Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਐਸ.ਆਰ.ਐਲ.ਐਮ. ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਵਿੱਤੀ ਕਮਿਸ਼ਨਰ ਰਾਹੁਲ ਭੰਡਾਰੀ ਵੱਲੋਂ ਸਵੈ-ਸਹਾਇਤਾ ਸਮੂਹਾਂ ਦਾ ਸਨਮਾਨ; ਔਰਤਾਂ ਨੂੰ ਵਿੱਤੀ ਤੌਰ 'ਤੇ ਸੁਤੰਤਰ ਬਣਨ ਲਈ ਕੀਤਾ ਪ੍ਰੇਰਿਤ

Special Day, International Women’s Day 2022,PSRLM, International Women’s Day, Punjab State Rural Livelihood Mission, Rahul Bhandari

Web Admin

Web Admin

5 Dariya News

ਐਸ.ਏ.ਐਸ. ਨਗਰ , 08 Mar 2022

Last updated on: Mar 08, 2022, 00:00 IST

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਅਗਵਾਈ ਹੇਠ ਪੰਜਾਬ ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਨੇ ਅੱਜ ਇੱਥੇ ਔਰਤਾਂ ਦੀ ਉੱਦਮਤਾ ਨੂੰ ਹੁਲਾਰਾ ਦੇਣ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਇੱਕ ਵਿਸ਼ਾਲ ਸਮਾਗਮ ਕਰਵਾਇਆ।ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਿੱਤ ਕਮਿਸ਼ਨਰ ਰਾਹੁਲ ਭੰਡਾਰੀ ਨੇ ਔਰਤਾਂ ਨੂੰ ਆਰਥਿਕ ਤੌਰ 'ਤੇ ਸੁਤੰਤਰ ਹੋਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜੋ ਔਰਤਾਂ ਸਵੈ ਸਹਾਇਤਾ ਸਮੂਹਾਂ (ਐਸ.ਐਚ.ਜੀ.) ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਕੋਲ ਇੱਕ ਨਿੱਜੀ ਬੈਂਕ ਖਾਤਾ ਅਤੇ ਏ.ਟੀ.ਐਮ. ਕਾਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸ.ਐਚ.ਜੀ. ਵਿੱਚ ਹਰ ਔਰਤ ਨੂੰ ਪੜ੍ਹਿਆ ਲਿਖਿਆ ਹੋਣਾ ਚਾਹੀਦਾ ਹੈ ਅਤੇ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ।ਵਿੱਤੀ ਕਮਿਸ਼ਨਰ ਨੇ ਐਸ.ਐਚ.ਜੀਜ਼. ਵੱਲੋਂ ਤਿਆਰ ਕੀਤੇ ਉਤਪਾਦਾਂ ਲਈ ਢੁਕਵੇਂ ਮੰਡੀਕਰਨ, ਬ੍ਰਾਂਡਿੰਗ ਤੇ ਮਾਨਕੀਕਰਨ, ਨਿਰਯਾਤ ਅਤੇ ਆਨਲਾਈਨ ਵਿਕਰੀ ਦੀ ਮਹੱਤਤਾ ਬਾਰੇ ਦੱਸਿਆ।

ਸਟਾਲ ਲਗਾਉਣ ਵਾਲੇ ਵੱਖ -ਵੱਖ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀਜ਼.) ਵਿੱਚ ਏਕਤਾ, ਸੁਆਣੀ ਅਤੇ ਏਕਤਾ (ਤਰਨਤਾਰਨ, ਗੁਰਦਾਸਪੁਰ ਅਤੇ ਬਰਨਾਲਾ), ਸਹਿਜ (ਐਸ.ਏ.ਐਸ. ਨਗਰ), ਗੁਰਕਿਰਪਾ (ਪਟਿਆਲਾ), ਗੁਰੂ ਗੋਬਿੰਦ ਸਿੰਘ ਜੀ (ਬਠਿੰਡਾ), ਏਕਮ ਅਜੀਵਿਕਾ (ਲੁਧਿਆਣਾ), ਮੇਹਰ (ਗੁਰਦਾਸਪੁਰ), ਜੈ ਮਾਂ ਲਕਸ਼ਮੀ ਗਰੁੱਪ (ਹੁਸ਼ਿਆਰਪੁਰ), ਬਾਬਾ ਨਾਨਕ (ਐਸ.ਏ.ਐਸ. ਨਗਰ), ਕ੍ਰਿਸ਼ਨਾ (ਸੰਗਰੂਰ), ਜਾਗ੍ਰਿਤੀ (ਐਸ.ਏ.ਐਸ. ਨਗਰ), ਕ੍ਰਾਂਤੀ ਸੀ.ਐਲ.ਐਫ. (ਪਟਿਆਲਾ), ਨਾਰੀ ਸ਼ਕਤੀ (ਪਠਾਨਕੋਟ), ਕੀਰਤ (ਸੰਗਰੂਰ), ਜੀਵਨ ਅਜੀਵਿਕਾ (ਪਟਿਆਲਾ), ਗ੍ਰੀਨ ਗੋਲਡ (ਗੁਰਦਾਸਪੁਰ), ਜ਼ਫ਼ਰਵਾਲ (ਗੁਰਦਾਸਪੁਰ), ਪ੍ਰਿੰਸ, ਰੋਸ਼ਨੀ (ਗੁਰਦਾਸਪੁਰ), ਏਕਓਂਕਾਰ (ਬਠਿੰਡਾ), ਅਮਨਦੀਪ ਮਾਹਰਾ (ਪਟਿਆਲਾ) ਅਤੇ ਕੁਦਰਤ (ਐਸ.ਏ.ਐਸ. ਨਗਰ) ਸ਼ਾਮਲ ਹਨ।ਵਿੱਤ ਕਮਿਸ਼ਨਰ ਨੇ ਨਰੇਗਾ ਤਹਿਤ ਕੰਮ ਕਰਨ ਵਾਲੇ ਕਾਮਿਆਂ ਤੋਂ ਇਲਾਵਾ ਸਵੈ ਸਹਾਇਤਾ ਸਮੂਹਾਂ ਨੂੰ ਵੀ ਸਨਮਾਨਿਤ ਕੀਤਾ।ਮਾਨਸਾ ਦੀਆਂ ਲੜਕੀਆਂ ਦੀ ਟੀਮ ਨੇ ਗਿੱਧੇ ਦੀ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ, ਜੁਆਇੰਟ ਡਾਇਰੈਕਟਰ ਸਰਬਜੀਤ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਸੰਜੀਵ ਗਰਗ, ਜੋਗਿੰਦਰ ਕੁਮਾਰ, ਜਤਿੰਦਰ ਸਿੰਘ ਬਰਾੜ, ਵਿਨੋਦ ਗਾਗਟ ਅਤੇ ਏ.ਸੀ.ਈ.ਓ (ਪੀ.ਐਸ.ਆਰ.ਐਲ.ਐਮ.) ਜਸਪਾਲ ਸਿੰਘ ਜੱਸੀ ਹਾਜ਼ਰ ਸਨ।

 

Tags: Special Day , International Women’s Day 2022 , PSRLM , International Women’s Day , Punjab State Rural Livelihood Mission , Rahul Bhandari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD