Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 'ਮਹਿਲਾ ਕਵੀ ਦਰਬਾਰ' ਦਾ ਆਯੋਜਨ

Special Day, International Women’s Day 2022, International Women’s Day

Web Admin

Web Admin

5 Dariya News

ਪਟਿਆਲਾ , 08 Mar 2022

Last updated on: Mar 08, 2022, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 'ਮਹਿਲਾ ਕਵੀ ਦਰਬਾਰ' ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਚੰਦਨਦੀਪ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਨੇ ਕਿਹਾ ਕਿ 'ਸਾਨੂੰ ਸੁਨਹਿਰੇ ਭਵਿੱਖ ਲਈ ਔਰਤ ਤੇ ਮਰਦ ਦੇ ਫ਼ਰਕ ਨੂੰ ਖਤਮ ਕਰਨ ਲਈ ਹੱਕਾਂ ਵਿਚ ਸਮਾਨਤਾ ਲਿਆਉਣੀ ਪਵੇਗੀ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਪਵੇਗਾ। ਇਸ ਮੌਕੇ ਉਨ੍ਹਾਂ ਨੇ ਸੰਸਾਰ ਪੱਧਰ ਤੇ ਜਾਰੀ ਹੋਣ ਵਾਲੇ ਸੰਦੇਸ਼ ਅਤੇ ਥੀਮ ਬਾਰੇ ਵੀ ਚਰਚਾ ਕੀਤੀ। 'ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹੋਏ ਵੀਰਪਾਲ ਕੌਰ ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ''ਔਰਤ ਹੁਣ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੀ ਹੈ। ਇਸ ਮੌਕੇ ਹਰਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਪਟਿਆਲਾ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਬਦਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ 'ਔਰਤ ਅਤੇ ਮਰਦ ਦੋਵੇਂ ਸਮਾਜ ਦੀ ਉਸਾਰੀ ਲਈ ਬਰਾਬਰ ਯੋਗਦਾਨ ਪਾ ਰਹੇ ਹਨ।' 

ਸਮਾਗਮ ਦੀ ਮੁੱਖ ਮਹਿਮਾਨ ਵਜੋਂ ਡਾ. ਅਰਵਿੰਦਰ ਕੌਰ ਕਾਕੜਾ ਨੇ ਕਿਹਾ ਕਿ 'ਹੁਣ ਸ਼ਹਿਰੀ ਅਤੇ ਪੜ੍ਹੀ ਲਿਖੀ ਔਰਤ ਦੇ ਨਾਲ ਨਾਲ ਪੇਂਡੂ ਸੁਆਣੀਆਂ ਵੀ ਔਰਤਾਂ ਦੇ ਹੱਕਾਂ ਪ੍ਰਤੀ ਜਾਗਰੂਕ ਹੋ ਚੁੱਕੀਆਂ ਹਨ।' ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮਹਿਲਾ ਕਵੀ ਦਰਬਾਰ ਮੌਕੇ ਆਸ਼ਾ ਕਿਰਨ, ਰਾਜਵਿੰਦਰ ਕੌਰ ਜਟਾਣਾ, ਨਰਿੰਦਰਪਾਲ ਕੌਰ, ਪਰਮਦੀਪ ਕੌਰ, ਡਾ. ਇੰਦਰਪਾਲ ਕੌਰ, ਡਾ. ਵੀਰਪਾਲ ਕੌਰ, ਡਾ. ਨਿਰਮਲ ਗਰਗ, ਕਿਰਨ ਪਾਹਵਾ, ਮਨਪ੍ਰੀਤ ਅਚਾਨਕ, ਸੰਦੀਪ ਜਸਵਾਲ ਅਤੇ ਸਤਨਾਮ ਚੌਹਾਨ ਨੇ ਆਪਣੀਆਂ ਕਾਵਿ ਰਚਨਾਵਾਂ ਪੇਸ਼ ਕੀਤੀਆਂ। ਅਤੇ ਔਰਤ ਦੀ ਦਿਸ਼ਾ ਤੇ ਦਸ਼ਾ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਆਏ ਹੋਏ ਸਾਹਿਤਕਾਰਾਂ, ਪਤਵੰਤੇ ਸੱਜਣਾਂ ਦਾ ਬਲਵਿੰਦਰ ਸਿੰਘ (ਸਟੇਟ ਐਵਾਰਡੀ) ਖੋਜ ਅਫ਼ਸਰ, ਪਟਿਆਲਾ ਨੇ ਆਜ਼ਾਦੀ ਤੋਂ ਪਹਿਲਾਂ ਅਤੇ ਆਜ਼ਾਦੀ ਤੋਂ ਬਾਅਦ ਔਰਤਾਂ ਦੀ ਦਸ਼ਾਂ ਬਾਰੇ ਗਲਬਾਤ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਤੇਜਿੰਦਰ ਸਿੰਘ ਗਿੱਲ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਵੀ ਕੀਤਾ ਗਿਆ ਅਤੇ ਵਿਭਾਗੀ ਰਸਾਲਿਆਂ ਦੀ ਮੈਂਬਰਸ਼ਿਪ ਲਈ ਵੱਖਰੇ ਕਾਊਂਟਰ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪ੍ਰਿਤਪਾਲ ਕੌਰ, ਹਰਭਜਨ ਕੌਰ, ਕੰਵਲਜੀਤ ਕੌਰ, ਸਤਨਾਮ ਸਿੰਘ, ਪਰਵੀਨ ਕੁਮਾਰ, ਅਸ਼ਰਫ਼ ਮਹਿਮੂਦ ਨੰਦਨ, ਗੁਰਦਰਸ਼ਨ ਗੁਸੀਲ, ਬਲਬੀਰ ਜਲਾਲਾਬਾਦੀ, ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਸੰਤੋਖ ਸਿੰਘ ਸੁੱਖੀ, ਸਤਪਾਲ ਸਿੰਘ ਚਹਿਲ, ਨਵਨੀਤ ਕੌਰ, ਸੁਰੇਸ਼ ਕੁਮਾਰ, ਬਿਕਰਮ ਸਿੰਘ ਅਤੇ ਸੋਨੂ ਕੁਮਾਰ  ਨੇ ਸ਼ਿਰਕਤ ਕੀਤੀ।

 

Tags: Special Day , International Women’s Day 2022 , International Women’s Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD