ਰੀਤੀ ਤੇ ਹੋਰ ਹਾਜ਼ਰ ਸਨ।

 

Tags: Special Day , International Women’s Day 2022 , International Women’s Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD