Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਸੈਮੀਨਾਰ ਤੇ ਮਹਿਲਾ ਕਵੀ ਦਰਬਾਰ ਕਰਵਾਇਆ

Special Day, International Women’s Day 2022, International Women’s Day

Web Admin

Web Admin

5 Dariya News

ਰੂਪਨਗਰ , 08 Mar 2022

Last updated on: Mar 08, 2022, 00:00 IST

ਭਾਸ਼ਾ ਵਿਭਾਗ, ਪੰਜਾਬ, ਰੂਪਨਗਰ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਇੱਕ ਸੈਮੀਨਾਰ ਅਤੇ ਮਹਿਲਾ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਲਵਿਸ਼ ਚਾਵਲਾ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਰੂਪਨਗਰ, ਸ਼੍ਰੀਮਤੀ ਕੈਲਾਸ਼ ਠਾਕੁਰ, ਸ਼੍ਰੀਮਤੀ ਪਰਮਿੰਦਰ ਪੰਦੋਹਲ ਅਤੇ ਯਤਿੰਦਰ ਕੌਰ ਮਾਹਲ ਨੇ ਕੀਤੀ। ਸ਼੍ਰੀ ਗੁਰਿੰਦਰ ਸਿੰਘ ਕਲਸੀ, ਖੋਜ ਅਫ਼ਸਰ, ਭਾਸ਼ਾ ਵਿਭਾਗ, ਰੂਪਨਗਰ ਨੇ ਆਏ ਹੋਏ ਮਹਿਮਾਨਾਂ ਅਤੇ ਕਵਿੱਤਰੀਆਂ ਦਾ ਸੁਆਗਤ ਕੀਤਾ। ਇਸ ਮੌਕੇ ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਅੰਬਾਲਾ ਤੋਂ ਵਿਸ਼ੇਸ਼ ਤੌਰ ਤੇ ਪੁੱਜੇ ਡਾ. ਗੁਰਪ੍ਰੀਤ ਕੌਰ ਨੇ ਪੰਜਾਬੀ ਨਾਰੀ ਕਾਵਿ ਦੀਆਂ ਵੱਖੋ ਵੱਖਰੀਆਂ ਸੁਰਾਂ ਸਬੰਧੀ ਆਪਣਾ ਪਰਚਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਨਾਰੀ ਕਾਵਿ ਇੱਕ ਪ੍ਰਗਤੀ ਦੇ ਰਾਹ ਉੱਤੇ ਹੈ ਅਤੇ ਅੱਜ ਔਰਤਾਂ ਬਹੁਤ ਵਧੀਆ ਸਾਹਿਤ ਰਚ ਰਹੀਆਂ ਹਨ।ਪਰਚੇ ਸਬੰਧੀ ਬਹਿਸ ਦੀ ਸ਼ੁਰੂਆਤ ਕਰਦਿਆਂ ਕਵਿੱਤਰੀ ਪਰਨੀਤ ਕੌਰ ਨੇ ਮਹੱਤਵਪੂਰਨ ਨੁਕਤੇ ਉਠਾਏ ਅਤੇ ਇੱਕ ਸਾਹਿਤਕ ਗੀਤ ਪੇਸ਼ ਕੀਤਾ। 

ਇਸ ਮੌਕੇ ਹੋਏ ਵਿਸ਼ੇਸ ਕਵੀ ਦਰਬਾਰ ਵਿੱਚ ਸੰਦੀਪ ਕੌਰ, ਦਵਿੰਦਰ ਹੀਰ, ਕੁਲਵਿੰਦਰ ਕੌਰ ਨੰਗਲ, ਮੀਨੂ ਸੁਖਮਨ, ਰਾਜਿੰਦਰ ਰਾਜੀ, ਜਗਤਾਰ ਕੌਰ, ਬਖਸ਼ੀਸ਼ ਦੇਵੀ, ਮਨਦੀਪ ਰਿੰਪੀ, ਰੀਤੂ ਸ਼ਰਮਾ, ਇਕਬਾਲ ਗੁੰਨੋ ਮਾਜਰਾ, ਸੁਨੀਲ ਸ਼ਰਮਾ, ਯਤਿੰਦਰ ਕੌਰ ਮਾਹਲ, ਕੈਲਾਸ਼ ਠਾਕੁਰ, ਪਰਮਿੰਦਰ ਪੰਦੋਹਲ ਅਤੇ ਗੁਰਪ੍ਰੀਤ ਕੌਰ ਨੇ ਨਾਰੀ ਚੇਤਨਾ ਸਬੰਧੀ ਕਵਿਤਾਵਾਂ, ਗੀਤ ਅਤੇ ਗ਼ਜ਼ਲਾਂ ਪੇਸ਼ ਕੀਤੀਆਂ।ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰਿੰਸੀਪਲ ਲਵਿਸ਼ ਚਾਵਲਾ ਨੇ ਕਿਹਾ ਕਿ ਔਰਤ ਅਤੇ ਮਰਦ ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਉਹਨਾਂ ਨੂੰ ਆਪਸੀ ਸਮਝਦਾਰੀ ਨਾਲ ਹੀ ਸਮਾਜ ਵਿੱਚ ਅੱਗੇ ਵਧਣਾ ਚਾਹੀਦਾ ਹੈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ। ਉਨ੍ਹਾਂ ਆਪਣੀ ਇਕ ਗ਼ਜ਼ਲ ਵੀ ਪੇਸ਼ ਕੀਤੀ। ਡਾ. ਗੁਰਪ੍ਰੀਤ ਕੌਰ ਨੇ ਪੇਸ਼ ਕੀਤੀਆਂ ਗਈਆਂ ਸਾਰੀਆਂ ਰਚਨਾਵਾਂ ਦੀ ਸ਼ਲਾਘਾ ਕਰਦਿਆਂ ਰੂਪਨਗਰ ਦੇ ਸਾਹਿਤ ਸਬੰਧੀ ਵਿਚਾਰ ਪੇਸ਼ ਕੀਤੇ। ਕੈਲਾਸ਼ ਠਾਕੁਰ, ਸੁਨੀਲ ਸ਼ਰਮਾ, ਪਰਮਿੰਦਰ ਪੰਦੋਹਲ ਅਤੇ ਯਤਿੰਦਰ ਕੌਰ ਮਾਹਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਵਿਭਾਗ ਵੱਲੋਂ ਸਾਰੀਆਂ ਕਵਿੱਤਰੀਆਂ ਅਤੇ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਭਾਗ ਦੀਆਂ ਪ੍ਰਕਾਸ਼ਨਾਵਾਂ ਦੀ ਇੱਕ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਵਿੱਚ ਸ੍ਰੀ ਸੁਦਾਗਰ ਸਿੰਘ, ਮੈਡਮ ਸਵਰਨਜੀਤ ਕੌਰ, ਨਰਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਪਰਦੀਪ ਕੁਮਾਰ ਸਮੇਤ ਕਈ ਵਿਦਿਆਰਥੀ ਵੀ ਸ਼ਾਮਿਲ ਹੋਏ।

 

Tags: Special Day , International Women’s Day 2022 , International Women’s Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD