Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ

Speical Day, International Women Day, International Women’s Day 2022

Web Admin

Web Admin

5 Dariya News

ਲੁਧਿਆਣਾ , 08 Mar 2022

Last updated on: Mar 08, 2022, 00:00 IST

ਮਾਨਯੋਗ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਡਾ.ਵੀਰਪਾਲ ਕੌਰ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ ਪੰਜਾਬ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਹੈ ।ਜ਼ਿਲ੍ਹਾ ਭਾਸ਼ਾ ਅਫ਼ਸਰ,ਲੁਧਿਆਣਾ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਸ਼ਾ ਵਿਭਾਗ ਦੁਆਰਾ ਸਰਕਾਰੀ ਕਾਲਜ ਲੜਕੀਆਂ ਦੇ ਸਹਿਯੋਗ ਨਾਲ਼ ਇਕ ਸਾਰਥਕ ਸਮਾਗਮ ਦਾ ਆਯੋਜਨ ਕੀਤਾ ਗਿਆ । ਸਮਾਗਮ ਵਿੱਚ ਮੁੱਖ-ਮਹਿਮਾਨ ਵਜੋਂ ਡਾ. ਪੂਨਮਪ੍ਰੀਤ ਕੌਰ(ਜੁਆਇੰਟ ਕਮਿਸ਼ਨਰ-2, ਨਗਰ ਨਿਗਮ ਲੁਧਿਆਣਾ) ਨੇ ਸ਼ਿਰਕਤ ਕੀਤੀ। ਉਨ੍ਹਾਂ ਸਮਾਜਿਕ ਸੱਭਿਆਚਾਰਕ ਪ੍ਰਸੰਗ ਵਿੱਚ ਔਰਤ ਦੇ ਦਰਪੇਸ਼ ਹੋਂਦ-ਮੂਲਕ ਚੁਨੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਡਾ.ਸ਼ਰਨਜੀਤ ਕੌਰ ਪਰਮਾਰ ਮੁਖੀ ਸੰਗੀਤ ਅਤੇ ਪੰਜਾਬੀ ਵਿਭਾਗ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਗਾਇਨ ਪੇਸ਼ਕਾਰੀ ਵਿੱਚ ਡਾ.ਪਰਮਾਰ ਅਤੇ ਅਰਪਨ ਸੰਧੂ ਨੇ ਅਰਥ ਭਰਪੂਰ ਗਾਇਕੀ ਨਾਲ਼ ਸਮਾਂ ਬੰਨ੍ਹ ਦਿੱਤਾ। ਸੰਗੀਤ ਵਿਭਾਗ ਵਿੱਚੋਂ ਡਾ. ਨਮਿਤਾ ਸ਼ਰਮਾ ਅਤੇ ਤਜਿੰਦਰ ਸਿੰਘ ਨੇ ਸਾਜ਼ ਨਾਲ ਸਾਥ ਦਿੱਤਾ। 

ਇਸ ਤੋਂ ਅਗਲੇ ਸੈਸ਼ਨ ਵਿੱਚ ਕਵੀ ਦਰਬਾਰ ਵਿੱਚ ਕਵਿਤ੍ਰੀਆਂ ਜਸਪ੍ਰੀਤ ਅਮਲਤਾਸ, ਕੋਮਲਪ੍ਰੀਤ, ਹਰਲੀਨ ਸੋਨਾ, ਦੇਵਿੰਦਰ ਦਿਲਰੂਪ, ਗੁਰਚਰਨ ਕੌਰ ਕੋਚਰ ਅਤੇ ਜਸਲੀਨ ਕੌਰ ਨੇ ਆਪਣਾ ਕਲਾਮ ਪੇਸ਼ ਕੀਤਾ। ਇਸ ਦੌਰਾਨ ਜਸਪ੍ਰੀਤ ਅਮਲਤਾਸ ਵਲੋਂ ਫੋਟੋਗ੍ਰਾਫੀ ਅਤੇ ਫਾਈਨ-ਆਰਟਸ ਵਿਭਾਗ ਵੱਲੋਂ ਚਿੱਤਰਕਾਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਨਾਵਾਂ ਦੀ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਕਿਰਪਾਲ ਕੌਰ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਭਾਸ਼ਾ ਵਿਭਾਗ ਨਾਲ਼ ਮਿਲਕੇ ਅਜਿਹੇ ਸਾਰਥਕ ਸਮਾਗਮ ਉਲੀਕੇ ਜਾਣਗੇ। ਇਸ ਮੌਕੇ ਭਾਸ਼ਾ ਵਿਭਾਗ ਲੁਧਿਆਣਾ ਵਲੋਂ ਸੰਦੀਪ ਸਿੰਘ ਖੋਜ ਅਫ਼ਸਰ, ਸੀਨੀਅਰ ਸਹਾਇਕ ਭੁਪਿੰਦਰਜੀਤ ਕੌਰ, ਜੂਨੀਅਰ ਸਹਾਇਕ ਸੁਖਦੀਪ ਸਿੰਘ, ਰਾਜੀਵ ਕੁਮਾਰ ਅਤੇ ਤਮਸਾ ਗਿੱਲ ਹਾਜ਼ਰ ਸਨ । ਕਾਲਜ ਸਟਾਫ਼ ਵਿੱਚੋਂ ਗੁਰਵਿੰਦਰ ਕੌਰ, ਹਰਪ੍ਰੀਤ ਕੌਰ, ਪਰਮਜੀਤਕੌਰ, ਜਸਕਿਰਨ ਕੌਰ ਪਰਮਜੀਤ ਕੌਰ, ਨਿਰਮਲਜੀਤ ਕੌਰ, ਮੈਡਮ ਅਨੀਤਾ, ਬਲਜੀਤ ਕੌਰ, ਮਾਧਵੀ ਵਸ਼ਿਸ਼ਟ, ਮਨਦੀਪ ਕੌਰ, ਮਨਵੀਰ ਸਿੰਘ ਪਰਵੀਨ ਕੁਮਾਰ ਅਤੇ ਅਮਿਤਾ ਸਹਿਗਲ ਅਤੇ ਵਿਦਿਆਰਥੀ ਹਾਜ਼ਰ ਰਹੇ।

 

Tags: Speical Day , International Women Day , International Women’s Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD